Middle East Conflict: ਇਰਾਨ ਨਾਲ ਜੰਗਬੰਦੀ ਲਈ ਸਹਿਮਤ ਹਾਂ: Donald Trump
Pakistan ਦੀ ਅਪੀਲ ਤੋਂ ਬਾਅਦ ਜੰਗਬੰਦੀ ਦਾ ਫੈਸਲਾ ਕੀਤਾ
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਕਾਰਨ ਇਰਾਨ ਨਾਲ ਜੰਗਬੰਦੀ ’ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਖਾੜੀ ਖੇਤਰ ਵਿੱਚ ਸਥਿਤ ਇਸ ਦੇਸ਼ ’ਤੇ ਹੋਰ ਕੋਈ ਬੰਬਾਰੀ ਨਹੀਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਇਹ ਜੰਗ 28 ਫਰਵਰੀ ਨੂੰ ਸ਼ੁਰੂ ਹੋਈ ਸੀ ਜਿਸ ਨੂੰ 8 ਅਪਰੈਲ ਤੋਂ ਪਾਕਿਸਤਾਨ ਦੀ ਮਦਦ ਨਾਲ ਰੋਕ ਦਿੱਤਾ ਗਿਆ ਸੀ। ਚੀਨ ਤੋਂ ਵਾਪਸ ਪਰਤਦੇ ਸਮੇਂ ਟਰੰਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੂਜੇ ਦੇਸ਼ ਦੀ ਅਪੀਲ ‘ਤੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਫੀਲਡ ਮਾਰਸ਼ਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਬਹੁਤ ਵਧੀਆ ਸ਼ਖ਼ਸੀਅਤਾਂ ਦੱਸਿਆ।

ਰਾਸ਼ਟਰਪਤੀ ਟਰੰਪ ਨੇ ਦੁਹਰਾਇਆ ਕਿ ਉਹ ਇਰਾਨ ਨੂੰ ਕਿਸੇ ਵੀ ਕੀਮਤ ’ਤੇ ਪਰਮਾਣੂ ਹਥਿਆਰ ਹਾਸਲ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਇਰਾਨ ਕੋਲ ਜਮ੍ਹਾਂ ਕੀਤੇ ਯੂਰੇਨੀਅਮ ਨੂੰ ਵਾਪਸ ਲੈਣਾ ਉਨ੍ਹਾਂ ਦੀ ਤਰਜੀਹ ਹੈ।
ਟਰੰਪ ਅਨੁਸਾਰ ਇਰਾਨੀ ਸਾਲਸਕਾਰਾਂ ਨੇ ਇਹ ਗੱਲ ਮੰਨੀ ਹੈ ਕਿ ਅਮਰੀਕੀ ਹਮਲਿਆਂ ਕਾਰਨ ਉਨ੍ਹਾਂ ਦੇ ਪਰਮਾਣੂ ਕੇਂਦਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਉਨ੍ਹਾਂ ਕੋਲ ਇਸ ਨੂੰ ਠੀਕ ਕਰਨ ਦੀ ਤਕਨੀਕ ਨਹੀਂ ਹੈ। ਟਰੰਪ ਨੇ ਇਹ ਵੀ ਦੱਸਿਆ ਕਿ ਚੀਨ ਦੇ ਰਾਸ਼ਟਰਪਤੀ ਵੀ Strait of Hormuz ਨੂੰ ਵਪਾਰ ਲਈ ਖੋਲ੍ਹਣ ਦੇ ਹੱਕ ਵਿੱਚ ਹਨ ਜਿਸ ਕਾਰਨ ਟਰੰਪ ਨੇ ਅਮਨ-ਸ਼ਾਂਤੀ ਬਣਾਈ ਰੱਖਣ ਦੀ ਚਿਤਾਵਨੀ ਅਤੇ ਅਪੀਲ ਦੋਵੇਂ ਕੀਤੀਆਂ ਹਨ।