Breaking News

BBMB row ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ਪੰਜਾਬ ਸਰਕਾਰ

BBMB row

ਚੰਡੀਗੜ੍ਹ : ਪੰਜਾਬ ਸਰਕਾਰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈ ਕੋਰਟ ਦੇ ਫੈਸਲੇ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।

ਐਡਵੋਕੇਟ ਜਨਰਲ ਦਫਤਰ ਨੇ ਇਸ ਬਾਰੇ ਪਟੀਸ਼ਨ ਨੂੰ ਅੰਤਿਮ ਛੋਹਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੰਗਲ ਡੈਮ ਤੋਂ ਵਾਧੂ ਪਾਣੀ ਛੱਡਣ ਦੀ ਮੁੜ ਕੋਸ਼ਿਸ਼ ਦੇ ਮੱਦੇਨਜ਼ਰ ਕਿਹਾ ਹੈ ਕਿ ਉਹ ਪੰਜਾਬ ਦੇ ਪਾਣੀ ’ਤੇ ਡਾਕਾ ਹਰਗਿਜ਼ ਨਹੀਂ ਪੈਣ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਸਾਜ਼ਿਸ਼ ਖਿਲਾਫ ਉਹ ਡਟ ਕੇ ਖੜ੍ਹਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰਿਆਂ ’ਤੇ ਬੀਬੀਐੱਮਬੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਆਪਣੀ ਸਰਹੱਦ ’ਤੇ ਮੁਸਤੈਦੀ ਨਾਲ ਪਾਕਿਸਤਾਨ ਖਿਲਾਫ ਡਟਿਆ ਹੋਇਆ ਹੈ ਤਾਂ ਉਸ ਵੇਲੇ ਹੀ ਕੇਂਦਰ ਦੀ ਭਾਜਪਾ ਸਰਕਾਰ ਬੀਬੀਐੱਮਬੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਜਾ ਰਹੀ ਹੈ।

Check Also

Akali Dal Badal Leader ਕੰਚਨਪ੍ਰੀਤ ਕੌਰ ਦਾ ਪਤੀ ਭਾਰਤੀ ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ;

Akali Dal Badal Leader ਅਕਾਲੀ ਦਲ ਬਾਦਲ ਨਾਲ ਜੁੜੀ ਕੰਚਨਪ੍ਰੀਤ ਕੌਰ ਦਾ ਪਤੀ ਭਾਰਤੀ ਗੈਂਗਸਟਰ …