Breaking News

Mohali: ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਰੈਸਕਿਊ

Mohali: ਸਪਾ ਸੈਂਟਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਰੈਸਕਿਊ

 

 

ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇਕ ਸਪਾ ਸੈਂਟਰ ‘ਤੇ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ਵਿਚ ਕੁਝ ਗੈਰ-ਕਾਨੂੰਨੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ, ਜਿਸ ਸੰਬੰਧੀ ਜਾਂਚ ਜਾਰੀ ਹੈ।

 

 

 

 

 

 

 

 

ਜਾਣਕਾਰੀ ਅਨੁਸਾਰ ਪੁਲਿਸ ਨੂੰ ਸਪਾ ਸੈਂਟਰ ਵਿਚ ਨਿਯਮਾਂ ਦੀ ਉਲੰਘਣਾ ਹੋਣ ਸੰਬੰਧੀ ਸੂਚਨਾ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਸਪਾ ਸੈਂਟਰ ‘ਤੇ ਅਚਾਨਕ ਰੇਡ ਕੀਤੀ ਅਤੇ ਪੂਰੇ ਸਥਾਨ ਦੀ ਤਲਾਸ਼ੀ ਲਈ। ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਕਰਮਚਾਰੀਆਂ ਅਤੇ ਹੋਰ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।

 

 

 

 

 

 

 

 

ਰੇਡ ਦੌਰਾਨ ਪੁਲਿਸ ਨੇ 2 ਵਿਦੇਸ਼ੀ ਮਹਿਲਾਵਾਂ ਸਮੇਤ ਕੁੱਲ 6 ਲੜਕੀਆਂ ਨੂੰ ਰੈਸਕਿਊ ਕੀਤਾ। ਸਾਰਿਆਂ ਦੇ ਦਸਤਾਵੇਜ਼ਾਂ ਅਤੇ ਪਛਾਣ ਸੰਬੰਧੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸਪਾ ਸੈਂਟਰ ਦੇ ਲਾਇਸੈਂਸ, ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਦੀ ਵੀ ਪੜਤਾਲ ਕਰ ਰਹੀ ਹੈ।

 

 

 

 

 

 

 

 

 

 

 

 

 

 

ਏਐਸਪੀ ਜ਼ੀਰਕਪੁਰ ਗ਼ਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਮੌਕੇ ਤੋਂ 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

 

 

 

 

 

 

 

 

 

 

 

ਪੁਲਿਸ ਅਧਿਕਾਰੀਆਂ ਅਨੁਸਾਰ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਪਾ ਸੈਂਟਰ ਦੇ ਸੰਚਾਲਕਾਂ ਅਤੇ ਹੋਰ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

 

Check Also

Suspended DIG Bhullar Case: CBI ਅਦਾਲਤ ਵੱਲੋਂ ਪੰਜਾਬ ਦੇ ਮੁਅੱਤਲ DIG ਭੁੱਲਰ ਅਤੇ ਉਸ ਦੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ

Suspended DIG Bhullar Case: CBI ਅਦਾਲਤ ਵੱਲੋਂ ਪੰਜਾਬ ਦੇ ਮੁਅੱਤਲ DIG ਭੁੱਲਰ ਅਤੇ ਉਸ ਦੇ …