Breaking News

Punjabi Music Industry News – ਨਾਮੀ ਗੀਤਕਾਰ ਦੀ ਸੜਕ ਹਾਦਸੇ ‘ਚ ਹੋਈ ਮੌਤ, ਹੁਣ ਕੌਣ ਲਾਊ ਨਾਂ ਦੇ ਪਿੱਛੇ ‘ਬਰਾੜ’?

Punjabi Music Industry News r – ਨਾਮੀ ਗੀਤਕਾਰ ਦੀ ਸੜਕ ਹਾਦਸੇ ‘ਚ ਹੋਈ ਮੌਤ, ਹੁਣ ਕੌਣ ਲਾਊ ਨਾਂ ਦੇ ਪਿੱਛੇ ‘ਬਰਾੜ’?

 

 

ਕੋਟਕਪੂਰਾ ਦੇ ਪਿੰਡ ਖਾਰਾ ਨੇਰੇ ਟਰੱਕ ਨਾਲ ਟੱਕਰ ਦੇ ਚਲਦਿਆਂ ਮੋਟਰਸਾਈਕਲ ਤੇ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਦੇ ਰਹਿਣ ਵਾਲੇ ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ(47) ਵੱਜੋਂ ਹੋਈ ਅਤੇ ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜ ਦਿੱਤਾ ਹੈ।

 

 

ਜਾਣਕਾਰੀ ਦੇ ਮੁਤਾਬਕ ਗੁਰਸੇਵਕ ਸਿੰਘ ਬਰਾੜ ਆਪਣੀ ਮੋਟਰ ਸਾਈਕਲ ਤੇ ਸਵਾਰ ਹੋ ਕੇ ਲੰਘੀ ਰਾਤ ਪਿੰਡ ਵਾਪਸ ਪਰਤ ਰਿਹਾ ਸੀ ਅਤੇ ਜਦ ਉਹ ਪਿੰਡ ਖਾਰਾ ਨੇੜੇ ਬਰਾੜ ਢਾਬੇ ਕੋਲੇ ਪੁੱਜਿਆ ਤਾਂ ਉਸਦੀ ਟਰੱਕ ਦੇ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੰਭੀਰ ਸੱਟ ਵੱਜਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

 

 

ਇਸ ਮਾਮਲੇ ਵਿੱਚ ਪਿੰਡ ਖੋਖਰ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਤੋਂ ਪਿੰਡ ਵਾਪਸ ਪਰਤਦੇ ਸਮੇਂ ਇਹ ਹਾਦਸਾ ਪੇਸ਼ ਆਇਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਦੇ ਹੋਏ ਮੁਲਜਮ ਟਰੱਕ ਚਾਲਕ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਰੱਖੀ।

 

 

ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏਐਸਆਈ ਗੁਰਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ।

Check Also

West Bengal ਪੱਛਮੀ ਬੰਗਾਲ ਵਿੱਚ ਮੈਡੀਕਲ ਵਿਦਿਆਰਥਣ ਨਾਲ ਸਮੂਹਿਕ ਜਬਰ-ਜਨਾਹ

On the night of October 10, 2025, a 23-year-old second-year MBBS student from Jaleswar, Odisha, …