Breaking News

Barnala – ਬਰਨਾਲਾ ਦਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ; ਜਾਣੋ ਕਾਰਨ

Barnala – ਬਰਨਾਲਾ ਦਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ; ਜਾਣੋ ਕਾਰਨ

 

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

 

 

 

ਜਥੇਦਾਰ ਗੜਗੱਜ ਨੇ 9 ਫਰਵਰੀ ਨੂੰ ਸਕੱਤਰੇਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਦਿੱਤਾ ਹੁਕਮ

 

 

ਅੰਮ੍ਰਿਤਸਰ : ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਮਿਤੀ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ।

 

 

 

 

 

ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ।

 

 

 

 

 

 

 

 

 

ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨਵਿਆਉਣ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

Check Also

Amritsar – ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ASI ਦਾ ਗੋਲੀ ਮਾਰ ਕੇ ਕਤਲ, ਸਕੂਟਰੀ ‘ਤੇ ਸਵਾਰ ਹੋ ਕੇ ਡਿਊਟੀ ਲਈ ਨਿਕਲਿਆ ਸੀ ਜੋਗਾ ਸਿੰਘ

Punjab Police Assistant Sub-Inspector (ASI) Joga Singh was shot dead by unidentified bike-borne assailants near …