Breaking News

Amritpal Mehron – ਅਦਾਲਤ ਨੇ Amritpal Mehron ਨੂੰ ਭੇਜਿਆ ਜੇਲ੍ਹ

Bathinda court sends key conspirator Amritpal Mehron to 14-day judicial custody in the Kanchan Kumari alias Bhabhi Kamal Kaur murder case.
He was earlier on 5-day police remand after being arrested by Bathinda Police from Delhi Airport.

 

 

 

 

 

 

 

 

 

 

 

 

 

 

 

 

 

 

 

 

 

 

Kamal Bhabi Murder Case: ਅਦਾਲਤ ਨੇ Amritpal Mehron ਨੂੰ ਭੇਜਿਆ ਜੇਲ੍ਹ
ਅਦਾਲਤ ਨੇ ਪੁਲੀਸ ਦੀਆਂ ਉਸ ਦਾ ਵਾਇਸ ਸੈਂਪਲ ਲੈਣ ਅਤੇ ਸ਼ਨਾਖਤੀ ਪਰੇਡ ਕਰਵਾਉਣ ਦੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

ਬਠਿੰਡਾ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅਤੇ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ 29 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਸ ਦੇ ਪੰਜ ਦਿਨਾਂ ਪੁਲੀਸ ਰਿਮਾਂਡ ਦੀ ਸਮਾਪਤੀ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

 

 

 

 

 

 

 

 

 

 

 

 

 

 

 

 

 

 

 

ਅੰਮ੍ਰਿਤਪਾਲ ਪਿਛਲੇ ਸਾਲ ਜੂਨ ਵਿੱਚ ਕਮਲ ਕੌਰ ਦਾ ਕਥਿਤ ਤੌਰ ‘ਤੇ ਕਤਲ ਕਰਨ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (UAE) ਭੱਜ ਗਿਆ ਸੀ। ਬਾਅਦ ਵਿੱਚ ਉਸ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਅਤੇ 10 ਅਪਰੈਲ\B ਨੂੰ ਵਾਪਸ ਲਿਆਂਦਾ ਗਿਆ। ਇਸ ਦੌਰਾਨ, ਪੁਲੀਸ ਨੇ ਅੱਜ ਉਸ ਦਾ ਵਾਇਸ ਸੈਂਪਲ ਲੈਣ ਅਤੇ ਸ਼ਨਾਖਤੀ ਪਰੇਡ ਕਰਵਾਉਣ ਦੀ ਇਜਾਜ਼ਤ ਮੰਗਣ ਲਈ ਅਰਜ਼ੀਆਂ ਦਿੱਤੀਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਰੱਦ ਕਰ ਦਿੱਤਾ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਬਠਿੰਡਾ ਕੈਂਟ ਥਾਣੇ ਦੇ ਐਸਐਚਓ ਸਬ-ਇੰਸਪੈਕਟਰ ਰਘਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦਾ ਫ਼ੋਨ ਬਰਾਮਦ ਕਰਨਾ ਅਤੇ ਇੱਕ ਅਣਪਛਾਤੇ ਮੁਲਜ਼ਮ ਦੀ ਪਛਾਣ ਕਰਨਾ ਜਾਂਚ ਦਾ ਹਿੱਸਾ ਸੀ, ਪਰ ਉਨ੍ਹਾਂ ਨੇ ਇਸ ‘ਤੇ ਹੋਰ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਪੁਲੀਸ ਨੇ ਅੰਮ੍ਰਿਤਪਾਲ ਦੀ ਹੋਰ ਹਿਰਾਸਤ ਦੀ ਮੰਗ ਨਹੀਂ ਕੀਤੀ। ਹਾਲਾਂਕਿ, ਸੂਤਰਾਂ ਅਨੁਸਾਰ ਪੁਲੀਸ ਨੇ ਅੰਮ੍ਰਿਤਪਾਲ ਦੇ ਕਬਜ਼ੇ ਵਿੱਚੋਂ ਬਰਾਮਦ ਕੀਤੇ ਤਿੰਨ ਮੋਬਾਈਲ ਫ਼ੋਨਾਂ ਨੂੰ ਡਾਟਾ ਰਿਕਵਰੀ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ ਭੇਜ ਦਿੱਤਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੁਲੂਸ ਨੇ ਆਪਣੀ ਪੁੱਛਗਿੱਛ ਪੂਰੀ ਕਰ ਲਈ ਹੈ ਅਤੇ ਦਲੀਲ ਦਿੱਤੀ ਕਿ ਹੋਰ ਸ਼ਨਾਖਤ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ, “ਪੁਲੀਸ ਨੇ ਇੱਕ ਅਣਪਛਾਤੇ ਮੁਲਜ਼ਮ ਦੀ ਝੂਠੀ ਕਹਾਣੀ ਘੜੀ ਹੈ। ਇਹ ਵੀ ਅਸੰਭਵ ਹੈ ਕਿ ਪੀੜਤ ਦਾ ਫ਼ੋਨ ਯੂਏਈ ਵਿੱਚ ਰਹਿ ਗਿਆ ਹੋਵੇ।”

 

 

 

 

 

 

 

 

 

 

 

 

 

 

 

 

 

 

 

 

 

 

 

 

ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਵਿੱਚ ਅਦਾਲਤ ਵੱਲੋਂ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਕਥਿਤ ਤੌਰ ‘ਤੇ ਅਪਰਾਧ ਕਰਨ ਤੋਂ ਬਾਅਦ ਉਹ ਯੂਏਈ ਭੱਜ ਗਿਆ ਸੀ। ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪਹਿਲਾਂ ਹੀ ਉਥੋਂ ਦੇ ਅਧਿਕਾਰੀਆਂ ਨੂੰ ਉਸ ਬਾਰੇ ਸੂਚਿਤ ਕਰ ਦਿੱਤਾ ਸੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਰਾਹੀਂ ਹਵਾਲਗੀ ਦੀ ਬੇਨਤੀ ਕੀਤੀ ਸੀ।

 

 

 

 

 

 

 

 

 

 

 

 

 

 

 

 

 

 

 

ਦੱਸਣਯੋਗ ਹੈ ਕਿ ਪਰਵਾਸੀ ਮਜ਼ਦੂਰ ਪਰਿਵਾਰ ਨਾਲ ਸਬੰਧਤ ਲੁਧਿਆਣਾ ਦੀ ਰਹਿਣ ਵਾਲੀ 36 ਸਾਲਾ ਕਮਲ ਦੀ ਬੁਰੀ ਤਰ੍ਹਾਂ ਨਾਲ ਗਲੀ-ਸੜੀ ਲਾਸ਼ ਪਿਛਲੇ ਸਾਲ 11 ਜੂਨ ਦੀ ਰਾਤ ਨੂੰ ਬਠਿੰਡਾ-ਚੰਡੀਗੜ੍ਹ ਹਾਈਵੇਅ ‘ਤੇ ਭੁੱਚੋ ਕਲਾਂ ਵਿਖੇ ਆਦੇਸ਼ ਯੂਨੀਵਰਸਿਟੀ ਦੇ ਬਾਹਰ ਖੜ੍ਹੀ ਇੱਕ ਕਾਰ ਦੀ ਪਿਛਲੀ ਸੀਟ ਤੋਂ ਬਰਾਮਦ ਹੋਈ ਸੀ, ਜਦੋਂ ਸਥਾਨਕ ਲੋਕਾਂ ਨੇ ਬਦਬੂ ਆਉਣ ਦੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮ – ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ, ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿੱਚ ਹਨ। ਇਹ ਕੇਸ ਪੰਜ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਸੀ, ਜਦਕਿ ਇੱਕ ਮੁਲਜ਼ਮ ਦੀ ਪਛਾਣ ਹੋਣੀ ਅਜੇ ਬਾਕੀ ਹੈ।

 

 

 

 

 

 

 

 

 

 

 

 

 

 

 

 

 

 

 

ਪੁਲੀਸ ਨੇ ਦਾਅਵਾ ਕੀਤਾ ਹੈ ਕਿ ਇਹ ਕਤਲ “ਨੈਤਿਕ ਪੁਲੀਸਿੰਗ” (moral policing) ਦਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ, ਜੋ ਕਮਲ ਨੂੰ ਜਾਣਦਾ ਸੀ, ਨੇ ਪਹਿਲਾਂ ਉਸ ਨੂੰ ਸੋਸ਼ਲ ਮੀਡੀਆ ‘ਤੇ “ਅਸ਼ਲੀਲ” ਵੀਡੀਓ ਪਾਉਣ ਤੋਂ ਰੋਕਿਆ ਸੀ ਅਤੇ ਉਸ ਨੂੰ ਸਬਕ ਸਿਖਾਉਣ ਦੀ ਯੋਜਨਾ ਬਣਾਈ ਸੀ। ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੇ ਕਥਿਤ ਤੌਰ ‘ਤੇ ਸਾਜ਼ਿਸ਼ ਰਚੀ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

Check Also

AAP ਸਾਂਸਦ ਦੇ 9 ਟਿਕਾਣਿਆਂ ‘ਤੇ ED ਦੀ Raid

ED raids at the residence of AAP Rajya Sabha member Ashok Mittal. Recently, Mittal was …