Jeevanjot Chahal alias Jugnu was detained at Delhi International Airport in connection with the Sidhu Moosewala murder case. Earlier, a Look Out Circular (LoC) had been issued against him based on a complaint by Moosewala’s family, after they presented to police a Facebook status he had shared on the morning of May 29, 2022—the day of the murder—saying, “Mansa ch ajj sham nu bahut wadda toofan aun wala hai,” which he later deleted. Following this, his name was added to the chargesheet. However, according to sources, the LoC was later cancelled but not updated in the airport system, and he is likely to be released soon.
Punjab News: ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਕਾਬੂ
Punjab News – Sidhu Moose Wala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਕਤਲ ਕਾਂਡ ਵਿੱਚ ਇੱਕ ਵੱਡੀ ਕਾਰਵਾਈ ਹੋਈ ਹੈ, ਜਿਸ ਤਹਿਤ ਇਸ ਕਤਲ ਕੇਸ ਵਿੱਚ ਨਾਮਜ਼ਦ ਇੱਕ ਮੁਲਜ਼ਮ ਜੀਵਨਜੋਤ ਸਿੰਘ ਚਾਹਲ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਦੱਸਿਆ ਜਾਂਦਾ ਹੈ। ਉਹ ਵਿਦੇਸ਼ ਫਰਾਰ ਹੋਣ ਚੱਕਰਾਂ ’ਚ ਦਿੱਲੀ ਦੇ ਹਵਾਈ ਅੱਡੇ ’ਤੇ ਪੁੱਜਿਆ ਸੀ।
ਮਾਨਸਾ ਪੁਲੀਸ ਵੱਲੋਂ ਪਹਿਲਾਂ ਤੋਂ ਹੀ ਉਸ ਸਬੰਧੀ ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਕਾਰਨ ਉਹ ਹਵਾਈ ਅੱਡੇ ਤੋਂ ਪੁਲੀਸ ਦੇ ਅੜਿੱਕੇ ਚੜ੍ਹ ਗਿਆ ਹੈ। ਹੁਣ ਮਾਨਸਾ ਪੁਲੀਸ ਦੇ ਇੱਕ ਡੀਐਸਪੀ ਦੀ ਅਗਵਾਈ ਹੇਠ ਦੋ ਇੰਸਪੈਕਟਰ ਰੈਂਕ ਦੇ ਅਧਿਕਾਰੀ ਉਸ ਨੂੰ ਦਿੱਲੀ ਤੋਂ ਮਾਨਸਾ ਲਿਆਉਣ ਲਈ ਕੌਮੀ ਰਾਜਧਾਨੀ ਵਾਸਤੇ ਰਵਾਨਾ ਹੋ ਗਏ ਹਨ।
ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦੀ ਸ਼ੂਟਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇੱਕ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੀਵਾਨਜੋਤ ਨਾਂ ਐਫਆਈਆਰ ਵਿੱਚ ਦਰਜ ਹੋਣ ਪਿੱਛੋਂ ਮਾਨਸਾ ਪੁਲੀਸ ਨੇ ਪਹਿਲਾਂ ਹੀ ਜੀਵਨਜੋਤ ਸਿੰਘ ਦੇ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੋਇਆ ਸੀ।
ਦਿੱਲੀ ਹਵਾਈ ਅੱਡਾ ਅਥਾਰਟੀ ਨੇ ਉਸ ਨੂੰ ਫੜਨ ਤੋਂ ਬਾਅਦ ਮਾਨਸਾ ਪੁਲੀਸ ਨੂੰ ਸੂਚਿਤ ਕੀਤਾ ਸੀ, ਜਿਸ ਤਹਿਤ ਮਾਨਸਾ ਪੁਲੀਸ ਉਸ ਨੂੰ ਲੈਣ ਲਈ ਦਿੱਲੀ ਰਵਾਨਾ ਹੋਈ ਹੈ। ਦਿੱਲੀ ਤੋਂ ਲਿਆ ਕੇ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਉਸ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਬਾਅਦ ਉਸ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਰਾਹੀਂ ਕਈ ਅਹਿਮ ਖੁਲਾਸੇ ਹੋਣ ਦੇ ਆਸਾਰ ਹਨ।
ਉਧਰ ਮਾਨਸਾ ਪੁਲੀਸ ਦੇ ਉਚ ਅਧਿਕਾਰੀ ਇਸ ਮਾਮਲੇ ਲਈ ਕੁੱਝ ਵੀ ਦੱਸਣ ਤੋਂ ਇਨਕਾਰੀ ਹਨ, ਹਾਲਾਂਕਿ ਮੀਡੀਆ ਦੇ ਵੱਡੇ ਹਿੱਸੇ ਵਿੱਚ ਇਹ ਖ਼ਬਰ ਸਵੇਰ ਤੋਂ ਹੀ ਨਸ਼ਰ ਹੋ ਰਹੀ ਹੈ।