CBI, via Interpol, has brought back wanted fugitive Aman alias Aman Bhainswal from the US. Linked to the Lawrence Bishnoi gang, he was deported and taken into custody by Haryana Police at Delhi airport on Jan 7.
ਲਾਰੈਂਸ ਬਿਸ਼ਨੋਈ ਗੈਂਗ ਦਾ ਅਮਰੀਕਾ ਤੋਂ ਡਿਪੋਰਟ ਹੋਇਆ ਮੁੱਖ ਮੈਂਬਰ ਅਮਨ ਭੈਸਵਾਲ, ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
ਸੀਬੀਆਈ ਅਤੇ ਇੰਟਰਪੋਲ ਦੀ ਮਦਦ ਨਾਲ ਹਰਿਆਣਾ ਪੁਲੀਸ ਨੇ ਲਿਆ ਹਿਰਾਸਤ ਵਿੱਚ
ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਪ੍ਰਮੁੱਖ ਮੈਂਬਰ, ਅਮਨ ਭੈਸਵਾਲ ਨੂੰ ਬੁੱਧਵਾਰ ਨੂੰ ਅਮਰੀਕਾ ਤੋਂ ਭਾਰਤ ਵਾਪਸ ਲਿਆਂਦਾ ਗਿਆ। ਸੀਬੀਆਈ (CBI) ਵੱਲੋਂ ਤਾਲਮੇਲ ਕੀਤੇ ਗਏ ਇਸ ਆਪਰੇਸ਼ਨ ਤਹਿਤ ਭੈਸਵਾਲ ਨੂੰ ਦਿੱਲੀ ਹਵਾਈ ਅੱਡੇ ’ਤੇ ਪਹੁੰਚਦੇ ਹੀ ਹਰਿਆਣਾ ਪੁਲੀਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ।

ਅਧਿਕਾਰੀਆਂ ਅਨੁਸਾਰ, ਭੈਸਵਾਲ ਖ਼ਿਲਾਫ਼ ਇੰਟਰਪੋਲ ਵੱਲੋਂ ‘ਰੈੱਡ ਕਾਰਨਰ ਨੋਟਿਸ’ ਜਾਰੀ ਕੀਤਾ ਗਿਆ ਸੀ। ਉਹ ਕਤਲ, ਦੰਗੇ ਭੜਕਾਉਣ ਅਤੇ ਅਪਰਾਧਿਕ ਸਾਜ਼ਿਸ਼ ਰਚਣ ਵਰਗੇ ਗੰਭੀਰ ਦੋਸ਼ਾਂ ਹੇਠ ਹਰਿਆਣਾ ਪੁਲੀਸ ਨੂੰ ਲੋੜੀਂਦਾ ਸੀ।
ਸੀਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਅਮਨ ਭੈਸਵਾਲ ਇੱਕ ਖ਼ਤਰਨਾਕ ਅਪਰਾਧੀ ਹੈ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਅਹਿਮ ਹਿੱਸਾ ਰਿਹਾ ਹੈ। ਉਸਨੂੰ ਪਹਿਲਾਂ ਭਾਰਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਜ਼ਮਾਨਤ ਮਿਲਣ ਤੋਂ ਬਾਅਦ ਉਹ ਦੇਸ਼ ਛੱਡ ਕੇ ਫ਼ਰਾਰ ਹੋ ਗਿਆ ਸੀ ਅਤੇ ਟ੍ਰਾਇਲ ਦਾ ਸਾਹਮਣਾ ਨਹੀਂ ਕੀਤਾ।
ਇੰਟਰਪੋਲ ਦੀ ਮਦਦ ਨਾਲ ਉਸਦੀ ਲੋਕੇਸ਼ਨ ਅਮਰੀਕਾ ਵਿੱਚ ਟਰੇਸ ਕੀਤੀ ਗਈ, ਜਿਸ ਤੋਂ ਬਾਅਦ ਉਸਨੂੰ 7 ਜਨਵਰੀ 2026 ਨੂੰ ਸਫਲਤਾਪੂਰਵਕ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ।