A banned Khalistani separatist group, the Khalistan Zindabad Force (KZF), has claimed responsibility for the recent blast on a railway track in Punjab’s Sirhind area (Fatehgarh Sahib district). The incident occurred on Friday night (January 23, 2026), damaging a dedicated freight corridor track, derailing/shattering part of a goods train engine, and injuring the loco pilot.In an unverified letter/statement circulated on social media (purportedly from the group’s “chief sevadar” Ranjit Singh Jammu/Nita), the outfit described the explosion as “just a trailer” to mark the 40th anniversary of the “Khalistan declaration.” It claimed they deliberately targeted a freight train to avoid civilian casualties, adding that they could have targeted a passenger train instead, and warned of further actions in their campaign for Khalistan.Police are investigating the claim (among other angles), treating it as suspected sabotage under relevant sections of the Railways Act. Security has been heightened in the region ahead of Republic Day.
Khalistan Zindabad Force Claims Responsibility for Punjab Railway Blast
– 26 ਜਨਵਰੀ ਤੋਂ ਪਹਿਲਾਂ ਸਰਹੰਦ ਨੇੜੇ ਦਿੱਲੀ-ਅੰਮ੍ਰਿਤਸਰ ਰੇਲਵੇ ਟਰੈਕ ਉਡਾਉਣ ਦੀ ਕੋਸ਼ਿਸ਼, ਖਾਲਿਸਤਾਨੀ ਖਾੜਕੂ ਜਥੇਬੰਦੀ ਨੇ ਲਈ ਜਿੰਮੇਵਾਰੀ
Blast on railway track ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਸ਼ੁੱਕਰਵਾਰ ਰਾਤੀਂ 9:50 ਵਜੇ ਦੇ ਕਰੀਬ ਸਰਹਿੰਦ ਰੇਲਵੇ ਸਟੇਸ਼ਨ ਨਜ਼ਦੀਕ ਦਿੱਲੀ‘ਅੰਮ੍ਰਿਤਸਰ ਮੁੱਖ ਰੇਲਵੇ ਟਰੈਕ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ। ਸ਼ੁਰੂਆਤੀ ਜਾਂਚ ਵਿਚ ਵਿਸਫੋਟਕਾਂ ਦੇ ਇਸਤੇਮਾਲ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਰੇਲਵੇ ਪੋਲ ਨੰਬਰ 1208 ’ਤੇ ਪਿੰਡ ਕਾਨਪੁਰ ਨੇੜੇ ਮੁੱਖ ਲਾਈਨ ’ਤੇ ਧਮਾਕਾ ਹੋਇਆ ਅਤੇ ਵਿਸਫੋਟਕਾਂ ਦੀ ਵਰਤੋਂ ਕਰਕੇ 600 ਮੀਟਰ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਉਸ ਸਮੇਂ ਕੋਈ ਯਾਤਰੀ ਰੇਲਗੱਡੀ ਨਹੀਂ ਲੰਘੀ ਪਰ ਇੱਕ ਮਾਲ ਗੱਡੀ ਦਾ ਇੰਜਣ ਲੀਹੋਂ ਲੱਥ ਗਿਆ। ਹਾਦਸੇ ਵਿਚ ਮਾਲ ਗੱਡੀ ਦਾ ਡਰਾਈਵਰ ਜ਼ਖ਼ਮੀ ਹੋ ਗਿਆ।
ਇਸ ਘਟਨਾ ਤੋਂ ਫੌਰੀ ਮਗਰੋਂ ਰੇਲਵੇ ਅਧਿਕਾਰੀ ਹਰਕਤ ਵਿੱਚ ਆ ਗਏ। ਰੇਲਵੇ ਟਰੈਕ ਦੀ ਮੁਰੰਮਤ ਮਗਰੋਂ ਆਵਾਜਾਈ ਬਹਾਲ ਕਰ ਦਿੱਤੀ ਗਈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਰਾਤ 1 ਵਜੇ ਦੇ ਕਰੀਬ ਉਨ੍ਹਾਂ ਨੇ ਧਮਾਕੇ ਦੀ ਆਵਾਜ਼ ਸੁਣੀ।
ਵੱਡੀ ਗਿਣਤੀ ਵਿੱਚ ਪੁਲੀਸ ਸਰਹਿੰਦ ਰੇਲਵੇ ਸਟੇਸ਼ਨ ’ਤੇ ਪਹੁੰਚ ਗਈ ਹੈ। ਜ਼ਖਮੀ ਡਰਾਈਵਰ ਦੀ ਪਛਾਣ ਅਨਿਲ ਸ਼ਰਮਾ ਵਜੋਂ ਦੱਸੀ ਗਈ ਹੈ ਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਅਤਿਵਾਦੀ ਹਮਲਾ ਕਹਿਣਾ ਜਲਦਬਾਜ਼ੀ, ਜਾਂਚ ਜਾਰੀ:ਡੀਆਈਜੀ
ਰੋਪੜ ਰੇਂਜ ਦੇ ਡੀਆਈਜੀ ਨਾਨਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਰੇਲਵੇ ਟਰੈਕ ’ਤੇ ਧਮਾਕੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਵੱਖ-ਵੱਖ ਟੀਮਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸਾਰੀਆਂ ਸਬੰਧਤ ਏਜੰਸੀਆਂ ਇਸ ਸਮੇਂ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਧਮਾਕਾ ਰਾਤ 9:50 ਵਜੇ ਦੇ ਕਰੀਬ ਹੋਇਆ। ਇਸ ਘਟਨਾ ਵਿੱਚ ਇੱਕ ਮਾਲ ਗੱਡੀ ਦਾ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰੇਲਵੇ ਟਰੈਕ ਅਤੇ ਆਲੇ-ਦੁਆਲੇ ਦੇ ਖੇਤਰ ਦਾ ਮੁਆਇਨਾ ਕੀਤਾ ਗਿਆ ਹੈ, ਜਦੋਂ ਕਿ ਫੋਰੈਂਸਿਕ ਅਤੇ ਹੋਰ ਤਕਨੀਕੀ ਟੀਮਾਂ ਵੀ ਸਬੂਤ ਇਕੱਠੇ ਕਰ ਰਹੀਆਂ ਹਨ।
ਡੀਆਈਜੀ ਨੇ ਸਪੱਸ਼ਟ ਕੀਤਾ ਕਿ ਇਸ ਘਟਨਾ ਨੂੰ ਅਤਿਵਾਦੀ ਹਮਲਾ ਕਹਿਣਾ ਜਲਦਬਾਜ਼ੀ ਹੋਵੇਗੀ। ਸ਼ੁਰੂ ਵਿੱਚ, ਇਸ ਨੂੰ ਇੱਕ ਅਪਰਾਧਿਕ ਘਟਨਾ ਮੰਨਿਆ ਜਾ ਰਿਹਾ ਹੈ, ਪਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਪੁਲੀਸ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਅਤੇ ਜ਼ਿੰਮੇਵਾਰਾਂ ਬਾਰੇ ਅਧਿਕਾਰਤ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਜਾਰੀ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਰੇਲਵੇ ਅਤੇ ਪੁਲੀਸ ਪ੍ਰਸ਼ਾਸਨ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।