Breaking News

Sarabjit Kaur arrested in Pakistan – ਪਾਕਿਸਤਾਨ ‘ਚ ਨਿਕਾਹ ਕਰਕੇ ਨੂਰ ਹੁਸੈਨ ਬਣੀ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਨੂੰ ਵੀ ਕੀਤਾ ਕਾਬੂ

Sarabjit Kaur arrested in Pakistan

ਪਾਕਿਸਤਾਨ ‘ਚ ਨਿਕਾਹ ਕਰਕੇ ਨੂਰ ਹੁਸੈਨ ਬਣੀ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਨੂੰ ਵੀ ਕੀਤਾ ਕਾਬੂ

 

 

 

ਸਿੱਖ ਜਥੇ ਨਾਲ ਪਾਕਿਸਤਾਨ ਗਈ ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ (ਨਵਾਂ ਨਾਮ ਨੂਰ ਹੁਸੈਨ) ਨੂੰ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਰਬਜੀਤ ਕੌਰ ਨਵੰਬਰ 2025 ਵਿੱਚ ਸਿੱਖ ਜਥੇ ਨਾਲ ਪਾਕਿਸਤਾਨ ਗਈ ਤੇ ਉਥੇ ਹੀ ਪਾਕਿ ਦੇ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਗਿਆ ਸੀ। ਪਾਕਿਸਤਾਨ ਸਰਕਾਰ ਨੇ ਹੁਣ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

ਪਾਕਿ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਅਤੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਅਨੁਸਾਰ, ਇਹ ਗ੍ਰਿਫ਼ਤਾਰੀ ਬੀਤੇ ਦਿਨ ਨਨਕਾਣਾ ਸਾਹਿਬ ਦੇ ਪਿੰਡ ਪਹੇੜੇ ਵਾਲੀ ਵਿੱਚ ਕੀਤੀ ਗਈ। ਇੰਟੈਲੀਜੈਂਸ ਬਿਊਰੋ (IBD) ਅਤੇ ਸਥਾਨਕ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਦੌਰਾਨ ਜੋੜੇ ਨੂੰ ਹਿਰਾਸਤ ਵਿੱਚ ਲਿਆ।

 

 

 

 

ਦੱਸ ਦੇਈਏ ਕਿ ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਸਾਲ 2016 ਤੋਂ ਟਿਕਟੋਕ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿੱਚ ਸਨ। ਸਰਬਜੀਤ ਕੌਰ ਨੇ ਪਹਿਲਾਂ ਵੀ ਕਈ ਵਾਰ ਵੀਜ਼ਾ ਲੈਣ ਦੀ ਕੋਸ਼ਿਸ਼ ਕੀਤੀ ਸੀ, ਪਰ ਕਾਨੂੰਨੀ ਕਾਰਨਾਂ ਕਰਕੇ ਅਰਜ਼ੀਆਂ ਰੱਦ ਹੋ ਗਈਆਂ ਸਨ। ਸਰਬਜੀਤ ਕੌਰ ਪੰਜਾਬ ਦੇ ਕਪੂਰਥਲਾ ਦੀ ਰਹਿਣ ਵਾਲੀ ਹੈ ਤੇ 4 ਨਵੰਬਰ 2025 ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥੇ ਨਾਲ ਪਾਕਿਸਤਾਨ ਗਈ ਸੀ।

 

 

 

 

ਉਹ ਜਥੇ ਤੋਂ ਵੱਖ ਹੋ ਗਈ, ਇਸਲਾਮ ਕਬੂਲ ਕਰ ਲਿਆ ਤੇ 5 ਨਵੰਬਰ ਨੂੰ ਨਾਸਿਰ ਨਾਲ ਨਿਕਾਹ ਕਰ ਲਿਆ। ਸਰਬਜੀਤ ਕੌਰ ਦਾ ਤੀਰਥ ਯਾਤਰੀ ਵੀਜ਼ਾ ‘ਸਿੰਗਲ ਐਂਟਰੀ’ ਸੀ ਅਤੇ ਉਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਨਾਸਿਰ ਹੁਸੈਨ ਵੀ ਪੁਲਿਸ ਦੀ ਹਿਰਾਸਤ ਵਿੱਚ ਰਹੇਗਾ। ਉਸ ਦੇ ਮੋਬਾਈਲ ਫ਼ੋਨ ਦਾ ਫੋਰੈਂਸਿਕ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਹੋਰ ਸਾਜ਼ਿਸ਼ ਜਾਂ ਸੁਰੱਖਿਆ ਉਲੰਘਣਾ ਦੀ ਜਾਂਚ ਕੀਤੀ ਜਾ ਸਕੇ।

Check Also

Punjab ਪੰਜਾਬ ‘ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਸਰਪੰਚ ਦਾ ਸ਼ਰੇਆਮ ਗੋਲੀਆਂ ਮਾਰ ਕਤਲ; ਮੈਰਿਜ ਪੈਲੇਸ ‘ਚ ਘੇਰ ਸਿਰ ‘ਚ ਮਾਰੀ ਗੋਲੀ…

Punjab ਪੰਜਾਬ ‘ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਸਰਪੰਚ ਦਾ ਸ਼ਰੇਆਮ ਗੋਲੀਆਂ ਮਾਰ ਕਤਲ; …