Shiv Sena leader Thaper brutally attacked by 3 Nihangs outside Ludhiana Civil Hospital
Nihangs attacked Thaper with swords and fled
ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਚਾਰ ਜਾਨਲੇਵਾ ਹਮਲਾ ਕੀਤੇ ਜਾਣ ਕਾਰਨ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵ ਸੈਨਾ ਆਗੂ ਤੇ ਕਥਿਤ ਤੌਰ ‘ਤੇ 4 ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ।
ਕਿਹਾ ਜਾ ਰਿਹਾ ਹੈ ਹਮਲਾਵਰ ਨਿਹੰਗ ਸਿੰਘਾਂ ਦੇ ਲਿਬਾਸ ਵਿਚ ਸਨ।
ਉਨ੍ਹਾਂ ਦੱਸਿਆ ਕਿ ਸੰਵੇਦਨਾ ਟਰੱਸਟ ਦੇ ਦਫ਼ਤਰ ਦੇ ਬਾਹਰ ਇੰਤਜ਼ਾਰ ਕਰ ਰਹੇ ਚਾਰ ਵਿਅਕਤੀਆਂ ਨੇ ਕਥਿਤ ਤੌਰ ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਜਦੋਂ ਸ਼ਿਵ ਸੈਨਾ ਆਗੂ ‘ਤੇ ਹਮਲਾ ਹੋਇਆ ਤਾਂ ਉਸਦੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਮੌਜੂਦ ਸਨ।
ਪੁਲੀਸ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਹਮਲਾਵਰ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ।
Shiv Sena leader Sandeep Thaper alias Gora was on Friday brutally attacked by three Nihangs outside the civil hospital.
The Nihangs attacked Thaper with swords and fled. Thaper was also accompanied by one gunman, but he could not prevent the attack.
ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ DMC ਕਰਵਾਇਆ
ਲੁਧਿਆਣਾ ‘ਚ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀਐਮਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਉਥੇ ਹੀ ਪੁਲਿਸ ਨੇ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ ਤੇ 307 ਦਾ ਪਰਚਾ ਦਰਜ ਕਰ ਲਿਆ ਹੈ।
ਲੁਧਿਆਣਾ: ਪੰਜਾਬ ‘ਚ ਕਾਨੂੰਨ ਵਿਵਸਥਾ ਰੱਬ ਆਸਰੇ ਦਿਖਾਈ ਦੇ ਰਹੀ ਹੈ।
ਮਾਮਲਾ ਲੁਧਿਆਣਾ ਦਾ ਹੈ, ਜਿਥੇ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ‘ਚ ਡੀਐਮਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਥੇ ਹੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨਿਹੰਗ ਸਿੰਘਾਂ ਵਲੋਂ ਹਮਲਾ: ਇਸ ਸਬੰਧੀ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਨੇ ਦੱਸਿਆ ਕਿ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਅਰੋੜਾ ਦੀ ਬਰਸੀ ‘ਤੇ ਅਸੀਂ ਮੱਥਾ ਟੇਕਣ ਲਈ ਆਏ ਸਨ ਤਾਂ ਕੁਝ ਲੋਕਾਂ ਵਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਕਾਤਲਾਨਾ ਹਮਲਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਖੜੇ ਲੋਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਕੁਝ ਲੋਕਾਂ ਵਲੋਂ ਇਹ ਵਾਰਦਾਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੰਦੀਪ ਥਾਪਰ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਸਰਕਾਰ ਖਿਲਾਫ਼ ਕੱਢੀ ਭੜਾਸ:
ਸ਼ਿਵ ਸੈਨਾ ਆਗੂ ਨੇ ਸਰਕਾਰ ‘ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹੋਣ ਤੇ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੋਵੇ, ਉਨ੍ਹਾਂ ਤੋਂ ਸੁਰੱਖਿਆ ਨਹੀਂ ਹਟਾਉਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਸਰਕਾਰ ਟੀਵੀ, ਅਖਬਾਰਾਂ ‘ਚ ਜਿੰਨਾਂ ਲੀਡਰਾਂ ਦੀ ਸੁਰੱਖਿਆ ਘਟਾਉਣ ਦਾ ਪ੍ਰਚਾਰ ਕਰ ਰਹੀ ਹੈ ਤਾਂ ਉਨਾਂ ਹੀ ਗੈਂਗਸਟਰਾਂ ਤੇ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ।
ਸ਼ਿਵ ਸੈਨਾ ਆਗੂ ਨੇ ਕਿਹਾ ਕਿ ਜੋਂ ਅੱਤਵਾਦ, ਖਾਲਿਸਤਾਨ ਜਾਂ ਦੇਸ਼ ਹਿੱਤ ਲਈ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਇਹ ਲੋਕ ਇੰਝ ਹੀ ਮਾਰਨ ਲਈ ਆਉਂਦੇ ਹਨ।
ਸੂਬੇ ‘ਚ ਹਿੰਦੂ ਨਹੀਂ ਹਨ ਸੁਰੱਖਿਅਤ: ਇਸ ਸਬੰਧੀ ਸ਼ਿਵ ਸੈਨਾ ਆਗੂ ਰਾਜੀਵ ਟੰਡਨ ਨੇ ਕਿਹਾ ਕਿ ਕੁਝ ਅਖੌਤੀ ਨਿਹੰਗਾਂ ਵਲੋਂ ਸਾਡੇ ਸ਼ਿਵ ਸੈਨਾ ਪੰਜਾਬ ਦੇ ਆਗੂ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਪੁੱਛਦੇ ਹਾਂ ਕਿ ਕੀ ਸੂਬੇ ‘ਚ ਹਿੰਦੂ ਸੁਰੱਖਿਅਤ ਹਨ ਜਾਂ ਉਨ੍ਹਾਂ ਨੂੰ ਮਰਵਾਉਣ ਦਾ ਠੇਕਾ ਲਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦਾ ਭੱਠਾ ਬੈਠ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ, ਉਨ੍ਹਾਂ ਦੀ ਸੁਰੱਖਿਆ ਵਾਪਸ ਲੈਕੇ ਸਰਕਾਰ ਨੇ ਨਸ਼ਾ ਵੇਚਣ ਵਾਲਿਆਂ ਨੂੰ ਦੇ ਦਿੱਤੀ ਹੈ।
ਲੁਧਿਆਣਾ ਬੰਦ ਦਾ ਦਿੱਤਾ ਸੱਦਾ: ਇਸ ਦੇ ਨਾਲ ਹੀ ਰਾਜੀਵ ਟੰਡਨ ਨੇ ਕਿਹਾ ਕਿ ਸੁਰੱਖਿਆ ‘ਚ ਕੀਤੀ ਗਈ ਕਟੌਤੀ ਕਾਰਨ ਇਹ ਹਮਲਾ ਹੋਇਆ ਹੈ, ਜਿਸ ਲਈ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਕੱਲ੍ਹ ਅਸੀਂ ਰੋਸ ਵਜੋਂ ਲੁਧਿਆਣਾ ਬੰਦ ਕਰਾਂਗੇ ਤੇ ਜੇਕਰ ਸੰਦੀਪ ਥਾਪਰ ਨੂੰ ਕੁਝ ਹੋ ਗਿਆ ਤਾਂ ਅਸੀਂ ਪੰਜਾਬ ਬੰਦ ਦਾ ਸੱਦਾ ਦੇਵਾਂਗੇ।
ਉਥੇ ਹੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਬਾਹਰ ਸ਼ਿਵਸੇਨਾ ਆਗੂਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਨਾਰੇ ਵੀ ਲਗਾਏ ਗਏ।
ਜਿਸ ‘ਚ ਮੌਕੇ ‘ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਨੇ ਹਾਲਾਤਾਂ ‘ਤੇ ਕਾਬੂ ਪਾਇਆ ਤੇ ਕਿਹਾ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਉਹ ਅਪੀਲ ਕਰਦੇ ਹਨ, ਕਿਉਂਕਿ ਹਸਪਤਾਲ ‘ਚ ਹੋਰ ਮਰੀਜ ਵੀ ਇਲਾਜ ਕਰਵਾ ਰਹੇ ਹਨ।
ਹਮਲਾਵਰਾਂ ਦੀ ਸ਼ਨਾਖਤ, ਜਲਦ ਹੋਵੇਗੀ ਗ੍ਰਿਫ਼ਤਾਰੀ: ਉਥੇ ਹੀ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵੀਡੀਓ ‘ਚ ਤਿੰਨ ਬੰਦੇ ਦੇਖੇ ਗਏ ਹਨ, ਜਿੰਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਮਲਾ ਕਿਉਂ ਹੋਇਆ ਇਹ ਜਾਂਚ ਦਿਾ ਵਿਸ਼ਾ ਹੈ ਪਰ ਸੰਦੀਪ ਥਾਪਰ ਦੇ ਗੰਨਮੈਨ ਦੇ ਬਿਆਨਾਂ ‘ਤੇ 307 ਦਾ ਪਰਚਾ ਦਰਜ ਕੀਤਾ ਜਾ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਵਲੋਂ ਡਿਊਟੀ ‘ਚ ਕੁਤਾਹੀ ਵਰਤੀ ਹੋਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।