Breaking News

Punjab : ਮੋਗਾ-ਕੋਟਕਪੂਰਾ ਰੇਲਵੇ ਫਲਾਈਓਵਰ ਬ੍ਰਿਜ ਕੋਲ ਖਾਲੀ ਪਲਾਟ ’ਚੋਂ ਸ਼ੱਕੀ ਹਾਲਾਤਾਂ ਵਿੱਚ ਮਿਲੀ ਨੌਜਵਾਨ ਦੀ ਲਾਸ਼

Punjab : ਮੋਗਾ-ਕੋਟਕਪੂਰਾ ਰੇਲਵੇ ਫਲਾਈਓਵਰ ਬ੍ਰਿਜ ਕੋਲ ਖਾਲੀ ਪਲਾਟ ’ਚੋਂ ਸ਼ੱਕੀ ਹਾਲਾਤਾਂ ਵਿੱਚ ਮਿਲੀ ਨੌਜਵਾਨ ਦੀ ਲਾਸ਼

ਸਿੰਘ (35) ਵਾਸੀ ਮੋਗਾ ਵਜੋਂ ਹੋਈ ਮ੍ਰਿਤਕ ਦੀ ਪਛਾਣ
ਮੋਗਾ: ਮੋਗਾ ਕੋਟਕਪੂਰਾ ਰੇਲਵੇ ਫਲਾਈਓਵਰ ਬ੍ਰਿਜ ਕੋਲ ਖਾਲੀ ਪਲਾਟ ’ਚੋਂ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਨਦੀਪ ਸਿੰਘ (35) ਵਾਸੀ ਪਿੰਡ ਮਹਿਮੇ ਆਣਾ, ਮੋਗਾ ਵਜੋਂ ਹੋਈ ਹੈ।

ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਆਪਣੇ ਦੋਸਤ ਕ੍ਰਿਸ਼ਨ ਸੈਣੀ, ਜੋ ਕਿ ਕੌਂਸਲਰ ਦੀ ਚੋਣ ਲੜ ਰਹੇ ਹਨ, ਦੇ ਚੋਣ ਪ੍ਰਚਾਰ ਲਈ ਮੋਗਾ ਆਇਆ ਹੋਇਆ ਸੀ। ਚੋਣ ਪ੍ਰਚਾਰ ਤੋਂ ਬਾਅਦ ਉਹ ਸ਼ਾਮ ਕਰੀਬ ਸਾਢੇ ਗਿਆਰਾਂ ਵਜੇ ਆਪਣੇ ਪਿੰਡ ਲਈ ਨਿਕਲਿਆ ਸੀ, ਪਰ ਘਰ ਨਹੀਂ ਪਹੁੰਚਿਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਅਤੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਵੀ ਦਿੱਤੀ ਗਈ।

 

 

 

 

ਅੱਜ ਪਰਿਵਾਰ ਨੂੰ ਸੂਚਨਾ ਮਿਲੀ ਕਿ ਇੱਕ ਖਾਲੀ ਪਲਾਟ ਵਿੱਚ ਲਾਸ਼ ਪਈ ਹੈ। ਜਦੋਂ ਪਰਿਵਾਰਿਕ ਮੈਂਬਰ ਮੌਕੇ ‘ਤੇ ਪਹੁੰਚੇ ਤਾਂ ਲਾਸ਼ ਦੀ ਪਹਿਚਾਣ ਅਮਨਦੀਪ ਸਿੰਘ ਉਰਫ਼ ਅਮਨਾ ਵਜੋਂ ਹੋਈ। ਇਹ ਦੇਖ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪਰਿਵਾਰਿਕ ਮੈਂਬਰਾਂ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੋ ਬੱਚੀਆਂ ਦਾ ਪਿਤਾ ਸੀ। ਉਹਨਾਂ ਪ੍ਰਸ਼ਾਸਨ ਅੱਗੇ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

 

 

 

 

 

 

 

ਉਧਰ ਡੀਐਸਪੀ ਜਤਿੰਦਰ ਸਿੰਘ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਏ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਰਿਵਾਰ ਵੱਲੋਂ ਪਹਿਲਾਂ ਹੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ ਅਤੇ ਪੁਲਿਸ ਵੱਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਨੌਜਵਾਨ ਦੀ ਲਾਸ਼ ਖਾਲੀ ਪਲਾਟ ਵਿੱਚੋਂ ਮਿਲੀ ਹੈ ਅਤੇ ਹੁਣ ਗੁਮਸ਼ੂਦਗੀ ਦੀ ਰਿਪੋਰਟ ਵਿੱਚ 302 ਦਾ ਵਾਧਾ ਕਰ ਦਿੱਤਾ ਗਿਆ

 

 

 

 

 

 

 

 

 

 

 

ਉਨ੍ਹਾਂ ਕਿਹਾ ਕਿ ਪੁਲਿਸ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ ਤਾਂ ਜੋ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇ।

 

Check Also

Balkaur Singh – “”ਮੈਂ ਸਰਦਾਰ ਕਾਕੂ ਸਿੰਘ ਦਾ ਪੁੱਤ ਹਾਂ ਅਤੇ ਦਬਣ ਵਾਲਿਆਂ ਵਿੱਚੋਂ ਨਹੀਂ ਹਾਂ..”; ਕਬਜ਼ੇ ਦੇ ਇਲਜ਼ਾਮਾਂ ‘ਤੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ

Balkaur Singh – “ਮੈਂ ਦੱਬਣ ਵਾਲਿਆਂ ‘ਚੋਂ ਨਹੀਂ…”; ਕਬਜ਼ੇ ਦੇ ਇਲਜ਼ਾਮਾਂ ‘ਤੇ ਬੋਲੇ ਸਿੱਧੂ ਮੂਸੇਵਾਲਾ …