Breaking News

ਫਿਰੌਤੀ ਲੈਣ ਦੇ ਦੋਸ਼ ਵਿਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਬੇਟੇ ਗ੍ਰਿਫ਼ਤਾਰ

ਮ੍ਰਿਤਕ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਪੁੱਤਰਾਂ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਇੱਕ ਮੋਬਾਈਲ ਦੁਕਾਨ ਦੇ ਮਾਲਕ ਤੋਂ 15 ਲੱਖ ਰੁਪਏ ਦੇ ਦਾਨ ਵਜੋਂ ਝੂਠੇ ਦਸਤਾਵੇਜ਼ ਬਣਾ ਕੇ 6 ਲੱਖ ਰੁਪਏ ਫਿਰੌਤੀ ਵਜੋਂ ਵਸੂਲਣ ਦੇ ਦੋਸ਼ ਵਿੱਚ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅੰਮ੍ਰਿਤਸਰ ਪੁਲਿਸ ਨੇ ਇਸ ਬਾਰੇ 3 ਜੁਲਾਈ ਨੂੰ ਕੇਸ ਦਰਜ ਕੀਤਾ ਸੀ।

ਪੁਲਿਸ ਨੇ ਮੰਨਿਆ ਕਿ ਦੋਵਾਂ ਭਰਾਵਾਂ ਖਿਲਾਫ ਤਿੰਨ ਹੋਰ ਕੇਸ ਦਰਜ ਹਨ ਅਤੇ ਗ੍ਰਿਫਤਾਰੀ ਦੇ ਸਮੇਂ ਉਹ ਪੰਜਾਬ ਪੁਲਿਸ ਦੇ ਸੁਰੱਖਿਆ ਘੇਰੇ ਵਿੱਚ ਸਨ।

ਪੰਜਾਬ ਦੇ ਇਹ ਸ਼ਿਵ ਸੈਨਾ ਲੀਡਰ ਤੇ ਕੁਝ ਅਜਿਹੇ ਹੋਰ ਪੰਜਾਬ ਪੁਲਿਸ ਦੀ ਸੁਰੱਖਿਆ ਲੈਣ ਲਈ ਪਹਿਲਾਂ ਸਿੱਖਾਂ ਖਿਲਾਫ ਨਫਰਤ ਤੇ ਜ਼ਹਿਰ ਗਲੱਛਦੇ ਹਨ, ਫਿਰ ਸਿੱਖਾਂ ਦੇ ਪ੍ਰਤੀਕਰਮ ਨਾਲ ਇਨ੍ਹਾਂ ਨੂੰ ਪੁਲਿਸ ਸੁਰੱਖਿਆ ਮਿਲ ਜਾਂਦੀ ਹੈ ਤੇ ਉਸ ਪੁਲਿਸ ਸੁਰੱਖਿਆ ਦੇ ਦਾਬੇ ਹੇਠ ਇਹ ਦੁਕਾਨਾਂ-ਰੇਹੜੀਆਂ ਵਾਲਿਆਂ ਤੋਂ ਹਫਤਾ ਵਸੂਲਦੇ ਹਨ ਅਤੇ ਫਿਰੌਤੀਆਂ ਮੰਗਦੇ ਹਨ।

ਯਾਦ ਰਹੇ ਕਿ ਸੁਧੀਰ ਸੂਰੀ ਨੂੰ ਵੀ ਇੱਕ ਸਿੱਖ ਦੁਕਾਨਦਾਰ ਨੇ ਅਜਿਹੇ ਕਾਰਨਾਂ ਕਰਕੇ ਹੀ ਦੁਖੀ ਹੋ ਕੇ ਮਾਰਿਆ ਸੀ।
-ਗੁਰਪ੍ਰੀਤ ਸਿੰਘ ਸਹੋਤਾ । ਸਰੀ । ਚੜ੍ਹਦੀ ਕਲਾ
ਮ੍ਰਿਤਕ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਮੁੰਡੇ ਫਿਰੌਤੀ ਮੰਗਦੇ ਫੜੇ ਗਏ


ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਬੇਟੇ ਗ੍ਰਿਫ਼ਤਾਰ, ਕਾਰੋਬਾਰੀ ਤੋਂ ਫਿਰੌਤੀ ਲੈਣ ਦੇ ਮਾਮਲੇ ‘ਚ ਵੱਡੀ ਕਾਰਵਾਈ, ਦੇਖੋ LIVE

ਫਿਰੌਤੀ ਲੈਣ ਦੇ ਦੋਸ਼ ਵਿਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਪੁੱਤਰ ਮਾਨਕ ਸੂਰੀ ਅਤੇ ਪਾਰਸ ਸੂਰੀ ਗ੍ਰਿਫਤਾਰ . ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ਵੱਲੋਂ ਇੱਕ ਵਿਅਕਤੀ ਨੂੰ ਜਾਨ ਦਾ ਡਰ ਦੇ ਕੇ ਉਸ ਕੋਲੋਂ 6 ਲੱਖ ਰੁਪਏ ਹੜਪਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ।

Amritsar News: ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਦੋਸ਼ਾਂ ‘ਚ ਗ੍ਰਿਫ਼ਤਾਰ

Amritsar News: ਹਿੰਦੂ ਨੇਤਾ ਮਰਹੂਮ ਸੁਧੀਰ ਸੂਰੀ ਦੇ ਦੋਵੇਂ ਲੜਕਿਆਂ ਨੂੰ ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੰਮ੍ਰਿਤਸਰ ਦੇ ਵਿੱਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ ਉੱਥੇ ਹੀ ਦੂਸਰੇ ਪਾਸੇ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਨੋਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਮਾਮਲੇ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਦੋਵੇਂ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕਾਂਤ ਨਾਮਕ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ ਵਿੱਚ ਆਨਲਾਈਨ ਮੋਬਾਈਲ ਖਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਹੈ।

ਉਸ ਕੋਲੋਂ ਸੁਧੀਰ ਸੂਰੀ ਦੇ ਬੇਟੇ ਮਾਣਕ ਸੂਰੀ ਤੇ ਪਾਰਸ ਸੂਰੀ ਵੱਲੋਂ ਪਹਿਲਾਂ ਤਾਂ ਉਸਦੇ ਮੋਬਾਈਲ ਬਾਕਸ ਵਿੱਚ ਪਾ ਕੇ ਕਿਸੇ ਦੂਸਰੀ ਜਗ੍ਹਾ ਉਤੇ ਲੈ ਕੇ ਬਾਅਦ ਵਿੱਚ ਉਥੇ ਦੁਕਾਨਦਾਰ ਨੂੰ ਬੁਲਾ ਕੇ ਉਸਦੇ ਕੋਲੋਂ 6 ਲੱਖ ਰੁਪਏ ਦੀ ਫਿਰੌਤੀ ਮੰਗੀ ਤੇ 6 ਲੱਖ ਰੁਪਏ ਲੈਣ ਤੋਂ ਬਾਅਦ ਉਹ ਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦੇ ਦਿੱਤੀ ਹੈ ਤੇ ਕਿਹਾ ਕਿ ਇਹ ਸ਼ਿਵ ਸੈਨਾ ਲਈ ਡੋਨੇਸ਼ਨ ਹੈ।

ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ ਅਤੇ ਪੁਲਿਸ ਨੇ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮਕ ਵਿਅਕਤੀਆਂ ਉਤੇ ਮਾਮਲਾ ਵੀ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਨ੍ਹਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲੈ ਲਈ ਜਾਵੇਗੀ।

ਫਿਲਹਾਲ ਇਸ ਮਾਮਲੇ ਉਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਦੇ ਵਿੱਚ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਅਤੇ ਹੁਣ ਇਨ੍ਹਾਂ ਦੋਵਾਂ ਦੇ ਉੱਪਰ ਮਾਮਲਾ ਦਰਜ ਹੋ ਗਿਆ ਤੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਇਨ੍ਹਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲਈ ਜਾ ਰਹੀ ਹੈ।

Paras Suri and Manak Suri, sons of deceased Shiv Sena leader Sudhir Suri, were arrested a few days ago on the charges of extorting Rs 6 lakh as ransom from a mobile shop owner by forging documents as donation of Rs 15 lakh. Amritsar police registered a case on July 3.

The police admitted that three other cases were registered against the two brothers and at the time of their arrest, they were under the protection of the Punjab Police.

These Shiv Sena leaders of Punjab and some others like them first spew hatred and poison against the Sikhs to get the protection of the Punjab Police, then with the reaction of the Sikhs they get police protection and under the pressure of that police protection, they milk the shops and street vendors. They extort money and demand ransom.

Remember that Sudhir Suri was also killed by a Sikh shopkeeper because of such reasons.

#SudhirSuri #Arrested #ExtortionCase #PunjabiNews

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਦੋਵੇਂ ਬੇਟੇ ਪੁਲਿਸ ਨੇ ਕੀਤੇ ਗ੍ਰਿਫਤਾਰ,ਕੀਤੀ ਘਟੀਆ ਕਰਤੂਤ, ਪੁਲਿਸ ਸੁਰੱਖਿਆ ਵੀ ਲਈ ਜਾਏਗੀ ਵਾਪਿਸ, ਅੰਮ੍ਰਿਤਸਰ ਪੁਲਿਸ ਨੇ ਕੀਤਾ ਵੱਡਾ ਖੁਲਾਸਾ

1. ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਏ ਡਵੀਜ਼ਨ ਵੱਲੋਂ ਲੋਕਾਂ ਨੂੰ ਨਫਰਤ ਭਰੇ ਭਾਸ਼ਣਾਂ ਰਾਹੀਂ ਭੜਕਾਉਣ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਧਮਕੀ ਦੇਣ ਵਾਲੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ।
2. ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵੱਲੋਂ ਜ਼ਬਰਦਸਤੀ ਆਈ.ਆਈ.ਐਮ ਕੰਪਲੈਕਸ ਅੰਮ੍ਰਿਤਸਰ ਵਿੱਚ ਦਾਖਲ ਹੋ ਕੇ ਲੋਕਾਂ ਨੂੰ ਗਲਤ ਢੰਗ ਨਾਲ ਰੋਕਣ ਅਤੇ ਧਮਕੀਆਂ ਦੇਣ ਵਾਲੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ।

3. ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਵੱਲੋਂ ਖੋਹ ਕਰਨ ਵਾਲੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ।

4. ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ਵੱਲੋਂ ਇੱਕ ਵਿਅਕਤੀ ਨੂੰ ਜਾਨ ਦਾ ਡਰ ਦੇ ਕੇ ਉਸ ਕੋਲੋਂ 6 ਲੱਖ ਰੁਪਏ ਹੜਪਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ।

5. ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ ਇੱਕ ਈ ਰਿਕਸ਼ਾ ਦੀ ਕੰਪਨੀ ਦੇ ਡੀਲਰ ਤੇ ਕਿਸੇ ਅਣਪਛਾਤੇ ਦੋ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਜਿਸ ਵਿੱਚ ਉਹ ਵਿਅਕਤੀ ਜਖਮੀ ਹੋ ਗਿਆ ਜਿਸ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਰਜਿਸਟਰ ਕੀਤਾ ਗਿਆ ਅਤੇ ਮੌਕੇ ਤੋਂ ਦੋ ਖਾਲੀ ਖੋਲ ਬ੍ਰਾਮਦ ਕੀਤੇ ਗਏ। ਦੋਸ਼ੀਆਂ ਦੀ ਪਹਿਚਾਣ ਹੋ ਚੁੱਕੀ ਹੈ ਜਿਨਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ।

1. PS A Division of Commissionerate Police Amritsar arrested an accused for inciting people through hate speeches and threatening to take the law into his own hands.

2. PS Cheharta of Commissionerate Police Amritsar forcibly entered the IIM complex in Amritsar and arrested an accused for wrongfully restraining and threatening people.

3. PS B Division of Commissionerate Police Amritsar arrested an accused who stole a motorcycle and recovered it from him.
4. PS Civil Line of Commissionerate Police Amritsar arrested two accused who extorted 6 lakh rupees from a person by threatening his life; three accused are yet to be arrested.

5. PS Sadar of Commissionerate Police Amritsar responded to a shooting incident where a dealer of an e-rickshaw company was injured by two unidentified persons. The police immediately took action, registered a case, and recovered two empty shells from the spot. The accused have been identified and will be arrested soon.

ਪੰਜਾਬ ”ਚ ਵੱਡੀ ਵਾਰਦਾਤ, ਸ਼ਿਵ ਸੈਨਾ ਆਗੂ ਦੇ ਘਰ ”ਤੇ ਹਮਲਾ, ਚੱਲੀਆਂ ਗੋਲੀਆਂ

ਪਟਿਆਲਾ ਦੀ ਬਾਬੂ ਸਿੰਘ ਕਲੋਨੀ ਵਿਚ ਦੇਰ ਰਾਤ ਗੋਲੀਆ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਗੋਲੀਆਂ ਸ਼ਿਵ ਸੈਨਾ ਆਗੂ ਸ਼ੰਕਰ ਭਾਰਦਵਾਜ਼ ਜੋ ਕਿ ਸ਼ਿਵ ਸੈਨਾ ਬਾਲ ਠਾਕਰੇ ਹਰੀਸ਼ ਸਿੰਗਲਾ ਗਰੁੱਪ ਦੇ ਮੈਂਬਰ ਹਨ ਦੇ ਘਰ ਚੱਲੀਆਂ ਹਨ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਇਨ੍ਹਾਂ ਤਸਵੀਰਾਂ ਵਿਚ 15 ਤੋਂ 20 ਨੌਜਵਾਨ ਹੱਥਾਂ ਵਿਚ ਇੱਟਾਂ-ਰੋੜੇ ਅਤੇ ਹਥਿਆਰ ਨਾਲ ਹਮਲਾ ਕਰਦੇ ਨਜ਼ਰ ਆ ਰਹੇ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਘਰ ‘ਤੇ ਫਾਇਰਿੰਗ ਵੀ ਕੀਤੀ ਹੈ। ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋਈ ਹੈ।

ਇਸ ਹਮਲੇ ਵਿਚ ਹਿੰਦੂ ਨੇਤਾ ਦਾ ਇਕ ਸਾਥੀ ਜ਼ਖਮੀ ਹੋਇਆ ਹੈ, ਜਿਸ ਦੇ ਪੱਟ ਵਿਚ ਗੋਲ਼ੀ ਲੱਗੀ ਹੈ ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਵਾਰਦਾਤ ਵਿਚ ਜ਼ਖਮੀ ਹੋਏ ਗੌਰਵ ਨਾਮਕ ਨੌਜਵਾਨ ਨੇ ਦੱਸਿਆ ਕਿ ਰਾਤ ਨੂੰ ਕੁਝ ਨਾ-ਮਾਲੂਮ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ।

ਬੁਲਾਇਆ ਅਤੇ ਗੋਲ਼ੀ ਚਲਾ ਦਿੱਤੀ। ਜੋ ਸਿੱਧੀ ਮੇਰੇ ਪੱਟ ਵਿਚ ਜਾ ਲੱਗੀ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।