Breaking News

Punjab : ਪੰਜਾਬ ਸਰਕਾਰ ਨੇ ਸੰਸਦ ਮੈਂਬਰ Raghav Chadha ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲਈ

Punjab News: ਪੰਜਾਬ ਸਰਕਾਰ ਨੇ ਸੰਸਦ ਮੈਂਬਰ Raghav Chadha ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲਈ

‘ਆਪ’ ਸਰਕਾਰ ਅਤੇ ਰਾਘਵ ਚੱਢਾ ਦਰਮਿਆਨ ਖਿੱਚੋਤਾਣ ਵਧਣ ਤੋਂ ਬਾਅਦ ਲਿਆ ਫੈਸਲਾ

 

 

ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਜ਼ੈੱਡ-ਪਲੱਸ (Z+) ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਹ ਫੈਸਲਾ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ ਅਤੇ ਪਾਰਟੀ ਲੀਡਰਸ਼ਿਪ ਨਾਲ ਹੋਈ ਤਕਰਾਰ ਤੋਂ ਕੁਝ ਦਿਨਾਂ ਬਾਅਦ ਲਿਆ ਗਿਆ ਹੈ।

 

 

ਪਾਰਟੀ ਨੇ ਚੱਢਾ ਦੀ ਜਗ੍ਹਾ ਹੁਣ ਅਸ਼ੋਕ ਮਿੱਤਲ ਨੂੰ ਨਵਾਂ ਉਪ-ਨੇਤਾ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਨਿਆ ਹੈ ਕਿ ਰਾਘਵ ਚੱਢਾ ਪਾਰਟੀ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਸਨ ਅਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚੁੱਪ ਰਹਿ ਕੇ ਪਾਰਟੀ ਲਾਈਨ ਤੋਂ ਬਾਹਰ ਜਾ ਰਹੇ ਸਨ।

 

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਸੁਰੱਖਿਆ ਵਾਪਸ ਲੈਣ ਦੇ ਇਸ ਫੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਆਪ ਸਰਕਾਰ ਪੰਜਾਬ ਪੁਲੀਸ ਦਾ ਸਿਆਸੀਕਰਨ ਕਰ ਰਹੀ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਪੁਲੀਸ ਫੋਰਸ ਦੀ ਦੁਰਵਰਤੋਂ ਕਰ ਰਹੀ ਹੈ।

 

 

 

 

 

ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਅਤੇ ‘ਆਪ’ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਉਹ ਆਪਣੇ ਸਿਆਸੀ ਹਿਸਾਬ-ਕਿਤਾਬ ਬਰਾਬਰ ਕਰਨ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਮੁਤਾਬਕ ਇਹ ਸਭ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਕੀਤੀ ਜਾ ਰਹੀ ਮਿਲੀਭੁਗਤ ਵਾਲੀ ਸਿਆਸਤ ਹੈ।

 

 

 

Check Also

Faridkot : ਫ਼ਰੀਦਕੋਟ ‘ਚ ਮਾਸੂਮ ਬੱ-ਚੀ ਨਾਲ ਅ-ਣ+ਮਨੁੱ+ਖੀ ਵਿਵਹਾਰ

Faridkot : ਫ਼ਰੀਦਕੋਟ ‘ਚ ਔਰਤ ਵਲੋਂ ਮਾਸੂਮ ਬੱਚੀ ਨਾਲ ਅਣਮਨੁੱਖੀ ਵਿਵਹਾਰ, ਹੱਥ-ਪੈਰ ਬੰਨ੍ਹ ਕੇ ਧੁੱਪ …