Breaking News

ਸ਼ਿਵ ਸੈਨਾ ਪ੍ਰਧਾਨ ਨੂੰ ਸ਼ਰੇ ਬਜਾਰ ਵੱਢਣ ਵਾਲੇ ਗ੍ਰਿਫਤਾਰ

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਮਾਮਲੇ ਦੀਆਂ ਹੋਰ ਵੀਡੀਓਜ਼ ਆਈਆਂ ਸਾਹਮਣੇ

ਲੁਧਿਆਣਾ- ਅੱਜ ਲੁਧਿਆਣਾ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਸੀ, ਜਿੱਥੇ ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਨੌਜਵਾਨਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਸੜਕ ਵਿਚਕਾਰ ਤਲਵਾਰਾਂ ਨਾਲ ਵੱਢ ਦਿੱਤਾ ਸੀ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਉਕਤ ਨੌਜਵਾਨ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ। ਉਨ੍ਹਾਂ ਦੀ ਭਾਲ ‘ਚ ਪੁਲਸ ਟੀਮਾਂ ਲਗਾਤਾਰ ਕਾਰਵਾਈ ਕਰ ਰਹੀਆਂ ਸਨ, ਜਿਨ੍ਹਾਂ ਨੂੰ ਸ਼ਾਮ ਵੇਲੇ ਸਫਲਤਾ ਹੱਥ ਲੱਗ ਗਈ ਹੈ। ਲੁਧਿਆਣਾ ਪੁਲਸ ਕਮਿਸ਼ਨਰ ਦੇ ਅਧਿਕਾਰਤ ਫੇਸਬੁੱਕ ਪੇਜ ‘ਤੇ ਇਕ ਪੋਸਟ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਉਕਤ ਮਾਮਲੇ ‘ਚ 2 ਮੁਲਜ਼ਮਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕੋਲੋਂ ਇਕ ਐਕਟਿਵਾ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ’ਤੇ ਕੁਝ ਅਣਪਛਾਤੇ ਨਿਹੰਗਾਂ ਨੇ ਭਰੇ ਬਾਜ਼ਾਰ ‘ਚ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰਕੇ ਵੱਢ ਦਿੱਤਾ ਸੀ। ਨਿਹੰਗਾਂ ਦੇ ਬਾਣੇ ਵਿਚ ਤਿੰਨ ਹਮਲਾਵਰਾਂ ਨੇ ਐਕਟਿਵਾ ‘ਤੇ ਜਾ ਰਹੇ ਸ਼ਿਵ ਸੈਨਾ ਆਗੂ ਸੰਦੀਪ ਨੂੰ ਭਰੇ ਬਾਜ਼ਾਰ ਵਿਚ ਰੋਕਿਆ ਅਤੇ ਤਲਵਾਰ ਨਾਲ ਇਕ ਤੋਂ ਬਾਅਦ ਇਕ ਤਾਬੜਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ।

ਇਸ ਵਾਰਦਾਤ ਦੀ ਸੀ.ਸੀ.ਟੀ.ਵੀ. ਫੂਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਐਕਟਿਵਾ ‘ਤੇ ਜਾ ਰਹੇ ਸ਼ਿਵ ਸੈਨਾ ਆਗੂ ਨੂੰ ਨਿਹੰਗ ਸਿੰਘ ਘੇਰਦੇ ਹਨ ਅਤੇ ਫਿਰ ਇਕ ਨਿਹੰਗ ਉਸ ਦੇ ਸੁਰੱਖਿਆ ਗਾਰਡ ਨੂੰ ਗੱਲਾਂ ਵਿਚ ਪਾ ਕੇ ਪਿੱਛੇ ਲੈ ਜਾਂਦਾ ਹੈ।

ਲੁਧਿਆਣਾ ਵਿੱਚ ਨਿਹੰਗ ਸਿੰਘਾਂ ਵੱਲੋਂ ਸੈਨਾ ਲੀਡਰ ਉਪਰ ਹਮਲਾ ਕਰ ਦਿੱਤਾ ਹੈ। ਸ਼ੁੱਕਰਵਾਰ ਦੁਪਹਿਰ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਸ਼ਿਵ ਸੈਨਾ ਆਗੂ ਤੇ ਸੁਖਦੇਵ ਥਾਪਰ ਦੇ ਵੰਸ਼ਜ ਸੰਦੀਪ ਥਾਪਰ ‘ਤੇ ਤਿੰਨ ਨਿਹੰਗਾਂ ਨੇ ਹਮਲਾ ਕਰ ਦਿੱਤਾ। ਨਿਹੰਗਾਂ ਨੇ ਸੜਕ ਦੇ ਵਿਚਕਾਰ ਸ਼ਿਵ ਸੈਨਾ ਲੀਡਰ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਸਮੇਂ ਸੰਦੀਪ ਥਾਪਰ ਦੇ ਨਾਲ ਗੰਨਮੈਨ ਮੌਜੂਦ ਸੀ। ਉਸ ਕੋਲ ਰਿਵਾਲਵਰ ਵੀ ਸੀ, ਪਰ ਨਿਹੰਗਾਂ ਨੇ ਉਸ ਤੋਂ ਰਿਵਾਲਰ ਖੋਹ ਲਿਆ। ਰਿਪੋਰਟਾਂ ਦੇ ਅਨੁਸਾਰ, ਥਾਪਰ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਇਸ ਸਮੇਂ ਉਸਦੀ ਹਾਲਤ ਗੰਭੀਰ ਹੈ।

ਘਟਨਾ ਦੀ ਕਥਿਤ ਵੀਡੀਓ ਵਿੱਚ, ਨਿਹੰਗ ਸਿੰਘਾਂ ਦੇ ਪਹਿਰਾਵੇ ਵਿੱਚ ਦੋ ਵਿਅਕਤੀ ਥਾਪਰ ਦੇ ਨੇੜੇ ਆਉਂਦੇ ਵੇਖੇ ਜਾ ਸਕਦੇ ਹਨ, ਥਾਪਰ ਆਪਣੇ ਬਾਡੀਗਾਰਡ ਦੇ ਨਾਲ ਆਪਣੀ ਸਕੂਟਰੀ ‘ਤੇ ਜਾਂਦੇ ਹੋਏ ਨਜ਼ਰ ਆ ਰਹੇ ਹਨ। ਜਿਵੇਂ ਹੀ ਦੋ ਵਿਅਕਤੀ ਤਲਵਾਰਾਂ ਲੈ ਕੇ ਸ਼ਿਵ ਸੈਨਾ ਨੇਤਾ ਦੇ ਕੋਲ ਪਹੁੰਚਦੇ ਹਨ। ਵੀਡੀਓ ਵਿੱਚ ਇੱਕ ਹੋਰ ਵਿਅਕਤੀ ਦਿਖਾਈ ਦਿੰਦਾ ਹੈ ਅਤੇ ਪੁਲਿਸ ਕਰਮਚਾਰੀ ਨੂੰ ਦਖਲ ਨਾ ਦੇਣ ਤੋਂ ਰੋਕ ਦੇ ਲਈ ਦੂਜੇ ਪਾਸੇ ਲੈ ਜਾਂਦਾ ਹੈ।

ਕੁਝ ਪਲਾਂ ਬਾਅਦ, ਤਲਵਾਰਧਾਰੀ ਵਿਅਕਤੀਆਂ ਨੇ ਥਾਪਰ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ, ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਥਾਪਰ ਹੱਥ ਜੋੜ ਕੇ ਰਹਿਮ ਦੀ ਬੇਨਤੀ ਵੀ ਕਰ ਰਿਹਾ ਹੈ। ਪਰ ਉਹ ਲਗਾਤਾਰ ਸੰਦੀਪ ਥਾਪਰ ਉੱਤੇ ਹਮਲਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਹਮਲੇ ਤੋਂ ਬਾਅਦ ਨਿਹੰਗ ਸ਼ਿਵ ਸੈਨਾ ਲੀਡਰ ਦਾ ਸਕੂਟਰ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸੀਐਮਸੀ ਰੈਫਰ ਕਰ ਦਿੱਤਾ ਗਿਆ। ਇਸ ਹਮਲੇ ਦੀਆਂ ਕਈ ਨਵੀਆਂ ਵੀਡੀਓ ਸਾਹਮਣੇ ਆਈਆਂ ਹਨ।

Breaking : Sandeep Thapar, Punjab Shiv Sena leader, was attacked with swords by Nihang Singhs in the market. Police have lodged an FIR against them, and the investigation is ongoing. Surprisingly, his PSO, who was sitting behind him on the scooty, escaped from the scene. After the attack, the Nihang Singhs fled on Sandeep Thapar’s scooty.

-ਸ਼ਿਵ ਸੈਨਾ ਪ੍ਰਧਾਨ ਨੂੰ ਸ਼ਰੇ ਬਜਾਰ ਵੱਢਣ ਵਾਲੇ ਗ੍ਰਿਫਤਾਰ
ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲੇ ਦੀਆਂ ਹੋਰ ਵੀਡੀਓਜ਼ ਆਈਆਂ ਸਾਹਮਣੇ
ਲਿੰਕ ਕਮੈਂਟ ਬਾਕਸ ‘ਚ