Veteran musician Ustad Puran Shah Koti passes away at 72
ਨਹੀਂ ਰਹੇ ਉਸਤਾਦ ਸੂਫ਼ੀ ਗਾਇਕ ਪੂਰਨ ਸ਼ਾਹਕੋਟੀ; ਕਈ ਮਕਬੂਲ ਪੰਜਾਬੀ ਗਾਇਕਾਂ ਨੂੰ ਦਿੱਤੀ ਟ੍ਰੇਨਿੰਗ

ਪ੍ਰਸਿੱਧ ਸੂਫੀ ਗਾਇਕ ਤੇ ਮਾਸਟਰ ਸਲੀਮ ਦੇ ਪਿਤਾ ਤੇ ਉਸਤਾਦ ਪੂਰਨ ਸ਼ਾਹਕੋਟੀ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ।
ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ 72 ਸਾਲ ਦੀ ਉਮਰ ‘ਚ ਉਨ੍ਹਾਂ ਆਖਰੀ ਸਾਹ ਲਿਆ।
ਪੂਰਨ ਸ਼ਾਹ ਕੋਟੀ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ। ਕਲਾਕਾਰਾਂ, ਪ੍ਰਸ਼ੰਸਕਾਂ ਤੇ ਸ਼ੁਭਚਿੰਤਕਾਂ ਨੇ ਸੋਸ਼ਲ ਮੀਡੀਆ ਅਤੇ ਨਿੱਜੀ ਤੌਰ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸੁਣਦਿਆਂ ਹੀ ਸੂਫੀ ਗਾਇਕ ਹੰਸ ਰਾਜ ਹੰਸ ਤੇ ਪੂਰਨ ਸ਼ਾਹਕੋਟੀ ਦੇ ਚਾਹੁਣ ਵਾਲੇ ਉਨ੍ਹਾਂ ਦੇ ਦਿਓਲ ਨਗਰ ਸਥਿਤ ਘਰ ਪੁੱਜਣੇ ਸ਼ੁਰੂ ਹੋ ਗਏ ਹਨ। ਉਸਤਾਦ ਕੋਟੀ ਨੂੰ ਪੰਜਾਬੀ ਸੰਗੀਤ ਜਗਤ ਦੀਆਂ ਕਈ ਨਾਮੀ ਹਸਤੀਆਂ ਵੱਲੋਂ ਭਰਪੂਰ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਹੰਸ ਰਾਜ ਹੰਸ, ਜਸਬੀਰ ਜੱਸੀ ਤੇ ਮਾਸਟਰ ਸਲੀਮ ਸਮੇਤ ਕਈ ਮਕਬੂਲ ਪੰਜਾਬੀ ਗਾਇਕਾਂ ਨੂੰ ਸਿਖਲਾਈ ਦਿੱਤੀ ਹੈ।