Ranjit Singh’s extra judicial killing
“ਰਣਜੀਤ ਸਿੰਘ 18-19 ਸਾਲ ਦਾ ਬੱਚਾ ਸੀ , ਦੋਸ਼ੀਆਂ ਨੂੰ
ਸਜ਼ਾ ਦੇਣਾ ਅਦਾਲਤ ਦਾ ਕੰਮ ਹੈ, ਪੁਲਿਸ ਖੁਦ ਅਦਾਲਤ ਨਾ ਬਣੇ”
– HC ਵੱਲੋਂ ਪੰਜਾਬ ਪੁਲਿਸ ਨੂੰ ਝਾੜ
ਗੁਰਦਾਸਪੁਰ ਵਿੱਚ ASI ਅਤੇ ਹੋਮਗਾਰਡ ਜਵਾਨ ਦੇ ਕਤਲ ਦੇ ਕਥਿਤ ਦੋਸ਼ੀ ਨੌਜਵਾਨ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਵਿੱਚ Punjab and Haryana High Court ਨੇ DGP ਗੌਰਵ ਯਾਦਵ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਐਨਕਾਊਂਟਰ ਨੂੰ ਲੈ ਕੇ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਹਾਈਕੋਰਟ ਨੇ ਇਸ ਮਾਮਲੇ ਦਾ ਸੂ ਮੋਟੋ ਲੈਂਦਿਆਂ ਵੀਰਵਾਰ ਨੂੰ ਸੁਣਵਾਈ ਕੀਤੀ।
ਸੁਣਵਾਈ ਦੌਰਾਨ DGP ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਅਦਾਲਤ ਨੇ ਸਿਸਟਮ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਸੀਂ ਅੱਖਾਂ ਬੰਦ ਕਰਕੇ ਨਹੀਂ ਬੈਠ ਸਕਦੇ। ਇਸ ਦੌਰਾਨ ਪੁਲਿਸ ਵੱਲੋਂ ਕਿਹਾ ਗਿਆ ਕਿ ਹਥਿਆਰ ਦੀ ਬਰਾਮਦਗੀ ਵੇਲੇ ਉਸਦੇ ਨਾਲ 3-4 ਮੁਲਾਜ਼ਮ ਮੌਜੂਦ ਸਨ।
ਇਸ ‘ਤੇ ਅਦਾਲਤ ਨੇ ਪੁਲਿਸ ਦੀ ਕਹਾਣੀ ‘ਤੇ ਸਵਾਲ ਉਠਾਇਆ ਕਿ ਹਰ ਐਨਕਾਊਂਟਰ ਦੀ ਕਹਾਣੀ ਇੱਕੋ ਜਿਹੀ ਕਿਉਂ ਹੁੰਦੀ ਹੈ? ਇਸ ਸਬੰਧੀ ਐਡਵੋਕੇਟ ਤਨੁ ਬੇਦੀ ਨੇ ਦੱਸਿਆ ਕਿ ਨਵੰਬਰ 2025 ਤੋਂ ਜਨਵਰੀ 2026 ਤੱਕ 34 ਐਨਕਾਊਂਟਰ ਹੋਏ ਹਨ ਅਤੇ ਸਭ ਦੀ ਕਹਾਣੀ ਲਗਭਗ ਇੱਕੋ ਜਿਹੀ ਹੈ।
ਸੁਣਵਾਈ ਦੌਰਾਨ DGP ਨੇ ਕਿਹਾ ਕਿ ਇਸ ਮਾਮਲੇ ਵਿੱਚ SIT ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਮਾਮਲਾ CJM ਗੁਰਦਾਸਪੁਰ ਦੇ ਧਿਆਨ ਵਿੱਚ ਵੀ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਸਾਨੂੰ ਪੂਰੇ ਮਾਮਲੇ ਦੀ ਵਿਸਥਾਰਪੂਰਵਕ ਰਿਪੋਰਟ ਚਾਹੀਦੀ ਹੈ। ਇਸ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਜਵਾਬ ਦਾਖਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਦਿੱਤਾ।
ਅਦਾਲਤ ਨੇ ਟਿੱਪਣੀ ਕਰਦਿਆਂ ਕਿਹਾ ਕਿ ਮ੍ਰਿਤਕ ਰਣਜੀਤ ਸਿੰਘ 18-19 ਸਾਲ ਦਾ ਨੌਜਵਾਨ ਸੀ, ਇਸ ਲਈ ਇਹ ਮਾਮਲਾ ਕਾਫ਼ੀ ਗੰਭੀਰ ਹੈ। ਅਸੀਂ ਇਸ ਮਾਮਲੇ ਵਿੱਚ ਅੱਖਾਂ ਬੰਦ ਨਹੀਂ ਕਰ ਸਕਦੇ, ਇਸ ਕਰਕੇ ਅਸੀਂ ਸੂ ਮੋਟੋ ਲਿਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ, ਪੁਲਿਸ ਖੁਦ ਅਦਾਲਤ ਨਾ ਬਣੇ। ਮਾਮਲੇ ਦੀ ਅਗਲੀ ਸੁਣਵਾਈ 17 ਮਾਰਚ ਨੂੰ ਹੋਵੇਗੀ।

ਇਸ ਤੋਂ ਇਲਾਵਾ ਮ੍ਰਿਤਕ ਰਣਜੀਤ ਸਿੰਘ ਦੀ ਮਾਤਾ ਸੁਖਜਿੰਦਰ ਕੌਰ ਵੀ ਹਾਈਕੋਰਟ ਪਹੁੰਚ ਗਈ ਹਨ। ਉਨ੍ਹਾਂ ਨੇ ਐਨਕਾਊਂਟਰ ਨੂੰ ਫ਼ਰਜ਼ੀ ਕਰਾਰ ਦਿੰਦਿਆਂ ਰਿਟਾਇਰਡ ਜੱਜ ਜਾਂ CBI ਤੋਂ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ‘ਤੇ ਕੱਲ੍ਹ ਸੁਣਵਾਈ ਹੋਵੇਗੀ।
I welcome the Suo-Moto cognizance of Ranjit Singh’s extra judicial killing by the Hon’ble Judges of Punjab & Haryana High Court who have summoned the @DGPPunjabPolice today itself.
This is 42nd fake encounter story concocted by the police during the last few months under the… pic.twitter.com/QwoGXKFemD
— Sukhpal Singh Khaira (@SukhpalKhaira) March 5, 2026