Manila ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Punjabi Youth Shot Dead in Manila: ਬਾਜ਼ਾਰ ਵਿਚ ਕੀਤਾ ਹਮਲਾ; ਦੌਲਤਪੁਰ ਦਾ ਨੌਜਵਾਨ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਗਿਆ ਸੀ ਮਨੀਲਾ
Punjabi Youth Shot Dead in Manila: ਮਨੀਲਾ ‘ਚ ਰੁਜ਼ਗਾਰ ਲਈ ਗਏ ਪੰਜਾਬੀ ਨੌਜਵਾਨ ਦੀ ਅੱਜ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ (39) ਵਾਸੀ ਪਿੰਡ ਦੌਲਤਪੁਰਾ ਵਜੋਂ ਹੋਈ ਹੈ ਜੋ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਮਨੀਲਾ ਦੇ ਸ਼ਹਿਰ ਕੱਲਕਾਨ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਉੱਪਰ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਬਾਜ਼ਾਰ ਵਿੱਚ ਆਪਣੇ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। ਹਮਲਾਵਰਾਂ ਨੇ ਰਣਜੀਤ ਸਿੰਘ ਦੀ ਸਿਰ ਦੇ ਪਿਛਲੇ ਪਾਸੇ ਗੋਲੀਆਂ ਮਾਰੀਆਂ ਅਤੇ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।
ਸਥਾਨਕ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਰਣਜੀਤ ਸਿੰਘ ਆਪਣੇ ਪਿੱਛੇ ਅੱਠ ਸਾਲ ਦੀ ਬੇਟੀ, ਪੰਜ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ। ਇਸ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
