Breaking News

Breaking ਸਰਪੰਚ ’ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਪੁਲੀਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ

Breaking ਸਰਪੰਚ ’ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਪੁਲੀਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ

ਪਿੰਡ ਬੂਟੇ ਦੀਆਂ ਛੰਨਾਂ ਦੇ ਸਰਪੰਚ ਮਹਿੰਦਰ ਸਿੰਘ ਅਤੇ ਉਸ ਦੀ ਪਤਨੀ ਅਮਰੋ ਬਾਈ ’ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਮਹਿਤਪੁਰ ਨੇੜੇ ਪੁਲੀਸ ਨਾਲ ਹੋਏ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

ਪਿੰਡ ਬੂਟੇ ਦੀਆਂ ਛੰਨਾਂ ਦੇ ਸਰਪੰਚ ਮਹਿੰਦਰ ਸਿੰਘ ਅਤੇ ਉਸ ਦੀ ਪਤਨੀ ਅਮਰੋ ਬਾਈ ’ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਮਹਿਤਪੁਰ ਨੇੜੇ ਪੁਲੀਸ ਨਾਲ ਹੋਏ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

ਡੀ.ਐਸ.ਪੀ ਸ਼ਾਹਕੋਟ ਸੁਖਪਾਲ ਸਿੰਘ ਨੇ ਦੱਸਿਆ ਕਿ 28 ਫਰਵਰੀ ਨੂੰ ਸਰਪੰਚ ’ਤੇ ਹਮਲਾ ਕਰਨ ਵਾਲੇ 5 ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਆਧੁਨਿਕ ਤਕਨੀਕ ਨਾਲ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਸੀ।

ਇਸੇ ਕਾਰਵਾਈ ਤਹਿਤ ਅੱਜ ਹਮਲਾ ਕਰਨ ਦੇ ਮੁੱਖ ਮੁਲਜ਼ਮ ਸੁਖਜੀਤ ਸਿੰਘ ਉਰਫ ਸ਼ਿੱਲੂ ਵਾਸੀ ਬਿਲਗਾ ਨੇ ਮਹਿਤਪੁਰ ਦੇ ਨਜ਼ਦੀਕ ਪੁਲੀਸ ਉੱਪਰ ਗੋਲੀਆਂ ਚਲਾ ਦਿੱਤੀਆਂ।

ਪੁਲੀਸ ਵੱਲੋਂ ਕੀਤੀ ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖਮੀ ਹੋ ਗਿਆ ਜੋ ਇਸ ਸਮੇ ਪੁਲੀਸ ਨਿਗਰਾਨੀ ਹੇਠ ਇਲਾਜ ਅਧੀਨ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋ ਗੈਰ ਕਾਨੂੰਨੀ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਹਮਲਾ ਕਰਨ ਵਾਲੇ ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Check Also

Giani Harpreet Singh Facebook post: ‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ: ਗਿਆਨੀ ਹਰਪ੍ਰੀਤ ਸਿੰਘ

Giani Harpreet Singh Facebook post: AAP ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ …