Ram Rahim has once again got parole for 40 days.
Gurmeet Ram Rahim, jailed in Rohtak’s Sunaria prison in rape and murder cases, has been granted 40 days parole once again. This will be the 15th time he will walks out of jail.
ਕਤਲ ਅਤੇ ਜਬਰ ਜਨਾਹ ਮਾਮਲੇ ’ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਨਜ਼ਰਬੰਦ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇਕ ਵਾਰ ਮੁੜ ਜੇਲ੍ਹ ਤੋਂ ਬਾਹਰ ਆਵੇਗਾ। ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਉਸ ਦੇ 1-2 ਦਿਨਾਂ ਵਿਚ ਬਾਹਰ ਆਉਣ ਦੀ ਸੰਭਾਵਨਾ ਹੈ। ਪੈਰੋਲ ਦੌਰਾਨ ਡੇਰਾ ਮੁਖੀ ਸਿਰਸਾ ਵਿਚ ਹੀ ਰਹੇਗਾ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਅਗਸਤ ਮਹੀਨੇ ਵਿਚ 40 ਦਿਨਾਂ ਦੀ ਪੈਰੋਲ ਮਿਲੀ ਸੀ ਤੇ ਚਾਰ ਮਹੀਨੇ ਤੋਂ ਬਾਅਦ ਮੁੜ ਪੈਰੋਲ ਦਿੱਤੀ ਗਈ ਹੈ।
ਇਹ 15ਵੀਂ ਵਾਰ ਹੋਵੇਗਾ ਜਦੋਂ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੈਰੋਲ ’ਤੇ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਰਾਮ ਰਹੀਮ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਲਈ ਵੀ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਇਸ ਮਾਮਲੇ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਡੇਰਾ ਮੁਖੀ ਨੂੰ ਆਖਰੀ ਵਾਰ ਅਗਸਤ 2025 ਵਿੱਚ 40 ਦਿਨਾਂ ਦੀ ਪੈਰੋਲ ’ਤੇ ਰਿਹਾਅ ਕੀਤਾ ਗਿਆ ਸੀ ਤੇ ਉਸ ਨੇ ਆਪਣਾ 58ਵਾਂ ਜਨਮਦਿਨ ਡੇਰਾ ਸਿਰਸਾ ਵਿਚ ਹੀ ਮਨਾਇਆ ਸੀ।
Dera Sacha Sauda chief Gurmeet Ram Rahim Singh, convicted in rape and murder cases and serving his sentence in Rohtak’s Sunaria jail, has been granted a 40-day parole on January 4, 2026. This marks his 15th temporary release since his conviction in 2017. He is expected to stay at the Dera headquarters in Sirsa during this period. The decision has drawn criticism from some quarters over repeated paroles.