Breaking News

Ammy Virk ਦੀ ਪਤਨੀ ਅਤੇ ਛੇ ਸਾਲਾ ਧੀ UAE ਵਿੱਚ ਫਸੇ

NRI Minister and Baltej Pannu Support Ammy Virk

Ammy Virk ਦੀ ਪਤਨੀ ਅਤੇ ਛੇ ਸਾਲਾ ਧੀ UAE ਵਿੱਚ ਫਸੇ

 

 

 

 

 

 

ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ: ਬਲਤੇਜ ਪੰਨੂ

ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਦਰਦ ਸਾਂਝਾ ਕਰਦਿਆਂ ਦੱਸਿਆ ਹੈ ਕਿ ਇਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਵਧ ਰਹੇ ਤਣਾਅ ਕਾਰਨ ਉਨ੍ਹਾਂ ਦੀ ਪਤਨੀ ਅਤੇ ਛੇ ਸਾਲਾਂ ਦੀ ਬੇਟੀ ਸੰਯੁਕਤ ਅਰਬ ਅਮੀਰਾਤ (UAE) ਵਿੱਚ ਫਸੇ ਹੋਏ ਹਨ।

 

 

 

 

 

 

 

 

 

 

 

 

ਇੱਕ ਇੰਸਟਾਗ੍ਰਾਮ ਪੋਸਟ ਵਿੱਚ ਐਮੀ ਨੇ ਲਿਖਿਆ ਕਿ ਇੱਕ ਪਤੀ ਅਤੇ ਪਿਤਾ ਹੋਣ ਦੇ ਨਾਤੇ, ਅਜਿਹੇ ਹਾਲਾਤ ਵਿੱਚ ਭਾਵੁਕ ਅਤੇ ਚਿੰਤਤ ਹੋਣਾ ਸੁਭਾਵਿਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਹੋਰ ਵੀ ਬਹੁਤ ਸਾਰੇ ਪਰਿਵਾਰ ਇਸੇ ਤਰ੍ਹਾਂ ਦੇ ਡਰ ਅਤੇ ਫਿਕਰ ਵਿੱਚੋਂ ਗੁਜ਼ਰ ਰਹੇ ਹਨ।

 

 

 

 

 

 

 

 

 

 

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਬਲਤੇਜ ਪੰਨੂ ਨੇ ਐਮੀ ਵਿਰਕ ਨਾਲ ਸੰਪਰਕ ਕਰਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪੂਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉੱਥੇ ਫਸੇ ਸਾਰੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ।

 

 

 

 

 

ਐਮੀ ਵਿਰਕ ਦੀ ਇਸ ਪੋਸਟ ਨੇ ਖਾੜੀ ਦੇਸ਼ਾਂ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਰ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਇਰਾਨ ਜੰਗ ਕਾਰਨ ਬਹੁਤ ਸਾਰੇ ਦੇਸ਼ਾਂ ਨੇ ਆਪਣੀਆਂ ਉਡਾਣਾਂ ਰੋਕ ਦਿੱਤੀਆਂ ਹਨ। ਦੁਬਈ ਤੋਂ ਭਾਰਤ ਆਉਣ ਵਾਲੀਆਂ ਬਹੁਤੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ ਜਿਸ ਕਾਰਨ ਕਈ ਭਾਰਤੀ ਦੁਬਈ ਵਿਚ ਫਸੇ ਹੋਏ ਹਨ।

Check Also

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ

Dog Surgery Viral Video: ਇਨਸਾਨ ਤੋਂ ‘ਕੁੱਤਾ’ ਬਣਨ ਲਈ ਖ਼ਰਚ ਦਿੱਤੇ 220 ਕਰੋੜ; ਵੀਡੀਓ ਵਾਇਰਲ …