Breaking News

Punjabi ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ , 3 ਸਾਲ ਪਹਿਲਾਂ ਸਪਾਉਸ ਵੀਜ਼ੇ ‘ਤੇ ਗਿਆ ਸੀ ਵਿਦੇਸ਼

Punjabi ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ , 3 ਸਾਲ ਪਹਿਲਾਂ ਸਪਾਉਸ ਵੀਜ਼ੇ ‘ਤੇ ਗਿਆ ਸੀ ਵਿਦੇਸ਼

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ ,ਪਰਿਵਾਰ ਦਾ ਰੋ -ਰੋ ਬੁਰਾ ਹਾਲ

 

 

 

 

 

 

 

 

Faridkot News : ਫਰੀਦਕੋਟ ਦੇ ਪਿੰਡ ਕਿਲਾ ਨੌ (Qila Nau) ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਉਰਫ਼ ਰਾਜੂ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

 

 

 

 

 

ਜਾਣਕਾਰੀ ਮੁਤਾਬਕ ਰਾਜਵਿੰਦਰ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਕੋਲ ਸਪਾਉਸ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਰਹਿ ਕੇ ਕੰਮ ਕਰਦਾ ਸੀ। ਵੀਰਵਾਰ ਰਾਤ ਨੂੰ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

 

 

 

 

 

ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਚਾਚਾ ਅਮਰਜੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬਹੁਤ ਮਿਲਣਸਾਰ ਅਤੇ ਹੱਸਮੁੱਖ ਸੁਭਾਅ ਦਾ ਸੀ। ਉਹ ਘਰ ਦੀਆਂ ਆਰਥਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਵਿਦੇਸ਼ ਗਿਆ ਸੀ ਅਤੇ ਉੱਥੇ ਸਖ਼ਤ ਮਿਹਨਤ ਕਰਕੇ ਆਪਣਾ ਕੰਮ ਵੀ ਚੰਗੀ ਤਰ੍ਹਾਂ ਸਥਾਪਿਤ ਕਰ ਚੁੱਕਾ ਸੀ। ਪਰਿਵਾਰ ਇਸ ਸਮੇਂ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਉਣ ਲਈ ਸਰਕਾਰ ਅਤੇ ਸਮਾਜਿਕ ਸੰਗਠਨਾਂ ਨਾਲ ਸੰਪਰਕ ਕਰ ਰਿਹਾ ਹੈ।

 

 

 

 

 

 

 

ਸਾਬਕਾ ਵਿਧਾਇਕ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ

ਇਸ ਦੁਖ ਦੀ ਘੜੀ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Check Also

Punjab – ਰਾਏਕੋਟ ਦੇ ਪਿੰਡ ਬੱਸੀਆਂ ਦੇ 29 ਸਾਲ ਦੇ ਨੌਜਵਾਨ ਦੀ ਮੌਰੀਸ਼ਸ ਵਿਖੇ ਮੌਤ

Punjab – ਰਾਏਕੋਟ ਦੇ ਪਿੰਡ ਬੱਸੀਆਂ ਦੇ 29 ਸਾਲ ਦੇ ਨੌਜਵਾਨ ਦੀ ਮੌਰੀਸ਼ਸ ਵਿਖੇ ਮੌਤ …