Breaking News

Giani Raghbir Singh – ਮੈਂ ਸਿੱਟ ਕੋਲ ਨਹੀਂ ਗਿਆ ਸਗੋਂ ਸਿੱਟ ਮੇਰੇ ਕੋਲ ਆਈ

Giani Raghbir Singh – ਮੈਂ ਸਿੱਟ ਕੋਲ ਨਹੀਂ ਗਿਆ ਸਗੋਂ ਸਿੱਟ ਮੇਰੇ ਕੋਲ ਆਈ

ਸਾਬਕਾ ਜਥੇਦਾਰ ਵੱਲੋਂ ਬਹਿਬਲ ਕਾਂਡ ਸਬੰਧੀ ਉਨ੍ਹਾਂ ਖ਼ਿਲਾਫ਼ ਗਲਤ ਪ੍ਰਚਾਰ ਕਰਨ ਦੇ ਦੋਸ਼

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋਸ਼ ਲਾਇਆ ਕਿ ਉਹਨਾਂ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਹ ਬਹਿਬਲ ਕਲਾ ਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ ਕੋਲ ਜਾ ਕੇ ਪੇਸ਼ ਹੋਏ ਹਨ ਅਤੇ ਬਿਆਨ ਦਰਜ ਕਰਵਾਏ ਹਨ।

ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹਿਬਲ ਕਲਾਂ ਕਾਂਡ ਦੀ ਜ਼ਿੰਮੇਵਾਰੀ ਕਬੂਲ ਕਰਨ ਸਬੰਧੀ ਦਿੱਤੇ ਗਏ ਬਿਆਨ ਤੋਂ ਕੁਝ ਦਿਨ ਬਾਅਦ ਅੱਜ ਉਹਨਾਂ ਮੀਡੀਆ ਕੋਲ ਆਪਣਾ ਪੱਖ ਰੱਖਦਿਆਂ ਆਖਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਖਿਲਾਫ ਗਲਤ ਪ੍ਰਸੰਗ ਬਣਾਇਆ ਜਾ ਰਿਹਾ ਹੈ। ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਉਹ ਵਿਸ਼ੇਸ਼ ਜਾਂਚ ਟੀਮ ਕੋਲ ਜਾ ਕੇ ਪੇਸ਼ ਹੋਏ ਹਨ। ਉਹਨਾਂ ਖੁਲਾਸਾ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਉਹਨਾਂ ਕੋਲੋਂ ਸਮਾਂ ਲੈ ਕੇ ਉਹਨਾਂ ਦੇ ਘਰ ਆਈ ਸੀ ਜਿੱਥੇ ਬਹਿਬਲ ਕਲਾਂ ਕਾਂਡ ਸਬੰਧੀ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿੰਮੇਵਾਰੀ ਕਬੂਲ ਕਰਨ ਬਾਰੇ ਪੁੱਛਿਆ ਗਿਆ।

ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਇਹਨਾਂ ਦੋਸ਼ਾਂ ਤੋਂ ਮੁਨਕਰ ਹੋਣ ਸਬੰਧੀ ਆਖਿਆ ਕਿ ਇਸ ਸਬੰਧ ਵਿੱਚ ਉਹੀ ਕੁਝ ਦੱਸ ਸਕਦੇ ਹਨ ਪਰ ਉਹਨਾਂ ਨੂੰ ਸਭ ਕੁਝ ਗੁਰੂ ਨੂੰ ਹਾਜ਼ਰ ਨਾਜ਼ਰ ਮੰਨ ਕੇ ਕਹਿਣਾ ਚਾਹੀਦਾ ਹੈ।

ਸਿਟ ਕੋਲ ਬਿਆਨ ਦਰਜ ਕਰਵਾਉਣ ਸਬੰਧੀ ਮਾਮਲੇ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਜਾ ਰਹੀ ਆਲੋਚਨਾ ਬਾਰੇ ਉਹਨਾਂ ਆਖਿਆ ਕਿ ਗਿਆਨੀ ਹਰਪ੍ਰੀਤ ਸਿੰਘ ਭੁੱਲ ਗਏ ਹਨ ਕਿ ਕੁਝ ਸਮਾਂ ਪਹਿਲਾਂ ਹੀ ਉਹਨਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਖੁਦ ਸਿੱਟ ਕੋਲ ਆਪਣੇ ਬਿਆਨ ਦਰਜ ਕਰਵਾਇਆ ਹਨ। ਉਹਨਾਂ ਆਖਿਆ ਕਿ ਸਿੱਖ ਧਰਮ ਵਿੱਚ ਮੀਰੀ ਪੀਰੀ ਦੇ ਸਿਧਾਂਤ ਮੁਤਾਬਕ ਸਿਆਸਤ ਅਤੇ ਧਰਮ ਇਕੱਠੇ ਚਲਦੇ ਹਨ ਪਰ ਸਿਆਸਤ ਨੂੰ ਧਰਮ ਤੋਂ ਸੇਧ ਲੈ ਕੇ ਚੱਲਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਸਾਬਕਾ ਜਥੇਦਾਰ ਨੂੰ ਮੀਰੀ ਪੀਰੀ ਦੇ ਇਸ ਸਿਧਾਂਤ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।

ਦੱਸਣ ਯੋਗ ਹੈ ਕਿ ਬੀਤੇ ਦਿਨੀ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਜਾਂਚ ਟੀਮ ਕੋਲ ਇਹ ਬਿਆਨ ਦਰਜ ਕਰਵਾਇਆ ਸੀ ਕਿ ਬਹਿਬਲ ਕਲਾ ਕਾਂਡ ਵਿੱਚ ਸੁਖਬੀਰ ਸਿੰਘ ਬਾਦਲ ਨੇ ਦੋ ਦਸੰਬਰ 2024 ਨੂੰ ਅਕਾਲ ਤਖਤ ਵਿਖੇ ਇਸ ਸਬੰਧੀ ਜ਼ਿੰਮੇਵਾਰੀ ਨੂੰ ਕਬੂਲ ਕੀਤਾ ਸੀ। ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਉਹਨਾਂ ਦੀ ਸਖਤ ਆਲੋਚਨਾ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਵਾਲੀ ਦੱਸਿਆ ਜਾ ਰਿਹਾ ਹੈ।

ਇਸ ਮਾਮਲੇ ਨੂੰ ਲੈ ਕੇ ਉਹਨਾਂ ਖਿਲਾਫ ਅਕਾਲ ਤਖਤ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Check Also

Breaking news- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼

Breaking news- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ …