ਕੈਨੇਡਾ ਵਿਚ ਲਾਪਤਾ ਪੰਜਾਬੀ ਨੌਜਵਾਨ ਦੀ ਹੋਈ ਮੌਤ; ਨਿਆਗਰਾ ਫਾਲਜ਼ ਤੋਂ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ
ਗੁਰੂਸਰ ਸੁਧਾਰ, 27 ਜੂਨ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅੱਬੂਵਾਲ ਦਾ 22 ਸਾਲਾ ਨੌਜਵਾਨ ਚਰਨਦੀਪ ਸਿੰਘ ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਪਿਛਲੇ ਇਕ ਹਫ਼ਤੇ ਤੋਂ ਭੇਤਭਰੇ ਹਾਲਾਤ ਵਿੱਚ ਲਾਪਤਾ ਸੀ। ਉਸ ਦੀ ਨਿਆਗਰਾ ਫ਼ਾਲ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਮਿਲੀਆਂ ਹਨ ਜਿਸ ਦੀ ਕੈਨੇਡੀਅਨ ਪੁਲੀਸ ਵੱਲੋਂ ਪੁਸ਼ਟੀ ਕੀਤੀ ਗਈ ਹੈ।
ਕੈਨੇਡਾ ਪੁਲੀਸ ਦੇ ਅਧਿਕਾਰੀ ਡਸਟਿਨ ਬਲਾਸਿਨ ਅਨੁਸਾਰ ਨਿਆਗਰਾ ਫ਼ਾਲ ਵਿੱਚੋਂ ਕਈ ਲਾਸ਼ਾਂ ਮਿਲੀਆਂ ਹਨ, ਇਨ੍ਹਾਂ ਦੀ ਪਹਿਚਾਣ ਕਰਨ ਲਈ ਡੀਐਨਏ ਕਰਵਾਇਆ ਜਾਵੇਗਾ। ਪਿੰਡ ਅੱਬੂਵਾਲ ਦੇ ਕਿਸਾਨ ਜੋਰਾ ਸਿੰਘ ਦਾ ਪੁੱਤਰ ਕਰੀਬ 10 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।
ਕੈਨੇਡਾ ਵਿਚ ਇਕ ਹਫ਼ਤੇ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਨਿਆਗਰਾ ਫਾਲਜ਼ ਤੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅੱਬੂਵਾਲ ਦਾ 22 ਸਾਲਾ ਨੌਜਵਾਨ ਚਰਨਦੀਪ ਸਿੰਘ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪਿਛਲੇ ਇਕ ਤੋਂ ਲਾਪਤਾ ਸੀ। ਕਿਸਾਨ ਜੋਰਾ ਸਿੰਘ ਦਾ ਪੁੱਤਰ ਕਰੀਬ 10 ਮਹੀਨੇ ਪਹਿਲਾਂ ਪੜ੍ਹਨ ਲਈ ਕੈਨੇਡਾ ਗਿਆ ਸੀ।
ਦਸਿਆ ਜਾ ਰਿਹਾ ਹੈ ਕਿ ਬੀਤੇ ਵੀਰਵਾਰ ਚਰਨਦੀਪ ਸਿੰਘ ਸਵੇਰੇ ਅਪਣੇ ਦੋਸਤਾਂ ਨੂੰ ਨਿਆਗਰਾ ਫਾਲ ਨੇੜੇ ਕੰਮ ਉਪਰ ਜਾਣ ਬਾਰੇ ਕਹਿ ਕੇ ਗਿਆ, ਪਰ ਵਾਪਸ ਨਹੀਂ ਆਇਆ।
ਇਸ ਮਗਰੋਂ ਚਰਨਦੀਪ ਸਿੰਘ ਦੇ ਦੋਸਤਾਂ ਨੇ ਕੈਨੇਡਾ ਪੁਲਿਸ ਕੋਲ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਇਸ ਮਗਰੋਂ ਮਾਪਿਆਂ ਨੂੰ ਉਸ ਦੇ ਦੋਸਤਾਂ ਤੋਂ ਇਸ ਬਾਰੇ ਜਾਣਕਾਰੀ ਮਿਲੀ।