Italy –
ਦਸੂਹਾ ਦੇ ਨੌਜਵਾਨ ਦੀ ਇਟਲੀ ਵਿੱਚ ਭੇਦਭਰੇ ਹਾਲਾਤ ‘ਚ ਮੌਤ
ਇਟਲੀ ਪੁਲੀਸ ਵੱਲੋਂ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ
ਇਥੋਂ ਦੇ ਨੇੜਲੇ ਪਿੰਡ ਖੋਲੇ ਦੇ ਵਸਨੀਕ ਨੌਜਵਾਨ ਦੀ ਇਟਲੀ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਟਵਿੰਕਲ ਰੰਧਾਵਾ (24) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਖੋਲੇ ਤਹਿਸੀਲ ਦਸੂਹਾ ਵਜੋਂ ਹੋਈ ਹੈ।

ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ, ਜਾਣਕਾਰੀ ਅਨੁਸਾਰ ਗਰੀਬ ਪਰਿਵਾਰ ਨਾਲ ਸਬੰਧਤ ਟਵਿੰਕਲ ਰੰਧਾਵਾ ਕਰੀਬ 6 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਇਟਲੀ ਗਿਆ ਸੀ।
16 ਜਨਵਰੀ ਨੂੰ ਇਟਲੀ ਤੋਂ ਪਰਿਵਾਰ ਨੂੰ ਫੋਨ ਆਇਆ, ਜਿਸ ਵਿੱਚ ਟਵਿੰਕਲ ਦੀ ਭੇਦਭਰੇ ਹਾਲਾਤ ਵਿੱਚ ਮੌਤ ਦੀ ਜਾਣਕਾਰੀ ਮਿਲੀ।
ਉਨ੍ਹਾਂ ਦੱਸਿਆ ਕਿ ਇਟਲੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਟਵਿੰਕਲ ਨਾਲ ਰਹਿ ਰਹੇ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।