Jalandhar – ਜਲੰਧਰ ‘ਚ ਹੋਈ ਬੇ*ਅ*ਦ*ਬੀ ਦਾ ਮੁਲਜ਼ਮ ਕਾਬੂ ਪਾਵਨ ਸਰੂਪਾਂ ਦੇ ਪਵਿੱਤਰ ਅੰਗਾਂ ਦੀ ਕੀਤੀ ਸੀ ਬੇ*ਅ*ਦ*ਬੀ
ਜਲੰਧਰ: ਬੇਅਦਬੀ ਕਰਨ ਵਾਲਾ ਨਾਬਾਲਗ ਪੁਲੀਸ ਵੱਲੋਂ ਕਾਬੂ
ਐੱਸਐੱਸਪੀ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਦਾਅਵਾ
ਜਲੰਧਰ ਦਿਹਾਤੀ ਪੁਲੀਸ ਨੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਮਾਹਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਡੀਐੱਸਪੀ ਫਿਲੌਰ ਭਰਤ ਮਸੀਹ ਅਤੇ ਥਾਣਾ ਮੁਖੀ ਸਿਕੰਦਰ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਕੈਮਰਿਆਂ ਦੀ ਪੜਤਾਲ ਕਰਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਨਿਸ਼ਾਨਦੇਹੀ ਕਰ ਲਈ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਹਾਲ ਅੰਦਰ ਕੈਮਰੇ ਕੰਮ ਨਹੀਂ ਕਰ ਰਹੇ ਹਨ। ਬਾਹਰੋਂ ਹੋਰ ਕੈਮਰਿਆਂ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਨਾਬਾਲਗ ਦਸਵੀਂ ਜਮਾਤ ਦਾ ਵਿਦਿਆਰਥੀ ਹੈ, ਜਿਸ ਨੂੰ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ।
ਪਿੰਡ ਮਾਹਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਇਹ ਘਟਨਾ ਮੰਗਲਵਾਰ ਕਰੀਬ ਪੌਣੇ ਪੰਜ ਵਜੇ ਵਾਪਰੀ। ਜਸਪ੍ਰੀਤ ਕੌਰ ਨਾਂ ਦੀ ਮਹਿਲਾ ਨੇ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਖੋਲ੍ਹਿਆ, ਜਿਸ ਮਗਰੋਂ ਇਹ ਮੰਦਭਾਗੀ ਘਟਨਾ ਸਾਹਮਣੇ ਆਈ। ਘਟਨਾ ਵਾਪਰਨ ਤੋਂ ਬਾਅਦ ਇਸ ਔਰਤ ਨੇ ਪੁਲੀਸ ਨੂੰ ਸੂਚਨਾ ਦਿੱਤੀ।
ਐੱਸਐੱਸਪੀ ਜਲੰਧਰ ਦਿਹਾਤੀ ਨੇ ਦੱਸਿਆ ਕਿ ਕਾਨੂੰਨ ਅਨੁਸਾਰ ਜ਼ਰੂਰੀ ਕਾਨੂੰਨੀ ਕਾਰਵਾਈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ।