Breaking News

ਰਣਦੀਪ ਸਿੰਘ ਭੰਗੂ ਦੀ ਇਸ ਜ਼ਹਿਰੀਲੀ ਚੀਜ਼ ਨਾਲ ਹੋਈ ਮੌਤ, ਜਾਣੋ ਕਿਵੇਂ ਦਮ ਤੋੜ ਗਿਆ ਪੰਜਾਬੀ ਅਦਾਕਾਰ ?

Randeep Singh Bhangu: ਰਣਦੀਪ ਸਿੰਘ ਭੰਗੂ ਦੀ ਇਸ ਜ਼ਹਿਰੀਲੀ ਚੀਜ਼ ਨਾਲ ਹੋਈ ਮੌਤ, ਜਾਣੋ ਕਿਵੇਂ ਦਮ ਤੋੜ ਗਿਆ ਪੰਜਾਬੀ ਅਦਾਕਾਰ ?

ਜਦੋਂ ਦੀ ਇਹ ਖਬਰ ਪ੍ਰਸ਼ੰਸਕਾਂ ਅਤੇ ਸਿਤਾਰਿਆਂ ਵਿੱਚ ਆਈ ਹੈ, ਉਹ ਗਹਿਰੇ ਸਦਮੇ ਵਿੱਚ ਹਨ। ਕਾਮੇਡੀਅਨ ਅਤੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਆਪਣੇ ਫੇਸਬੁੱਕ ਉਤੇ ਅਦਾਕਾਰ ਦੀ ਫੋਟੋ ਸਾਂਝੀ ਕਰਕੇ ਦੁੱਖ ਪ੍ਰਗਟ ਕੀਤਾ ਹੈ ਅਤੇ ਲਿਖਿਆ ਹੈ, ‘ਅਲਵਿਦਾ ਰਣਦੀਪ ਸਿੰਘ ਭੰਗੂ, ਵੀਰ ਵਾਹਿਗੁਰੂ ਤੁਹਾਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।’

ਪਾਲੀਵੁੱਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਪੰਜਾਬੀ ਸਿਨੇਮਾ ਦੇ ਸਰੋਤਿਆਂ ਨੂੰ ਡੂੰਗੇ ਸਦਮੇ ਵਿੱਚ ਪਾ ਦਿੱਤਾ ਹੈ। ਦਰਅਸਲ ‘ਉੱਚਾ ਪਿੰਡ’ ਅਤੇ ‘ਦੂਰਬੀਨ’ ਵਰਗੀਆਂ ਫਿਲਮਾਂ ਵਿੱਚ ਆਪਣੇ ਸ਼ਾਨਦਾਰ ਰੋਲ ਲਈ ਜਾਣੇ ਜਾਂਦੇ ਅਦਾਕਾਰ ਰਣਦੀਪ ਭੰਗੂ ਦੀ ਮੌਤ ਹੋ ਗਈ ਹੈ। ਹਾਲਾਂਕਿ ਉਨ੍ਹਾਂ ਦੀ ਮੌਤ ਕਿਉਂ ਹੋਈ ਹੈ, ਇਸ ਬਾਰੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਦੱਸਿਆ ਜਾ ਰਹੀ ਹੈ ਕਿ ਕੰਮ ਨਾ ਮਿਲਣ ਕਰ ਕੇ ਇਹ ਅਦਾਕਾਰ ਪਰੇਸ਼ਾਨ ਸੀ ਅਤੇ ਇਸ ਨੇ ਦਾਰੂ ਭੁਲੇਖੇ ਜ਼ਹਿਰੀਲੀ ਦਵਾਈ ਪੀ ਲਈ ਜਿਸ ਕਾਰਨ ਉਸ ਦੇ ਮੌਕੇ ‘ਤੇ ਹੀ ਮੌਤ ਹੋ ਗਈ।

ਪਰ ਜਦੋਂ ਦੀ ਇਹ ਖਬਰ ਪ੍ਰਸ਼ੰਸਕਾਂ ਅਤੇ ਸਿਤਾਰਿਆਂ ਵਿੱਚ ਆਈ ਹੈ, ਉਹ ਗਹਿਰੇ ਸਦਮੇ ਵਿੱਚ ਹਨ। ਕਾਮੇਡੀਅਨ ਅਤੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਆਪਣੇ ਫੇਸਬੁੱਕ ਉਤੇ ਅਦਾਕਾਰ ਦੀ ਫੋਟੋ ਸਾਂਝੀ ਕਰਕੇ ਦੁੱਖ ਪ੍ਰਗਟ ਕੀਤਾ ਹੈ ਅਤੇ ਲਿਖਿਆ ਹੈ, ‘ਅਲਵਿਦਾ ਰਣਦੀਪ ਸਿੰਘ ਭੰਗੂ, ਵੀਰ ਵਾਹਿਗੁਰੂ ਤੁਹਾਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।’

ਤੁਹਾਨੂੰ ਦੱਸ ਦਈਏ ਕਿ ਇਸ ਖਬਰ ਨੂੰ ਸਭ ਤੋਂ ਪਹਿਲਾਂ “PFTAA Punjabi Film And TV Actors Association” ਨੇ ਆਪਣੇ ਫੇਸਬੁੱਕ ਫੇਜ਼ ਉਤੇ ਸਾਂਝਾ ਕੀਤਾ ਸੀ ਅਤੇ ਲਿਖਿਆ, ‘ਦੁੱਖ ਨਾਲ ਦੱਸ ਰਹੇ ਹਾਂ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀਂ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ)ਵਿਖੇ ਅੱਜ 22-6-2024 ਨੂੰ ਦੁਪਿਹਰ 12 ਵਜੇ ਹੋਵੇਗਾ।’

ਜ਼ਿਕਰਯੋਗ ਹੈ ਕਿ ਅਦਾਕਾਰ ਰਣਦੀਪ ਸਿੰਘ ਭੰਗੂ ਪੰਜਾਬੀ ਸਿਨੇਮਾ ਵਿੱਚ ਆਪਣੇ ਮੰਝੇ ਹੋਏ ਅੰਦਾਜ਼ ਲਈ ਜਾਣੇ ਜਾਂਦੇ ਸਨ। ਉਹ ‘ਬਾਜਰੇ ਦਾ ਸਿੱਟਾ’, ‘ਦੂਰਬੀਨ’, ‘ਪ੍ਰਾਹੁਣਾ’, ‘ਉਨੀ ਇੱਕੀ’, ‘ਢੋਲ ਰੱਤੀ’, ‘ਮੇਰਾ ਬਾਬਾ ਨਾਨਕ’ ਅਤੇ ‘ਤਖ਼ਤਗੜ੍ਹ’ ਵਰਗੀਆਂ ਫਿਲਮਾਂ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਸਨ। ਅਦਾਕਾਰ ਰਣਦੀਪ ਸਿੰਘ ਭੰਗੂ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਤਰਸੇਮ ਜੱਸੜ, ਹਰਦੀਪ ਗਰੇਵਾਲ, ਕੁਲਤਾਰ ਰੰਧਾਵਾ, ਸ਼ਿਵਜੋਤ ਵਰਗੇ ਅਨੇਕਾਂ ਵੱਡੇ ਕਲਾਕਾਰਾਂ ਨਾਲ ਸਕ੍ਰੀਨ ਸਾਂਝੀ ਕਰ ਚੁੱਕੇ ਹਨ।


Randeep Singh Bhangu Death Reason: ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਭੰਗੂ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।

ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਲਾਂਕਿ ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਬਾਰੇ ਖੁਲਾਸਾ ਨਹੀਂ ਹੋਇਆ ਸੀ। ਪਰ ਹੁਣ ਅਦਾਕਾਰ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਉਸਦੀ ਆਪਣੀ ਇੱਕ ਵੱਡੀ ਗਲਤੀ ਕਾਰਨ ਹੋਈ ਹੈ।

ਰਿਪੋਰਟਾਂ ਦੀ ਮੰਨੀਏ ਤਾਂ ਰਣਦੀਪ ਨੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ, ਉਸਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਵਿਚਾਲੇ ਪੁਲਿਸ ਰਣਦੀਪ ਸਿੰਘ ਭੰਗੂ ਦੀ ਮੌਤ ਦੀ ਜਾਂਚ ਕਰ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸ਼ਰਾਬ ਪੀਂਦੇ ਸਨ।

ਸ਼ਰਾਬ ਦੇ ਨਸ਼ੇ ‘ਚ ਉਨ੍ਹਾਂ ਗਲਤੀ ਨਾਲ ਆਪਣੀ ਜਾਨ ਲੈ ਲਈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ‘ਚ ਉਸ ਨੇ ਖੇਤਾਂ ‘ਚ ਮੋਟਰ ‘ਤੇ ਰੱਖੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ। ਇਸ ਤੋਂ ਬਾਅਦ ਉਸ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਨ੍ਹਾਂ ਹਸਤੀਆਂ ਨੇ ਜਤਾਇਆ ਸੋਗ ਰਣਦੀਪ ਸਿੰਘ ਭੰਗੂ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਰਣਦੀਪ ਸਿੰਘ ਭੰਗੂ ਦਾ ਫਿਲਮ ਇੰਡਸਟਰੀ ਵਿੱਚ ਸ਼ਾਨਦਾਰ ਕਰੀਅਰ ਸੀ। ਉਨ੍ਹਾਂ ਦੇ ਕਰੀਅਰ ਵਿੱਚ ਗੁਰਪ੍ਰੀਤ ਕੌਰ ਭੰਗੂ, ਕਰਮਜੀਤ ਅਨਮੋਲ, ਮਲਕੀਤ ਰੌਣੀ ਵਰਗੇ ਸਿਤਾਰਿਆਂ ਨੇ ਵੀ ਅਹਿਮ ਭੂਮਿਕਾ ਨਿਭਾਈ।

ਭੰਗੂ ਦੇ ਦੇਹਾਂਤ ਦੀ ਖਬਰ ਸਭ ਤੋਂ ਪਹਿਲਾਂ ਉਨ੍ਹਾਂ ਦੇ ਕੋ-ਸਟਾਰ ਕਰਮਜੀਤ ਅਨਮੋਲ ਨੇ ਫੇਸਬੁੱਕ ‘ਤੇ ਸਾਂਝੀ ਕੀਤੀ ਸੀ। ਸੋਗ ਪ੍ਰਗਟ ਕਰਦੇ ਹੋਏ ਉਨ੍ਹਾਂ ਲਿਖਿਆ- ਅਲਵਿਦਾ ਰਣਦੀਪ ਭੰਗੂ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

ਪੰਜਾਬੀ ਅਦਾਕਾਰ ਰਣਦੀਪ ਭੰਗੂ ਦੀ ਮੌਤ ਦੀ ਅਸਲੀ ਵਜ੍ਹਾ ਆਈ ਸਾਹਮਣੇ, ਪੜ੍ਹੋ ਪੂਰੀ ਖ਼ਬਰ