Breaking News

IAF Plane Crash: ਪ੍ਰਯਾਗਰਾਜ ਵਿਚ ਭਾਰਤੀ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਛੱਪੜ ’ਚ ਡਿੱਗਿਆ

IAF Plane Crash: ਪ੍ਰਯਾਗਰਾਜ ਵਿਚ ਭਾਰਤੀ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਛੱਪੜ ’ਚ ਡਿੱਗਿਆ

ਇੱਥੇ ਜਾਰਜ ਟਾਊਨ ਖੇਤਰ ਵਿੱਚ ਕੇਪੀ ਕਾਲਜ ਮੈਦਾਨ ਨੇੜੇ ਇੱਕ ਛੱਪੜ ਵਿੱਚ ਭਾਰਤੀ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਕਿਉਂਕਿ ਦੋਵੇਂ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ।

ਡਿਪਟੀ ਕਮਿਸ਼ਨਰ ਆਫ਼ ਪੁਲੀਸ (ਸਿਟੀ) ਮਨੀਸ਼ ਸ਼ਾਂਡਿਲਿਆ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਪਾਇਲਟ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਿਹਾ ਅਤੇ ਕਿਸੇ ਵੀ ਜਾਨੀ ਨੁਕਸਾਨ ਜਾਂ ਨਾਗਰਿਕ ਜਾਇਦਾਦ ਨੂੰ ਨੁਕਸਾਨ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਿਖਲਾਈ ਜਹਾਜ਼ ਦੇ ਇੰਜਣ ਵਿੱਚ ਅਚਾਨਕ ਤਕਨੀਕੀ ਖਰਾਬੀ ਆਉਣ ਬਾਅਦ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ, ਅਤੇ ਘਟਨਾ ਦੀ ਹੋਰ ਜਾਂਚ ਜਾਰੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੁਰੱਖਿਆ ਕਾਰਨਾਂ ਕਰਕੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰ ਲਿਆ ਗਿਆ ਹੈ।

Check Also

UK ਤੋਂ ਆਏ ਪੁੱਤ ਨੇ ਮਾਂ ਦਾ ਕੀਤਾ ਕ+ਤ+ਲ, ਮਾਂ ਨੇ ਪੁੱਤ ਦੀ ਲਵ ਮੈਰਿਜ ਕਰਵਾਉਣ ਤੋਂ ਕਰ ਦਿੱਤਾ ਸੀ ਮਨ੍ਹਾ

In a shocking incident, a son who had returned from England allegedly murdered his mother …