Breaking News

Baba Farid University ਦੇ ਰੀਜ਼ਨਲ ਸੈਂਟਰ ‘ਚ ਵਿਦਿਆਰਥਣ ਵੱਲੋਂ ਜੀਵਨਲੀਲ੍ਹਾ ਸਮਾਪਤ, ਨੋਟ ‘ਚ ਅਧਿਆਪਕ ‘ਤੇ ਲਾਏ ਪ੍ਰੇਸ਼ਾਨ ਕਰਨ ਦੇ ਇਲਜ਼ਾਮ

Baba Farid University ਦੇ ਰੀਜ਼ਨਲ ਸੈਂਟਰ ‘ਚ ਵਿਦਿਆਰਥਣ ਵੱਲੋਂ ਜੀਵਨਲੀਲ੍ਹਾ ਸਮਾਪਤ, ਨੋਟ ‘ਚ ਅਧਿਆਪਕ ‘ਤੇ ਲਾਏ ਪ੍ਰੇਸ਼ਾਨ ਕਰਨ ਦੇ ਇਲਜ਼ਾਮ

 

 

 

Baba Farid University Student Death : ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀਐਸਸੀ ਨਰਸਿੰਗ ਕਰ ਰਹੀ ਵਿਦਿਆਰਥਣ ਨੇ ਯੂਨੀਵਰਸਿਟੀ ਸਟਾਫ ਦੇ ਕਥਿਤ ਮਾੜੇ ਰਵੱਈਏ ਕਾਰਨ ਖੁਦਕਸ਼ੀ ਕਰ ਲਈ ਹੈ।

 

 

 

Baba Farid University Student Death : ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀਐਸਸੀ ਨਰਸਿੰਗ ਕਰ ਰਹੀ ਵਿਦਿਆਰਥਣ ਨੇ ਯੂਨੀਵਰਸਿਟੀ ਸਟਾਫ ਦੇ ਕਥਿਤ ਮਾੜੇ ਰਵੱਈਏ ਕਾਰਨ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਕੁੜੀ ਦੀ ਪਛਾਣ ਖੁਸ਼ਪ੍ਰੀਤ ਕੌਰ (21) ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

 

 

 

 

ਖੁਸ਼ਪ੍ਰੀਤ ਕੌਰ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦੇ ਸਨ ਅਧਿਆਪਕ : ਪੀੜਤ ਪਰਿਵਾਰ

ਮ੍ਰਿਤਕ ਕੁੜੀ ਦੇ ਪਿਤਾ ਅਮਰੀਕ ਸਿੰਘ ਅਤੇ ਮਾਂ ਬਲਜੀਤ ਕੌਰ ਨੇ ਆਖਿਆ ਕਿ ਖੁਸ਼ਪ੍ਰੀਤ BSC ਨਰਸਿੰਗ ਭਾਗ-3 ਦੀ ਹੋਣਹਾਰ ਵਿਦਿਆਰਥਣ ਸੀ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਬੰਧਕਾਂ ‘ਤੇ ਦੋਸ਼ ਲਾਉਂਦੇ ਆਖਿਆ ਕਿ ਕੁੱਝ ਮਹੀਨਿਆਂ ਤੋਂ ਖੁਸ਼ਪ੍ਰੀਤ ਕੌਰ ਨੂੰ ਕਲਾਸ ਅਧਿਆਪਕ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕਰ ਰਹੀ ਸੀ, ਜਿਸ ਦੇ ਸਬੰਧ ਵਿੱਚ ਯੂਨੀਵਰਸਿਟੀ ਦੇ ਪ੍ਰਿੰਸੀਪਲ ਨੂੰ ਦੱਸਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਹੀ ਬੀਤੇ ਕੱਲ੍ਹ ਖੁਸ਼ਪ੍ਰੀਤ ਕੌਰ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਖੁਦਕਸ਼ੀ ਕਰ ਲਈ।

 

 

 

 

 

ਪੀੜਤ ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਖੁਸ਼ਪ੍ਰੀਤ ਕੌਰ ਵੱਲੋਂ ਖੁਦਕੁਸ਼ੀ ਕਰਨ ਸਬੰਧੀ ਵਟਸਅਪ ਚੈਟਿੰਗ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਖੁਸ਼ਪ੍ਰੀਤ ਨੇ ਆਪਣੀ ਮੌਤ ਲਈ ਕਾਲਜ ਦੀ ਇੱਕ ਟੀਚਰ ਅਤੇ ਆਪਣੇ ਦੋਸਤਾਂ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

 

 

 

ਪ੍ਰਿੰਸੀਪਲ ਨੇ ਦੋਸ਼ਾਂ ਨੂੰ ਨਕਾਰਿਆ

ਉਧਰ, ਜਦੋਂ ਪਰਿਵਾਰ ਵੱਲੋਂ ਕਾਲਜ ਪ੍ਰਬੰਧਕਾਂ ਤੇ ਲਗਾਏ ਗਏ ਇਲਜ਼ਾਮਾਂ ਸਬੰਧੀ ਕਾਲਜ ਦੀ ਪ੍ਰਿੰਸੀਪਲ ਚਰਨਜੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਪਰਿਵਾਰ ਵੱਲੋਂ ਆਰੋਪਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਨਾਲ ਦੋਸਤਾਨਾ ਮਾਹੌਲ ਵਿੱਚ ਗੱਲਬਾਤ ਕੀਤੀ ਜਾਂਦੀ ਹੈ।

 

 

 

 

 

 

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਥਾਣਾ ਗੋਇੰਦਵਾਲ ਸਾਹਿਬ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ, ਜੋ ਕਿ ਸਰਕਾਰੀ ਕੰਮ ਦੇ ਚਲਦਿਆਂ ਬਾਹਰ ਸਨ। ਉਨ੍ਹਾਂ ਨੇ ਫੋਨ ‘ਤੇ ਕਿਹਾ ਕਿ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਨੂੰ ਸੌਂਪ ਦਿੱਤਾ ਜਾਵੇਗਾ।

 

Check Also

Bunty Bains ਨੇ ਦਿੱਤਾ ਜਵਾਬ,ਮਾਤਾ ਚਰਨ ਕੌਰ ਦੀ Audio ਵੀ ਕੀਤੀ ਸਾਂਝੀ

Bunty Bains Breaks Silence | Sidhu Moosewala’s Mother Mata Charan Kaur’s Viral Audio Shared ਕੀ …