Breaking News

Phagwara ’ਚ ਪ੍ਰਵਾਸੀ ਨੇ ਕੀਤਾ ਪੰਜਾਬੀ ਵਿਅਕਤੀ ਦਾ ਕਤਲ, ਖੇਤੀਬਾੜੀ ਦਾ ਕੰਮ ਕਰਨ ਲਈ ਰੱਖਿਆ ਸੀ ਪ੍ਰਵਾਸੀ

Phagwara ’ਚ ਪ੍ਰਵਾਸੀ ਨੇ ਕੀਤਾ ਪੰਜਾਬੀ ਵਿਅਕਤੀ ਦਾ ਕਤਲ, ਖੇਤੀਬਾੜੀ ਦਾ ਕੰਮ ਕਰਨ ਲਈ ਰੱਖਿਆ ਸੀ ਪ੍ਰਵਾਸੀ

 

 

 

 

 

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਅਤੇ ਜਦੋਂ ਉਹਨਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ

 

 

 

Phagwara News : ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੀ ਗਲੌਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕੀਤੀ ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਅਤੇ ਜਿਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ।

 

 

 

 

 

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਅਤੇ ਜਦੋਂ ਉਹਨਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ।

 

 

 

 

 

 

ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਤੈਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਤੋਂ ਚੁੱਕੀ ਸੀ ਅਤੇ ਡਾਕਟਰਾਂ ਦੇ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਦੇ ਵੱਲੋਂ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Check Also

Rakulpreet Singh’s brother – ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ ਦੇ ਭਰਾ ਦੀ ਭਾਲ ’ਚ ਹੈਦਰਾਬਾਦ ਦੀ ਪੁਲਿਸ

Rakulpreet Singh’s brother ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ ਦੇ ਭਰਾ ਦੀ ਭਾਲ ’ਚ ਹੈਦਰਾਬਾਦ ਦੀ ਪੁਲਿਸ …