Bikram Majithia – ਬਿਕਰਮ ਮਜੀਠੀਆ ਦੇ ਸਾਥੀ ਹਰਪ੍ਰੀਤ ਗੁਲਾਟੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
11000 ਪੰਨਿਆਂ ਦੀ ਸਪਲੀਮੈਂਟਰੀ ਚਾਰਸ਼ੀਟ

Chargesheet filed against Bikram Majithia’s associate Harpreet Gulati
ਵਿਜੀਲੈਂਸ ਨੇ ਮੋਹਾਲੀ ਅਦਾਲਤ ’ਚ ਸਪਲੀਮੈਂਟਰੀ ਚਾਰਜਸ਼ੀਟ ਕੀਤੀ ਪੇਸ਼
ਮੋਹਾਲੀ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਦਿਨੋ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਮਜੀਠੀਆ ਦਾ ਸਾਥੀ ਹਰਪ੍ਰੀਤ ਗੁਲਾਟੀ ਉਸ ਦੀਆਂ ਕਈ ਕੰਪਨੀਆਂ ਵਿੱਚ ਬਿਜ਼ਨਸ ਪਾਰਟਨਰ ਵੀ ਸੀ। ਅੱਜ ਮੋਹਾਲੀ ਅਦਾਲਤ ਵਿੱਚ ਵਿਜੀਲੈਂਸ ਵੱਲੋਂ 2007 ਤੋਂ ਲੈ ਕੇ 2017 ਤੱਕ ਦਾ ਲੇਖਾ ਜੋਖਾ ਇਕੱਠਾ ਕਰ 11000 ਪੰਨਿਆਂ ਦੀ ਸਪਲੀਮੈਂਟਰੀ ਚਾਰਸ਼ੀਟ ਫਾਈਲ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ 25 ਜੂਨ 2025 ਨੂੰ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਉਦੋਂ ਤੋਂ ਹੀ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹੈ। ਹਾਲਾਂਕਿ ਉਸ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੀ ਖਾਰਜ ਹੋ ਚੁੱਕੀ ਹੈ। ਹੁਣ ਸੁਪਰੀਮ ਕੋਰਟ ਵਿੱਚ ਉਸ ਦੀ ਸੁਣਵਾਈ ਚੱਲ ਰਹੀ ਹੈ।