Breaking News

Sarabjit Kaur alias Noor Fatima – ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਆਵੇਗੀ ਭਾਰਤ ਵਾਪਸ!

Sarabjit Kaur alias Noor Fatima returns back to her Pakistan husband home says it’s been eight years of our love, will spend the rest of life in Pakistan.

Sarabjit Kaur alias Noor Fatima – ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ

 

 

 

ਭਾਰਤ ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਬੀਤੇ ਦਿਨ ਆਪਣੇ ਪਾਕਿਸਤਾਨੀ ਪਤੀ ਨਾਸਿਰ ਹੂਸੈਨ ਦੇ ਘਰ ਪਹੁੰਚ ਗਈ ਹੈ। ਹਾਲਾਂਕਿ ਪਿਛਲੇ ਕੁੱਝ ਸਮੇਂ ਤੋਂ ਸਰਬਜੀਤ ਕੌਰ ਦੇ ਭਾਰਤ ਵਾਪਸ ਆਉਣ ਦੇ ਕਿਆਸ ਲਾਏ ਜਾ ਰਹੇ ਸਨ। ਪਾਕਿਸਤਾਨ ਦੇ ਮਹਿਲਾ ਸ਼ੈਲਟਰ ਹੋਮ ਤੋਂ ਰਿਹਾਈ ਤੋਂ ਬਾਅਦ ਸਾਹਮਣੇ ਆਈਆਂ ਵੀਡੀਓਜ਼ ਵਿੱਚ ਉਸ ਦੀ ਖੁਸ਼ੀ ਵੱਖਰੀ ਹੀ ਦਿਖਾਈ ਦੇ ਰਹੀ ਸੀ।

 

ਉਸਨੇ ਪਾਕਿਸਤਾਨੀ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਸਦੇ ਨਾਲ ਉਸਦਾ ਪਤੀ ਨਾਸਿਰ ਹੁਸੈਨ ਵੀ ਮੌਜੂਦ ਸੀ, ਜਿਸ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ।

 

 

 

ਪਾਕਿਸਤਾਨੀ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਨੇ ਕਿਹਾ ਕਿ ਜੇ ਸੱਚਾ ਪਿਆਰ ਹੋਵੇ ਤਾਂ ਦਿਲ ਵਿੱਚ ਇਹ ਅਹਿਸਾਸ ਰਹਿੰਦਾ ਹੈ ਕਿ ਅਸੀਂ ਇਕ-ਦੂਜੇ ਨੂੰ ਜ਼ਰੂਰ ਮਿਲਾਂਗੇ। ਉਸ ਨੇ ਕਿਹਾ ਕਿ ਉਹਨਾਂ ਦਾ ਪਿਆਰ ਅੱਜ ਦਾ ਨਹੀਂ, ਸਗੋਂ ਪਿਛਲੇ ਅੱਠ ਸਾਲਾਂ ਤੋਂ ਕਾਇਮ ਹੈ। ਉਸ ਨੇ ਕਿਹਾ, ‘‘ਜੇ ਉਸ ਦੇ ਮੂੰਹ ਵਿੱਚ ਦੰਦ ਵੀ ਨਾ ਰਹਿੰਦੇ, ਤਾਂ ਵੀ ਉਹ ਪਾਕਿਸਤਾਨ ਜ਼ਰੂਰ ਆਉਂਦੀ।’’

 

 

ਸਰਬਜੀਤ ਕੌਰ ਉਰਫ਼ ਨੂਰ ਹੂਸੈਨ ਨੇ ਕਿਹਾ ਕਿ ਹੁਣ ਉਹ ਆਪਣੀ ਬਾਕੀ ਜ਼ਿੰਦਗੀ ਪਾਕਿਸਤਾਨ ਵਿੱਚ ਖੁਸ਼ੀ-ਖੁਸ਼ੀ ਬਿਤਾਉਣੀ ਚਾਹੁੰਦੀ ਹੈ। ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਹੁਣ ਸਰਬਜੀਤ ਕੌਰ ਉਰਫ਼ ਨੂਰ ਹੂਸੈਨ ਭਾਰਤ ਵਾਪਸ ਨਹੀਂ ਆਵੇਗੀ। ਹਾਲਾਂਕਿ ਕੁੱਝ ਸਮਾਂ ਪਹਿਲਾਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਕਥਿਤ ਤੌਰ ’ਤੇ ਉਕਤ ਮਹਿਲਾ ਆਪਣੇ ਭਾਰਤੀ ਪਤੀ ਨਾਲ ਗੱਲ ਕਰਦਿਆਂ ਭਾਰਤ ਆਉਣ ਲਈ ਅਪੀਲ ਕਰ ਰਹੀ ਸੀ।

 

 

 

 

 

ਇਸ ਤੋਂ ਪਹਿਲਾਂ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਸਰਬਜੀਤ ਕੌਰ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ ਪਰ ਅਖੀਰ ਉਸ ਨੂੰ ਪਾਕਿਸਤਾਨੀ ਪਤੀ ਦੇ ਘਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇੱਥੇ ਦੱਸਣਾ ਬਣਦਾ ਹੈ ਕਪੂਰਥਲਾ ਦੀ ਰਹਿਣ ਵਾਲੀ 52 ਸਾਲਾ ਸਰਬਜੀਤ ਨਵੰਬਰ 2025 ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ 1,900 ਤੋਂ ਵੱਧ ਸਿੱਖ ਸ਼ਰਧਾਲੂਆਂ ਨਾਲ ਵਾਹਗਾ-ਅਟਾਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਗਈ ਸੀ। ਇਹ ਜਥਾ 10 ਦਿਨਾਂ ਦੇ ਦੌਰੇ ਮਗਰੋਂ 13 ਨਵੰਬਰ ਨੂੰ ਭਾਰਤ ਪਰਤਿਆ ਸੀ, ਪਰ ਸਰਬਜੀਤ ਕੌਰ ਉਨ੍ਹਾਂ ਦੇ ਨਾਲ ਵਾਪਸ ਨਹੀਂ ਆਈ ਸੀ।

Check Also

Bathinda : ਲਾਲ ਸੂਟਕੇਸ ਕ´+ਤ`+ਲ ਕਾਂਡ ‘ਚ ਵੱਡਾ ਖੁਲਾਸਾ; ਪ੍ਰੇਮੀ ਹੀ ਨਿਕਲਿਆ ਕਾ+ਤਲ

Bathinda : ਲਾਲ ਸੂਟਕੇਸ ਕਤਲ ਕਾਂਡ ‘ਚ ਵੱਡਾ ਖੁਲਾਸਾ; ਪ੍ਰੇਮੀ ਜਿਸ ਨਾਲ ਲਿਵ ਇਨ ਵਿਚ …