Breaking News

Canada: ਸਰੀ ਵਿੱਚ ਜਬਰੀ ਵਸੂਲੀ ਤੇ ਫਾਇਰਿੰਗ ਮਾਮਲੇ ’ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Canada: ਸਰੀ ਵਿੱਚ ਜਬਰੀ ਵਸੂਲੀ ਤੇ ਫਾਇਰਿੰਗ ਮਾਮਲੇ ’ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ

 

 

 

 

 

ਪੁਲੀਸ ਵੱਲੋਂ 27 ਸਾਲਾ ਜਸਕਰਨ ਸਰੋਏ ਕਾਬੂ; ਮੁਲਜ਼ਮ ਦੀ ਤਸਵੀਰ ਜਾਰੀ ਕਰਕੇ ਹੋਰ ਜਾਣਕਾਰੀ ਦੀ ਕੀਤੀ ਮੰਗ

 

 

 

 

 

 

 

 

ਸਰੀ ਪੁਲੀਸ ਨੇ ਖੇਤਰ ਵਿੱਚ ਚੱਲ ਰਹੀ ਜਬਰੀ ਵਸੂਲੀ (Extortion) ਅਤੇ ਹਿੰਸਾ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜਸਕਰਨ ਸਰੋਏ ਵਜੋਂ ਹੋਈ ਹੈ। ਪੁਲੀਸ ਦਾ ਮੰਨਣਾ ਹੈ ਕਿ ਇਹ ਗ੍ਰਿਫ਼ਤਾਰੀ ਇਲਾਕੇ ਵਿੱਚ ਸਰਗਰਮ ਅਪਰਾਧਿਕ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਵਿੱਚ ਅਹਿਮ ਸਾਬਤ ਹੋ ਸਕਦੀ ਹੈ।

 

 

 

 

 

 

 

ਇਹ ਮਾਮਲਾ 13 ਅਪਰੈਲ ਦੀ ਤੜਕਸਾਰ ਦਾ ਹੈ, ਜਦੋਂ ਸਰੀ ਦੇ 94ਏ ਐਵੇਨਿਊ ਅਤੇ 127 ਸਟਰੀਟ ਨੇੜੇ ਸਥਿਤ ਇੱਕ ਰਿਹਾਇਸ਼ੀ ਘਰ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ। ਹਾਲਾਂਕਿ ਇਸ ਹਮਲੇ ਵਿੱਚ ਘਰ ਨੂੰ ਕਾਫੀ ਨੁਕਸਾਨ ਪਹੁੰਚਿਆ ਸੀ, ਪਰ ਖੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸਰੀ ਪੁਲੀਸ ਦੀ ‘ਐਕਸਟੌਰਸ਼ਨ (Extortion) ਰਿਸਪਾਂਸ ਟੀਮ’ ਨੇ ਤਫਤੀਸ਼ ਦੌਰਾਨ ਇੱਕ ਸ਼ੱਕੀ ਵਾਹਨ ਦੀ ਪਛਾਣ ਕੀਤੀ, ਜਿਸ ਤੋਂ ਬਾਅਦ ਸਰਚ ਵਾਰੰਟ ਜਾਰੀ ਕਰਕੇ ਮੁਲਜ਼ਮ ਨੂੰ ਦਬੋਚ ਲਿਆ ਗਿਆ।

 

 

 

 

 

 

 

 

 

ਸਰੀ ਪੁਲੀਸ ਦੇ ਚੀਫ਼ ਕਾਂਸਟੇਬਲ ਨੋਰਮ ਲਿਪਿੰਸਕੀ ਨੇ ਇਸ ਘਟਨਾ ਨੂੰ ਬਹੁਤ ਗੰਭੀਰ ਦੱਸਦਿਆਂ ਕਿਹਾ ਕਿ ਆਬਾਦੀ ਵਾਲੇ ਇਲਾਕਿਆਂ ਵਿੱਚ ਗੋਲੀਬਾਰੀ ਕਰਨਾ ਜਨਤਕ ਸੁਰੱਖਿਆ ਲਈ ਵੱਡਾ ਖ਼ਤਰਾ ਹੈ।

 

 

 

 

 

 

ਪੁਲੀਸ ਨੇ ਮੁਲਜ਼ਮ ਜਸਕਰਨ ਸਰੋਏ ਦੀ ਤਸਵੀਰ ਵੀ ਜਨਤਕ ਕੀਤੀ ਹੈ ਤਾਂ ਜੋ ਜੇਕਰ ਕਿਸੇ ਕੋਲ ਇਸ ਨਾਲ ਸਬੰਧਤ ਅਪਰਾਧਿਕ ਗਤੀਵਿਧੀਆਂ ਬਾਰੇ ਹੋਰ ਕੋਈ ਜਾਣਕਾਰੀ ਹੋਵੇ, ਤਾਂ ਉਹ ਪੁਲੀਸ ਨਾਲ ਸਾਂਝੀ ਕਰ ਸਕੇ।

 

 

 

 

 

 

 

 

 

 

 

 

 

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਦੇ ਸਰੀ ਅਤੇ ਹੋਰਨਾਂ ਸ਼ਹਿਰਾਂ ਵਿੱਚ ਦੱਖਣੀ ਏਸ਼ੀਆਈ, ਖਾਸ ਕਰਕੇ ਭਾਰਤੀ ਭਾਈਚਾਰੇ ਦੇ ਵਪਾਰੀਆਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਫਿਲਹਾਲ ਮੁਲਜ਼ਮ ਪੁਲੀਸ ਹਿਰਾਸਤ ਵਿੱਚ ਹੈ ਅਤੇ ਉਸ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Check Also

UK – ਲੰਡਨ ”ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ ”ਤੇ ਚਾਕੂ ਨਾਲ ਹਮਲਾ, ਈਰਾਨ ਹਮਾਇਤੀ ਸੰਗਠਨ ਨੇ ਲਈ ਜ਼ਿੰਮੇਵਾਰੀ

British Police arrest a terrorist who stabbed two Jews in the Golders Green neighborhood of …