West Asia Crisis: ਇਰਾਨ ਦਾ ਅਗਲਾ ਆਗੂ ਮੌਜੂਦਾ ਨਿਜ਼ਾਮ ਵਿੱਚੋਂ ਹੋਣਾ ਹੀ ਬਿਹਤਰ: ਟਰੰਪ; ਰੇਜ਼ਾ ਪਹਿਲਵੀ ਨੂੰ ਸੱਤਾ ਸੌਂਪਣ ਬਾਰੇ ਫਿਲਹਾਲ ਕੋਈ ਵਿਚਾਰ ਨਹੀਂ
West Asia Crisis: ਮੱਧ ਪੂਰਬ ਵਿੱਚ ਹਾਲਾਤ ਬਹੁਤ ਤੇਜ਼ੀ ਨਾਲ ਵਿਗੜ ਰਹੇ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਈਟ ਹਾਊਸ ਤੋਂ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਦੀ ਫੌਜੀ ਮੁਹਿੰਮ ਖਤਮ ਹੋਣ ਤੋਂ ਬਾਅਦ ਇਰਾਨ ਦੀ ਸੱਤਾ ਸੰਭਾਲਣ ਲਈ ਉੱਥੋਂ ਦੇ ਮੌਜੂਦਾ ਨਿਜ਼ਾਮ (ਸ਼ਾਸਨ) ਦੇ ਅੰਦਰੋਂ ਹੀ ਕਿਸੇ ਵਿਅਕਤੀ ਦੀ ਚੋਣ ਕਰਨਾ ਸਭ ਤੋਂ ਵਧੀਆ ਵਿਕਲਪ ਹੋ ਸਕਦਾ ਹੈ।

ਟਰੰਪ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਜਲਾਵਤਨ ਰਾਜਕੁਮਾਰ ਰੇਜ਼ਾ ਪਹਿਲਵੀ ਨੂੰ ਸੱਤਾ ਸੌਂਪਣ ਬਾਰੇ ਗੰਭੀਰਤਾ ਨਾਲ ਕੋਈ ਵਿਚਾਰ ਨਹੀਂ ਕੀਤਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਸੰਕੇਤ ਮਿਲਦਾ ਹੈ ਕਿ ਅਮਰੀਕਾ ਇਰਾਨ ਵਿੱਚ ਪੂਰੀ ਤਰ੍ਹਾਂ ਨਵਾਂ ਸਿਸਟਮ ਲਿਆਉਣ ਦੀ ਬਜਾਏ ਮੌਜੂਦਾ ਢਾਂਚੇ ਦੇ ਅੰਦਰੋਂ ਹੀ ਕਿਸੇ ਨਰਮ ਖਿਆਲੀ ਆਗੂ ਨੂੰ ਅੱਗੇ ਲਿਆਉਣ ਦੇ ਹੱਕ ਵਿੱਚ ਹੋ ਸਕਦਾ ਹੈ। ਇਸ ਬਿਆਨ ਨੇ ਇਰਾਨ ਦੀ ਅਗਲੀ ਰਾਜਨੀਤੀ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
ਇਰਾਨ ਵਿੱਚ ਨਵੇਂ ਸੁਪਰੀਮ ਲੀਡਰ ਦੀ ਚੋਣ ਪ੍ਰਕਿਰਿਆ ਦੌਰਾਨ ਇਜ਼ਰਾਈਲ ਨੇ ਕੋਮ (Qom) ਸ਼ਹਿਰ ਵਿੱਚ ਹਵਾਈ ਹਮਲਾ ਕੀਤਾ ਹੈ। ਖ਼ਬਰਾਂ ਮੁਤਾਬਕ ਇਹ ਹਮਲਾ ਅਸੈਂਬਲੀ ਆਫ ਐਕਸਪਰਟਸ (Assembly of Experts) ਦੀ ਉਸ ਇਮਾਰਤ ’ਤੇ ਕੀਤਾ ਗਿਆ ਹੈ ਜਿੱਥੇ ਸੀਨੀਅਰ ਧਾਰਮਿਕ ਆਗੂ ਇਕੱਠੇ ਹੋਏ ਸਨ। ਇਸ ਹਮਲੇ ਕਾਰਨ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲੇ ਦੇ ਸਮੇਂ ਇਮਾਰਤ ਦੇ ਅੰਦਰ ਕਿੰਨੇ ਲੋਕ ਮੌਜੂਦ ਸਨ ਅਤੇ ਕਿੰਨਾ ਜਾਨੀ ਨੁਕਸਾਨ ਹੋਇਆ ਹੈ।
ਜ਼ਿਕਰਯੋਗ ਹੈ ਕਿ ਅਸੈਂਬਲੀ ਆਫ ਐਕਸਪਰਟਸ ਵਿੱਚ 88 ਮੈਂਬਰ ਹੁੰਦੇ ਹਨ, ਜਿਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਦੇਸ਼ ਦੇ ਸੁਪਰੀਮ ਲੀਡਰ ਦੀ ਚੋਣ ਕਰਨਾ ਹੁੰਦੀ ਹੈ। ਪਿਛਲੇ ਸ਼ਨਿਚਰਵਾਰ ਨੂੰ ਅਮਰੀਕਾ ਅਤੇ ਇਜ਼ਰਾਈਲ ਦੇ ਹਮਲੇ ਵਿੱਚ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਇਹ ਅਹੁਦਾ ਖਾਲੀ ਪਿਆ ਹੈ। ਇਸ ਹਮਲੇ ਨੇ ਇਰਾਨ ਦੀ ਰਾਜਨੀਤਕ ਸਥਿਤੀ ਨੂੰ ਹੋਰ ਵੀ ਗੁੰਝਲਦਾਰ ਬਣਾ ਦਿੱਤਾ ਹੈ, ਕਿਉਂਕਿ ਦੇਸ਼ ਆਪਣੇ ਅਗਲੇ ਆਗੂ ਦੀ ਚੋਣ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਇਰਾਨ ਵਿੱਚ ਸੁਪਰੀਮ ਲੀਡਰ ਦਾ ਅਹੁਦਾ ਸਭ ਤੋਂ ਸ਼ਕਤੀਸ਼ਾਲੀ ਹੁੰਦਾ ਹੈ ਜੋ ਫੌਜ, ਵਿਦੇਸ਼ ਨੀਤੀ ਅਤੇ ਨਿਆਂਪਾਲਿਕਾ ’ਤੇ ਪੂਰਾ ਕੰਟਰੋਲ ਰੱਖਦਾ ਹੈ। ਇਸ ਅਹੁਦੇ ਲਈ ਚੋਣ ਅਸੈਂਬਲੀ ਆਫ ਐਕਸਪਰਟਸ (Assembly of Experts) ਵਲੋਂ ਕੀਤੀ ਜਾਂਦੀ ਹੈ, ਜਿਸ ਵਿੱਚ 88 ਇਸਲਾਮਿਕ ਵਿਦਵਾਨ ਅਤੇ ਧਾਰਮਿਕ ਆਗੂ ਸ਼ਾਮਲ ਹੁੰਦੇ ਹਨ। ਇਹ ਮੈਂਬਰ ਗੁਪਤ ਵੋਟਿੰਗ ਰਾਹੀਂ ਨਵੇਂ ਆਗੂ ਦਾ ਫੈਸਲਾ ਕਰਦੇ ਹਨ।
ਅਗਲੇ ਸੁਪਰੀਮ ਲੀਡਰ ਦੀ ਦੌੜ ਵਿੱਚ ਕੁਝ ਪ੍ਰਮੁੱਖ ਨਾਂ ਚਰਚਾ ਵਿੱਚ ਹਨ। ਇਨ੍ਹਾਂ ਵਿੱਚ ਖਮੇਨੀ ਦੇ ਪੁੱਤਰ ਮੋਜਤਬਾ ਦਾ ਨਾਂ ਉਭਰ ਕੇ ਸਾਹਮਣੇ ਆ ਰਿਹਾ ਹੈ। ਇਸ ਤੋਂ ਇਲਾਵਾ, ਦੇਸ਼ ਦੇ ਕੁਝ ਸੀਨੀਅਰ ਧਾਰਮਿਕ ਆਗੂਆਂ ਦੇ ਨਾਵਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਕੋਮ (Qom) ਸ਼ਹਿਰ ਵਿੱਚ ਹੋਏ ਤਾਜ਼ਾ ਹਮਲੇ ਨੇ ਇਸ ਚੋਣ ਪ੍ਰਕਿਰਿਆ ਵਿੱਚ ਵੱਡੀ ਰੁਕਾਵਟ ਪਾ ਦਿੱਤੀ ਹੈ, ਕਿਉਂਕਿ ਕਈ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ।
ਮੰਗਲਵਾਰ ਨੂੰ ਇਜ਼ਰਾਈਲ ਨੇ ਦੱਖਣੀ ਲਿਬਨਾਨ ਵਿੱਚ ਆਪਣੀਆਂ ਹੋਰ ਫੌਜਾਂ ਭੇਜ ਦਿੱਤੀਆਂ ਹਨ ਅਤੇ 80 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਤੁਰੰਤ ਇਲਾਕਾ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ, ਇਰਾਨ ਦੇ ਸਮਰਥਨ ਵਾਲੇ ਦਹਿਸ਼ਤੀ ਸਮੂਹ ਹਿਜ਼ਬੁੱਲਾ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ ਇਜ਼ਰਾਈਲ ਨਾਲ ਖੁੱਲ੍ਹੀ ਜੰਗ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਤਣਾਅ ਸੋਮਵਾਰ ਨੂੰ ਹਿਜ਼ਬੁੱਲਾ ਵੱਲੋਂ ਇਜ਼ਰਾਈਲ ’ਤੇ ਕੀਤੇ ਗਏ ਰਾਕੇਟ ਹਮਲਿਆਂ ਤੋਂ ਬਾਅਦ ਵਧਿਆ, ਜਿਸ ਦੇ ਜਵਾਬ ਵਿੱਚ ਇਜ਼ਰਾਈਲ ਨੇ ਲਿਬਨਾਨ ਵਿੱਚ ਭਾਰੀ ਬੰਬਾਰੀ ਕੀਤੀ। ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 52 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਹਿਜ਼ਬੁੱਲਾ ਦੇ ਇੱਕ ਸੀਨੀਅਰ ਅਧਿਕਾਰੀ ਮੁਹੰਮਦ ਕੋਮਤੀ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਜੰਗ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ। ਇਜ਼ਰਾਈਲੀ ਹਵਾਈ ਹਮਲਿਆਂ ਨੇ ਬੇਰੂਤ ਵਿੱਚ ਹਿਜ਼ਬੁੱਲਾ ਦੇ ਟੀਵੀ ਅਤੇ ਰੇਡੀਓ ਸਟੇਸ਼ਨਾਂ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਲਿਬਨਾਨ ਦੀ ਫੌਜ ਨੇ ਸਰਹੱਦ ਦੇ ਨਾਲ ਲੱਗਦੇ ਆਪਣੇ ਕੁਝ ਟਿਕਾਣਿਆਂ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਦਕਿ ਇਜ਼ਰਾਈਲ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਫੌਜਾਂ ਸਰਹੱਦ ਦੇ ਨੇੜੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਥਾਵਾਂ ’ਤੇ ਕਬਜ਼ਾ ਕਰ ਰਹੀਆਂ ਹਨ ਤਾਂ ਕਿ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਰਾਨ ਨਾਲ ਚੱਲ ਰਹੀ ਜੰਗ ਦੌਰਾਨ ਹੁਣ ਇਜ਼ਰਾਈਲੀ ਫੌਜ ਲਿਬਨਾਨ ਵਿਚ ਦਾਖਲ ਹੋ ਗਈ ਹੈ। ਇਜ਼ਰਾਈਲ ਨੇ ਲਿਬਨਾਨ ਦੇ 59 ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਸੰਯੁਕਤ ਰਾਸ਼ਟਰ ਦੀ ਏਜੰਸੀ ਮੁਤਾਬਕ ਹਾਲਾਤ ਖਰਾਬ ਹੋਣ ਕਾਰਨ ਹੁਣ ਤੱਕ 30 ਹਜ਼ਾਰ ਤੋਂ ਵੱਧ ਲੋਕ ਆਪਣੇ ਘਰ ਛੱਡ ਚੁੱਕੇ ਹਨ। ਇਜ਼ਰਾਈਲ ਨੇ ਲਗਾਤਾਰ ਦੂਜੇ ਦਿਨ ਹਿਜ਼ਬੁੱਲਾ ਦੇ ਟਿਕਾਣਿਆਂ ’ਤੇ ਭਾਰੀ ਬੰਬਾਰੀ ਕੀਤੀ ਹੈ ਜਿਸ ਵਿੱਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਹਮਲੇ ਇਰਾਨ ਦੇ ਸਮਰਥਕ ਮੰਨੇ ਜਾਣ ਵਾਲੇ ਸੰਗਠਨ ਹਿਜ਼ਬੁੱਲਾ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਰਾਨੀ ਨੇਤਾ ਖਮੇਨੀ ਦੀ ਮੌਤ ਤੋਂ ਬਾਅਦ ਹਿਜ਼ਬੁੱਲਾ ਨੇ ਇਜ਼ਰਾਈਲ ਦੇ ਹਾਈਫਾ ਸ਼ਹਿਰ ਦੇ ਫੌਜੀ ਟਿਕਾਣਿਆਂ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਸੀ। ਹੁਣ ਇਜ਼ਰਾਈਲ ਦੀ ਇਸ ਤਾਜ਼ਾ ਕਾਰਵਾਈ ਨਾਲ ਪੂਰੇ ਖੇਤਰ ਵਿੱਚ ਤਣਾਅ ਬਹੁਤ ਵਧ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਸੁਰੱਖਿਅਤ ਥਾਵਾਂ ਵੱਲ ਭੱਜ ਰਹੇ ਹਨ।
ਟਰੰਪ ਨੇ ਇਰਾਨ ਵਿਰੁੱਧ ਜੰਗ ਦੇ ਹਫ਼ਤਿਆਂ ਵਿੱਚ ਖ਼ਤਮ ਹੋਣ ਦੀ ਉਮੀਦ ਜਤਾਈ, ਜਦੋਂਕਿ ਨੇਤਨਯਾਹੂ ਨੇ ਹਮਲੇ ਦੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਇਸ ਨੂੰ ਸਥਾਈ ਸ਼ਾਂਤੀ ਦਾ ਰਾਹ ਦੱਸਿਆ।
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇਰਾਨ ਵਿਰੁੱਧ ਜਾਰੀ ਜੰਗ ਬਾਰੇ ਅਹਿਮ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਵੇਂ ਇਸ ਸੰਘਰਸ਼ ਵਿੱਚ ਕੁਝ ਸਮਾਂ ਲੱਗ ਸਕਦਾ ਹੈ, ਪਰ ਇਹ ਕਈ ਸਾਲਾਂ ਤੱਕ ਚੱਲਣ ਵਾਲੀ ਨਹੀਂ ਹੋਵੇਗੀ। ਨੇਤਨਯਾਹੂ ਨੇ ਉਮੀਦ ਜਤਾਈ ਕਿ ਇਹ ਜੰਗ ਮੱਧ ਪੂਰਬ (West Asia) ਵਿੱਚ ਸਥਾਈ ਸ਼ਾਂਤੀ ਦਾ ਰਾਹ ਪੱਧਰਾ ਕਰੇਗੀ, ਜਿਸ ਵਿੱਚ ਇਜ਼ਰਾਈਲ ਅਤੇ ਸਾਊਦੀ ਅਰਬ ਦੇ ਸਬੰਧਾਂ ਵਿੱਚ ਸੁਧਾਰ ਵੀ ਸ਼ਾਮਲ ਹੈ।
ਇਸ ਤੋਂ ਪਹਿਲਾਂ ਸਾਊਦੀ ਅਰਬ ਦੀ ਰਾਜਧਾਨੀ ਰਿਆਧ ਵਿੱਚ ਸਥਿਤ ਅਮਰੀਕੀ ਦੂਤਾਵਾਸ ਮੰਗਲਵਾਰ ਸਵੇਰੇ ਦੋ ਡਰੋਨ ਹਮਲਿਆਂ ਦਾ ਨਿਸ਼ਾਨਾ ਬਣਿਆ। ਸਾਊਦੀ ਰੱਖਿਆ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਹਮਲੇ ਕਾਰਨ ਦੂਤਾਵਾਸ ਦੀ ਇਮਾਰਤ ਵਿੱਚ ਮਾਮੂਲੀ ਅੱਗ ਲੱਗ ਗਈ ਅਤੇ ਕੁਝ ਮਾਲੀ ਨੁਕਸਾਨ ਹੋਇਆ ਹੈ। ਖੁਸ਼ਕਿਸਮਤੀ ਨਾਲ, ਇਹ ਹਮਲਾ ਸਵੇਰ ਦੇ ਵੇਲੇ ਹੋਇਆ ਜਦੋਂ ਇਮਾਰਤ ਖਾਲੀ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਆਦ ਦੇ ਡਿਪਲੋਮੈਟਿਕ ਕੁਆਰਟਰ ਉੱਪਰ ਕਾਲੇ ਧੂੰਏਂ ਦੇ ਬੱਦਲ ਦੇਖੇ ਗਏ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਹਮਲਾ ਇਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਾਲੇ ਵਧਦੇ ਜੰਗੀ ਤਣਾਅ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਬੀਤੇ ਸ਼ਨੀਵਾਰ ਨੂੰ ਇਰਾਨ ’ਤੇ ਹੋਏ ਹਮਲਿਆਂ ਦੇ ਜਵਾਬ ਵਿੱਚ ਇਰਾਨ ਵੱਲੋਂ ਖਾੜੀ ਦੇ ਉਨ੍ਹਾਂ ਦੇਸ਼ਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿੱਥੇ ਅਮਰੀਕੀ ਫੌਜੀ ਅੱਡੇ ਮੌਜੂਦ ਹਨ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਮਰੀਕੀ ਦੂਤਾਵਾਸ ਨੇ ਰਿਆਧ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ‘ਸ਼ੈਲਟਰ-ਇਨ-ਪਲੇਸ’ (ਸੁਰੱਖਿਅਤ ਥਾਂ ’ਤੇ ਰਹਿਣ) ਦਾ ਨੋਟਿਸ ਜਾਰੀ ਕੀਤਾ ਹੈ ਅਤੇ ਅਗਲੀ ਸੂਚਨਾ ਤੱਕ ਦੂਤਾਵਾਸ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
ਉਧਰ ਇਸ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਮਲੇ ਦੀ ਨਿੰਦਾ ਕਰਦੇ ਹੋਏ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਰਾਨ ਨੂੰ ਸਿੱਧੀ ਚੇਤਾਵਨੀ ਦਿੱਤੀ ਅਤੇ ਜਵਾਬੀ ਕਾਰਵਾਈ ਦੇ ਸੰਕੇਤ ਦਿੰਦਿਆਂ ਕਿਹਾ, ‘ਤੁਹਾਨੂੰ ਜਲਦੀ ਹੀ ਪਤਾ ਲੱਗ ਜਾਵੇਗਾ’ (You’ll find out soon)।
ਟਰੰਪ ਨੇ ਕਿਹਾ ਕਿ ਭਾਵੇਂ ਇਰਾਨ ਵਿਰੁੱਧ ਫੌਜੀ ਕਾਰਵਾਈ ਲਈ ਚਾਰ ਤੋਂ ਪੰਜ ਹਫ਼ਤਿਆਂ ਦਾ ਸ਼ੁਰੂਆਤੀ ਸਮਾਂ ਮਿੱਥਿਆ ਗਿਆ ਹੈ, ਪਰ ਅਮਰੀਕਾ ਕੋਲ ਇਸ ਤੋਂ ਕਿਤੇ ਜ਼ਿਆਦਾ ਲੰਬੇ ਸਮੇਂ ਤੱਕ ਜੰਗ ਜਾਰੀ ਰੱਖਣ ਦੀ ਪੂਰੀ ਸਮਰੱਥਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਸਾਫ਼ ਕਰ ਦਿੱਤਾ ਹੈ ਕਿ ਅਮਰੀਕਾ ਆਪਣੇ ਉਦੇਸ਼ਾਂ ਦੀ ਪ੍ਰਾਪਤੀ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।
ਇਰਾਨ ਦਾ ਅਗਲਾ ਆਗੂ ਮੌਜੂਦਾ ਨਿਜ਼ਾਮ ਵਿੱਚੋਂ ਹੋਣਾ ਹੀ ਬਿਹਤਰ: ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਈਟ ਹਾਊਸ ਤੋਂ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਦੀ ਫੌਜੀ ਮੁਹਿੰਮ ਖਤਮ ਹੋਣ ਤੋਂ ਬਾਅਦ ਇਰਾਨ ਦੀ ਸੱਤਾ ਸੰਭਾਲਣ ਲਈ ਉੱਥੋਂ ਦੇ ਮੌਜੂਦਾ ਨਿਜ਼ਾਮ (ਸ਼ਾਸਨ) ਦੇ ਅੰਦਰੋਂ ਹੀ ਕਿਸੇ ਵਿਅਕਤੀ ਦੀ ਚੋਣ ਕਰਨਾ ਸਭ ਤੋਂ ਵਧੀਆ ਵਿਕਲਪ ਹੋ ਸਕਦਾ ਹੈ। ਟਰੰਪ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਜਲਾਵਤਨ ਰਾਜਕੁਮਾਰ ਰੇਜ਼ਾ ਪਹਿਲਵੀ ਨੂੰ ਸੱਤਾ ਸੌਂਪਣ ਬਾਰੇ ਗੰਭੀਰਤਾ ਨਾਲ ਕੋਈ ਵਿਚਾਰ ਨਹੀਂ ਕੀਤਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਸੰਕੇਤ ਮਿਲਦਾ ਹੈ ਕਿ ਅਮਰੀਕਾ ਇਰਾਨ ਵਿੱਚ ਪੂਰੀ ਤਰ੍ਹਾਂ ਨਵਾਂ ਸਿਸਟਮ ਲਿਆਉਣ ਦੀ ਬਜਾਏ ਮੌਜੂਦਾ ਢਾਂਚੇ ਦੇ ਅੰਦਰੋਂ ਹੀ ਕਿਸੇ ਨਰਮ ਖਿਆਲੀ ਆਗੂ ਨੂੰ ਅੱਗੇ ਲਿਆਉਣ ਦੇ ਹੱਕ ਵਿੱਚ ਹੋ ਸਕਦਾ ਹੈ। ਇਸ ਬਿਆਨ ਨੇ ਇਰਾਨ ਦੀ ਅਗਲੀ ਰਾਜਨੀਤੀ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
ਇਜ਼ਰਾਈਲੀ ਫੌਜ ਦਾ ਦਾਅਵਾ ਅਤੇ ਇਰਾਨੀ ਮੀਡੀਆ ਦੀ ਰਿਪੋਰਟ
ਇਜ਼ਰਾਈਲੀ ਮੀਡੀਆ (Kan News) ਅਨੁਸਾਰ ਇੱਕ ਇਜ਼ਰਾਈਲੀ ਅਧਿਕਾਰੀ ਨੇ ਮੰਨਿਆ ਹੈ ਕਿ ਇਹ ਹਮਲਾ ਜਾਣਬੁੱਝ ਕੇ ਉਸ ਸਮੇਂ ਕੀਤਾ ਗਿਆ ਸੀ ਜਦੋਂ 88 ਮੈਂਬਰੀ ਕਮੇਟੀ ਨਵੇਂ ਸੁਪਰੀਮ ਲੀਡਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਕਰ ਰਹੀ ਸੀ। ਇਜ਼ਰਾਈਲ ਦਾ ਮਕਸਦ ਇਸ ਪ੍ਰਕਿਰਿਆ ਵਿੱਚ ਵਿਘਨ ਪਾਉਣਾ ਸੀ। ਦੂਜੇ ਪਾਸੇ, ਇਰਾਨ ਦੀ ਨਿਊਜ਼ ਏਜੰਸੀ ਤਸਨੀਮ (Tasnim) ਨੇ ਇਸ ਨੂੰ ‘ਅਮਰੀਕੀ-ਜ਼ਿਓਨਿਸਟ ਅਪਰਾਧ ਦੱਸਿਆ ਹੈ ਅਤੇ ਪੁਸ਼ਟੀ ਕੀਤੀ ਹੈ ਕਿ ਕੋਮ ਵਿੱਚ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ।
ਇਜ਼ਰਾਈਲ ਵੱਲੋਂ ਇਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਚੋਣ ’ਚ ਅੜਿੱਕਾ; ਚੋਣ ਕਰਨ ਵਾਲੀ ਕਮੇਟੀ ਦੇ ਦਫ਼ਤਰ ’ਤੇ ਹਵਾਈ ਹਮਲਾ
ਇਰਾਨ ਵਿੱਚ ਨਵੇਂ ਸੁਪਰੀਮ ਲੀਡਰ ਦੀ ਚੋਣ ਪ੍ਰਕਿਰਿਆ ਦੌਰਾਨ ਇਜ਼ਰਾਈਲ ਨੇ ਕੋਮ (Qom) ਸ਼ਹਿਰ ਵਿੱਚ ਹਵਾਈ ਹਮਲਾ ਕੀਤਾ ਹੈ। ਖ਼ਬਰਾਂ ਮੁਤਾਬਕ ਇਹ ਹਮਲਾ ਅਸੈਂਬਲੀ ਆਫ ਐਕਸਪਰਟਸ (Assembly of Experts) ਦੀ ਉਸ ਇਮਾਰਤ ’ਤੇ ਕੀਤਾ ਗਿਆ ਹੈ ਜਿੱਥੇ ਸੀਨੀਅਰ ਧਾਰਮਿਕ ਆਗੂ ਇਕੱਠੇ ਹੋਏ ਸਨ। ਇਸ ਹਮਲੇ ਕਾਰਨ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲੇ ਦੇ ਸਮੇਂ ਇਮਾਰਤ ਦੇ ਅੰਦਰ ਕਿੰਨੇ ਲੋਕ ਮੌਜੂਦ ਸਨ ਅਤੇ ਕਿੰਨਾ ਜਾਨੀ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਅਸੈਂਬਲੀ ਆਫ ਐਕਸਪਰਟਸ ਵਿੱਚ 88 ਮੈਂਬਰ ਹੁੰਦੇ ਹਨ, ਜਿਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਦੇਸ਼ ਦੇ ਸੁਪਰੀਮ ਲੀਡਰ ਦੀ ਚੋਣ ਕਰਨਾ ਹੁੰਦੀ ਹੈ। ਪਿਛਲੇ ਸ਼ਨਿਚਰਵਾਰ ਨੂੰ ਅਮਰੀਕਾ ਅਤੇ ਇਜ਼ਰਾਈਲ ਦੇ ਹਮਲੇ ਵਿੱਚ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਇਹ ਅਹੁਦਾ ਖਾਲੀ ਪਿਆ ਹੈ। ਇਸ ਹਮਲੇ ਨੇ ਇਰਾਨ ਦੀ ਰਾਜਨੀਤਕ ਸਥਿਤੀ ਨੂੰ ਹੋਰ ਵੀ ਗੁੰਝਲਦਾਰ ਬਣਾ ਦਿੱਤਾ ਹੈ, ਕਿਉਂਕਿ ਦੇਸ਼ ਆਪਣੇ ਅਗਲੇ ਆਗੂ ਦੀ ਚੋਣ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਰਾਨ ਵਿੱਚ ਸੁਪਰੀਮ ਲੀਡਰ ਦਾ ਅਹੁਦਾ ਸਭ ਤੋਂ ਸ਼ਕਤੀਸ਼ਾਲੀ ਹੁੰਦਾ ਹੈ ਜੋ ਫੌਜ, ਵਿਦੇਸ਼ ਨੀਤੀ ਅਤੇ ਨਿਆਂਪਾਲਿਕਾ ’ਤੇ ਪੂਰਾ ਕੰਟਰੋਲ ਰੱਖਦਾ ਹੈ। ਇਸ ਅਹੁਦੇ ਲਈ ਚੋਣ ਅਸੈਂਬਲੀ ਆਫ ਐਕਸਪਰਟਸ (Assembly of Experts) ਵਲੋਂ ਕੀਤੀ ਜਾਂਦੀ ਹੈ, ਜਿਸ ਵਿੱਚ 88 ਇਸਲਾਮਿਕ ਵਿਦਵਾਨ ਅਤੇ ਧਾਰਮਿਕ ਆਗੂ ਸ਼ਾਮਲ ਹੁੰਦੇ ਹਨ। ਇਹ ਮੈਂਬਰ ਗੁਪਤ ਵੋਟਿੰਗ ਰਾਹੀਂ ਨਵੇਂ ਆਗੂ ਦਾ ਫੈਸਲਾ ਕਰਦੇ ਹਨ। ਅਗਲੇ ਸੁਪਰੀਮ ਲੀਡਰ ਦੀ ਦੌੜ ਵਿੱਚ ਕੁਝ ਪ੍ਰਮੁੱਖ ਨਾਂ ਚਰਚਾ ਵਿੱਚ ਹਨ। ਇਨ੍ਹਾਂ ਵਿੱਚ ਖਮੇਨੀ ਦੇ ਪੁੱਤਰ ਮੋਜਤਬਾ ਦਾ ਨਾਂ ਉਭਰ ਕੇ ਸਾਹਮਣੇ ਆ ਰਿਹਾ ਹੈ। ਇਸ ਤੋਂ ਇਲਾਵਾ, ਦੇਸ਼ ਦੇ ਕੁਝ ਸੀਨੀਅਰ ਧਾਰਮਿਕ ਆਗੂਆਂ ਦੇ ਨਾਵਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ, ਕੋਮ (Qom) ਸ਼ਹਿਰ ਵਿੱਚ ਹੋਏ ਤਾਜ਼ਾ ਹਮਲੇ ਨੇ ਇਸ ਚੋਣ ਪ੍ਰਕਿਰਿਆ ਵਿੱਚ ਵੱਡੀ ਰੁਕਾਵਟ ਪਾ ਦਿੱਤੀ ਹੈ, ਕਿਉਂਕਿ ਕਈ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ।
