Breaking News

Breaking News Punjab ਤਰਨਤਾਰਨ : ਕਬੂਤਰਬਾਜ਼ੀ ਮੁਕਾਬਲੇ ‘ਚ ਆਏ ਨੌਜਵਾਨ ਦਾ ….

Breaking News Punjab ਤਰਨਤਾਰਨ : ਕਬੂਤਰਬਾਜ਼ੀ ਮੁਕਾਬਲੇ ‘ਚ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

 

 

 

 


ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਨੌਜਵਾਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ 4 ਭੈਣਾਂ ਦਾ ਇਕਲੌਤਾ ਭਰਾ ਸੀ ਤੇ 4 ਮਹੀਨੇ ਪਹਿਲਾਂ ਹੀ ਕਤਲ ਕੇਸ ਵਿਚ ਜ਼ਮਾਨਤ ‘ਤੇ ਬਾਹਰ ਆਇਆ ਸੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ ਮਹਿਜ਼ 29 ਸਾਲ ਸੀ। ਗੁਰਪ੍ਰੀਤ ਸਿੰਘ ਕਬੂਤਰਬਾਜ਼ੀ ਮੁਕਾਬਲੇ ਵਿਚ ਗਿਆ ਸੀ ਤੇ ਉਥੇ ਹੀ ਕੁਝ ਅਣਪਛਾਤਿਆਂ ਵੱਲੋਂ ਉਸ ਦਾ ਕਤਲ ਕੀਤਾ ਗਿਆ। ਬਾਈਕ ‘ਤੇ ਸਵਾਰ ਹੋ ਕੇ 3 ਅਣਪਛਾਤਿਆਂ ਵੱਲੋਂ ਨੌਜਵਾਨ ‘ਤੇ ਫਾਇਰਿੰਗ ਕੀਤੀ ਜਾਂਦੀ ਹੈ। ਕਈ ਰਾਊਂਡ ਫਾਇਰ ਉਨ੍ਹਾਂ ਵੱਲੋਂ ਕੀਤੇ ਗਏ ਤੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

 

 

 

 

ਪੁਲਿਸ ਵੱਲੋਂ CCTV ਫੁਟੇਜ ਖੰਗਾਲੀ ਜਾ ਰਹੀ ਹੈ ਤੇ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰਕਾਰ ਕਿਉਂ ਗੁਰਪ੍ਰੀਤ ਸਿੰਘ ਦਾ ਕਤਲ ਕੀਤਾ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Check Also

Stray Dogs Kill Sarpanch: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਸਾਬਕਾ ਸਰਪੰਚ

Stray Dogs Kill Sarpanch: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਸਾਬਕਾ ਸਰਪੰਚ ਜਗਰਾਉਂ ਨੇੜਲੇ ਪਿੰਡ …