Breaking News

Canada – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਗੌਰਵ ਦਿਓਲ ਵਜੋਂ ਹੋਈ ਮ੍ਰਿਤਕ ਦਾ ਪਛਾਣ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਇਥੇ ਸਰੀ ਸ਼ਹਿਰ ਵਿੱਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੌਰਵ ਦਿਓਲ ਵਜੋਂ ਹੋਈ ਹੈ।

ਕਤਲ ਮਾਮਲਿਆਂ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਉਸ ਦੀ ਪਛਾਣ ਜਨਤਕ ਕੀਤੀ।

ਜਾਣਕਾਰੀ ਅਨੁਸਾਰ ਗੌਰਵ ਦਿਓਲ ਇੱਕ ਵਾਹਨ ਵਿੱਚ ਸਵਾਰ ਸੀ ਉਦੋਂ ਹੀ ਉਸ ਨੂੰ ਗੋਲੀਆਂ ਮਾਰੀਆਂ ਗਈਆਂ। ਗੋਲੀਬਾਰੀ ਤੋਂ ਬਾਅਦ ਉਸ ਦਾ ਵਾਹਨ ਸਰੀ ਦੇ 138 ਸਟ੍ਰੀਟ ਅਤੇ 62 ਐਵੇਨਿਊ ਇਲਾਕੇ ਵਿੱਚ ਇੱਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਐਮਰਜੈਂਸੀ ਸੇਵਾਵਾਂ ਮੌਕੇ ’ਤੇ ਪਹੁੰਚੀਆਂ ਪਰ ਨੌਜਵਾਨ ਦੀ ਜਾਨ ਨਹੀਂ ਬਚਾਈ ਜਾ ਸਕੀ। ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਅਤੇ ਸੰਭਾਵਿਤ ਸ਼ੱਕੀਆਂ ਬਾਰੇ ਜਾਂਚ ਜਾਰੀ ਹੈ।

Check Also

Breaking: ਅੰਬੇਡਕਰ ਦੇ ਬੁੱਤ ਤੋਂ ਭਖਿਆ ਵਿਵਾਦ! BJP-BSP ਵਰਕਰ ਆਹਮੋ-ਸਾਹਮਣੇ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਮੂੰਹ ’ਤੇ ਵੱਜਿਆ ਮਾਈਕ

Hoshiarpur Tension: Former Union Minister Vijay Sampla Injured as BJP-BSP Workers Clash During Ambedkar Statue …