Breaking News

Punjab ਪੰਜਾਬ: Love marriage ਕਰਵਾਉਣ ‘ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ

Punjab ਪੰਜਾਬ: Love marriage ਕਰਵਾਉਣ ‘ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ

ਰੂਪਨਗਰ: ਰੂਪਨਗਰ (ਰੋਪੜ) ਜ਼ਿਲ੍ਹੇ ਦੇ ਪਿੰਡ ਉਇੰਦ ਦੀ ਪੰਚਾਇਤ ਨੇ ਇੱਕੋ ਪਿੰਡ ਦੇ ਨੌਜਵਾਨਾਂ ਵੱਲੋਂ ਆਪਸ ਵਿੱਚ ਪ੍ਰੇਮ ਵਿਆਹ ਕਰਵਾਉਣ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਫ਼ੈਸਲਾ ਲਿਆ ਹੈ। ਪੰਚਾਇਤ ਨੇ ਮਤਾ ਪਾਸ ਕੀਤਾ ਹੈ ਕਿ ਜੇਕਰ ਕੋਈ ਲੜਕਾ-ਲੜਕੀ ਇੱਕੋ ਪਿੰਡ ‘ਚ ਵਿਆਹ ਕਰਵਾਉਣਗੇ, ਤਾਂ ਉਨ੍ਹਾਂ ਨੂੰ ਪਿੰਡ ‘ਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਮੁਕੰਮਲ ਸਮਾਜਿਕ ਬਾਈਕਾਟ ਕੀਤਾ ਜਾਵੇਗਾ।

ਪਿੰਡ ਦੇ ਸਰਪੰਚ ਮੇਜਰ ਸਿੰਘ ਅਨੁਸਾਰ, ਪਿੰਡ ਵਿੱਚ ਹੁਣ ਤੱਕ ਅਜਿਹੇ 5-6 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਪਿੰਡ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਦਾ ਤਰਕ ਹੈ ਕਿ ਪਿੰਡਾਂ ‘ਚ ਲੋਕ ਇੱਕ-ਦੂਜੇ ਦੇ ਬਹੁਤ ਨੇੜੇ ਹੁੰਦੇ ਹਨ ਅਤੇ ਆਪਸ ਵਿੱਚ ਚਾਚੇ, ਤਾਏ ਜਾਂ ਭੈਣ-ਭਰਾ ਦੇ ਰਿਸ਼ਤੇ ਹੁੰਦੇ ਹਨ, ਇਸ ਲਈ ਅਜਿਹੇ ਵਿਆਹ ਸੱਭਿਆਚਾਰ ਦੇ ਖ਼ਿਲਾਫ਼ ਹਨ।

ਸਰਪੰਚ ਨੇ ਇਹ ਵੀ ਕਿਹਾ ਕਿ ਅਜਿਹੇ ਵਿਆਹਾਂ ਨਾਲ ਦੋਵਾਂ ਪਰਿਵਾਰਾਂ ਵਿੱਚ ਤਕਰਾਰ ਵਧਦੀ ਹੈ, ਜਿਸ ਨਾਲ ਕਤਲ ਵਰਗੀਆਂ ਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ।ਪੰਚਾਇਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਪਰਿਵਾਰ ਅਜਿਹੇ ਜੋੜੇ ਦੀ ਮਦਦ ਕਰੇਗਾ, ਤਾਂ ਉਸਦਾ ਵੀ ਬਾਈਕਾਟ ਕੀਤਾ ਜਾਵੇਗਾ।


ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਸਾਲ 2025 ਤੋਂ ਹੁਣ ਤੱਕ ਪੰਜਾਬ ਦੇ ਲਗਭਗ 9 ਪਿੰਡਾਂ ਦੀਆਂ ਪੰਚਾਇਤਾਂ ਅਜਿਹੇ ਫ਼ਰਮਾਨ ਜਾਰੀ ਕਰ ਚੁੱਕੀਆਂ ਹਨ।ਇਨ੍ਹਾਂ ਵਿੱਚ ਫ਼ਰੀਦਕੋਟ ਦੇ ਪਿੰਡ ਸਿਰਸਰੀ ਤੇ ਅਨੋਖਪੁਰਾ, ਮੋਹਾਲੀ ਦਾ ਮਾਣਕਪੁਰ ਸ਼ਰੀਫ਼, ਮੋਗਾ ਦਾ ਘੱਲ ਕਲਾਂ, ਬਠਿੰਡਾ ਦਾ ਕੋਟਸ਼ਮੀਰ, ਅਤੇ ਅੰਮ੍ਰਿਤਸਰ ਦੇ ਅਦਲੀਵਾਲ ਤੇ ਧਾਰੀਵਾਲ ਕਲੇਰ ਵਰਗੇ ਪਿੰਡ ਸ਼ਾਮਲ ਹਨ। ਕਈ ਥਾਵਾਂ ‘ਤੇ ਅਜਿਹੇ ਜੋੜਿਆਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝੇ ਰੱਖਣ ਦੇ ਮਤੇ ਵੀ ਪਾਸ ਕੀਤੇ ਗਏ ਹਨ।

ਦੂਜੇ ਪਾਸੇ ਕਾਨੂੰਨ ਦੇ ਜਾਣਕਾਰ ਇਸ ਫ਼ੈਸਲੇ ਨੂੰ ਸੰਵਿਧਾਨ ਦੀ ਉਲੰਘਣਾ ਮੰਨ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਕਮਲਦੀਪ ਸਿੱਧੂ ਅਨੁਸਾਰ, ਸੰਵਿਧਾਨ ਦੀ ਧਾਰਾ 21 ਤਹਿਤ ਹਰ ਨਾਗਰਿਕ ਨੂੰ ਆਪਣੀ ਮਰਜ਼ੀ ਨਾਲ ਜੀਵਨ ਸਾਥੀ ਚੁਣਨ ਦੀ ਨਿੱਜੀ ਆਜ਼ਾਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਚਾਇਤ ਕੋਈ ਅਦਾਲਤ ਨਹੀਂ ਹੈ ਅਤੇ ਉਸ ਕੋਲ ਕਿਸੇ ਨੂੰ ਪਿੰਡੋਂ ਕੱਢਣ ਜਾਂ ਸਮਾਜਿਕ ਬਾਈਕਾਟ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …