Breaking News

Sidhu Moose Wala ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ.

Sidhu Moose Wala ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ.

 

 

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੱਕ ਗਰੁੱਪ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵੀ ਲਗਾਤਾਰ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

 

 

 

 

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਸ਼ਖਸ ਨੇ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਉਨ੍ਹਾਂ ਦੇ ਨਾਮ ‘ਤੇ ਇੱਕ ਗਰੁੱਪ (ਤੰਦੂਰੀ ਮੁਰਗਾ) ਵੱਲੋਂ ਧਮਕੀ ਦਿੱਤੀ ਗਈ ਹੈ। ਧਮਕੀ ’ਚ ਕਿਹਾ ਗਿਆ ਹੈ ਕਿ ਤੁਹਾਡੇ ਕੋਲ ਸਿਰਫ ਕੁਝ ਦਿਨ ਬਾਕੀ ਹਨ, ਆਪਣੀ ਜ਼ਿੰਦਗੀ ਨੂੰ ਜੀਓ ਜਿੰਨ੍ਹੀ ਜਿਉਣੀ ਹੈ। ਟ੍ਰੇਲਰ ਦਾ ਇੰਤਜਾਰ ਹੈ। ਇਸ ਤੋਂ ਇਲਾਵਾ ਲਾਰੈਂਸ ਆਫ ਪੰਜਾਬ ਜ਼ਿੰਦਾਬਾਦ ਵੀ ਲਿਖਿਆ ਹੋਇਆ ਹੈ।

 

 

 

 

ਕਾਬਿਲੇਗੌਰ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਅਤੇ ਵਟਸਐਪ ਗਰੁੱਪਾਂ ਰਾਹੀਂ ਧਮਕੀਆਂ ਮਿਲ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ, ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਨਾਲ-ਨਾਲ ਬਿਕਰਮਜੀਤ ਮਜੀਠੀਆ, ਅਮਰਿੰਦਰ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਗੌਰਵ ਯਾਦਵ, ਗੁਰਮੀਤ ਬਬਲੂ ਅਤੇ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਨੂੰ ਵੀ ਇਸੇ ਗਰੁੱਪ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

 

 

ਇੱਥੇ ਇਹ ਵੀ ਧਿਆਨ ਦੇਣਯੋਗ ਹੈ ਕਿ ਪੁਲਿਸ ਨੇ ਅਜੇ ਤੱਕ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਕੀਤੀ ਹੈ। ਹਾਲਾਂਕਿ ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ।

 

 

Check Also

Amritsar : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ

Amritsar News: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਇਤਰਾਜ਼ਯੋਗ …