Breaking News

CM Bhagwant Mann ਇਤਰਾਜ਼ਯੋਗ ਵੀਡੀਓ ਮਾਮਲਾ: ਆਮ ਆਦਮੀ ਪਾਰਟੀ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਅੱਜ, ਵੱਡਾ ਖੁਲਾਸਾ ਕਰਨ ਦਾ ਦਾਅਵਾ

CM Bhagwant Mann ਇਤਰਾਜ਼ਯੋਗ ਵੀਡੀਓ ਮਾਮਲਾ: ਆਮ ਆਦਮੀ ਪਾਰਟੀ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਵੱਡਾ ਖੁਲਾਸਾ ਕਰਨ ਦਾ ਦਾਅਵਾ

 

 

 

 

 

 

 

 

 

 

 

CM ਮਾਨ ਦੀ ਵੀਡੀਓ ਫਰਜ਼ੀ; ਕਿਸੇ ਐਕਟਰ ਨੂੰ ਖੜ੍ਹਾ ਕਰਕੇ ਤਿਆਰ ਕਰਵਾਈ ਗਈ ਸੀ ਵੀਡੀਓ: ਹਰਪਾਲ ਚੀਮਾ ਨੇ ਨਵੀਆਂ ਰਿਪੋਰਟਾਂ ਪੇਸ਼ ਕਰਕੇ ਕੀਤਾ ਵੱਡਾ ਖੁਲਾਸਾ

 

 

 

 

 

 

 

 

 

 

 

 

 

 

 

 

ਇਤਰਾਜ਼ਯੋਗ ਵੀਡੀਓ ਮਾਮਲਾ: ‘ਆਪ’ ਵੱਲੋਂ ਦੋ ਲੈਬਾਰਟਰੀਆਂ ਦੀ ਰਿਪੋਰਟ ਪੇਸ਼; ਵੀਡੀਓ ‘ਚ ਭਗਵੰਤ ਮਾਨ ਨਾ ਹੋਣ ਦਾ ਦਾਅਵਾ
ਵਿਵਾਦਤ ਵੀਡੀਉ ਦੀ ਜਾਂਚ ਸਬੰਧੀ ਡੀ ਜੀ ਪੀ ਨੂੰ ਮਿਲੇਗਾ ਆਮ ਆਦਮੀ ਪਾਰਟੀ ਦਾ ਵਫ਼ਦ: ਆਗੂ
AAP Press Conference – ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਦਾ ਮਾਮਲਾ

 

 

 

 

 

 

 

 

 

 

 

 

 

 

 

 

 

 

ਮੁੱਖ ਮੰਤਰੀ ਭਗਵੰਤ ਮਾਨ ਦੀ ਫਰਜ਼ੀ ਵੀਡੀਓ ਪੰਥ ਦੇ ਖ਼ਿਲਾਫ਼ ਸਭ ਤੋਂ ਵੱਡੀ ਸਾਜ਼ਿਸ਼
ਪੰਥ ਦੇ ਖ਼ਿਲਾਫ਼ ਇਸ ਤਰ੍ਹਾਂ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਦੋਸ਼ੀਆਂ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਲੱਭ ਕੇ ਗ੍ਰਿਫ਼ਤਾਰ ਕੀਤਾ ਜਾਵੇਗਾ

 

 

 

 

 

 

 

 

 

 

 

 

 

 

 

 

 

 

 

 

ਇਸ ਗੰਦੀ ਸਾਜ਼ਿਸ਼ ਦੇ ਪਿੱਛੇ ਸ਼ਾਮਲ ਹਰ ਵਿਅਕਤੀ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਉਣ ਦਾ ਦਾਅਵਾ
ਪੰਥ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਮਾਨ ਸਰਕਾਰ ਕਰੇਗੀ ਸਖ਼ਤ ਕਾਰਵਾਈ
ਫੋਰੈਂਸਿਕ ਰਿਪੋਰਟ ਅਨੁਸਾਰ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਹੀਂ ਹੈ

 

 

 

 

 

 

 

 

 

 

 

 

 

 

 

 

 

 

 

ਜਾਂਚ ਦੌਰਾਨ ਵੀਡੀਓ ਦੇ ਕੁੱਲ 1191 ਫਰੇਮਾਂ ਦਾ ਤਕਨੀਕੀ ਵਿਸ਼ਲੇਸ਼ਣ ਕੀਤਾ ਗਿਆ
ਜਾਂਚ ਵਿੱਚ ਚਿਹਰੇ, ਕੱਦ ਅਤੇ ਸਰੀਰਕ ਬਣਤਰ ਵਿੱਚ ਸਪੱਸ਼ਟ ਫ਼ਰਕ ਪਾਇਆ ਗਿਆ
ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਲੰਬਾਈ ਕਰੀਬ 5 ਫੁੱਟ 10 ਇੰਚ ਅੰਕੀ ਗਈ

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੰਬਾਈ 5 ਫੁੱਟ 8 ਇੰਚ ਹੈ, ਜਿਸ ਕਾਰਨ ਦੋਵਾਂ ਵਿੱਚ ਸਪੱਸ਼ਟ ਅੰਤਰ ਮਿਲਿਆ
ਸਾਈਡ ਅਤੇ ਬੈਕ ਪ੍ਰੋਫ਼ਾਈਲ ਵੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੇਲ ਨਹੀਂ ਖਾਂਦੀ
ਸਰੀਰ ਦੀ ਬਣਤਰ, ਮੋਢਿਆਂ ਅਤੇ ਪੋਸਚਰ ਵਿੱਚ ਵੀ ਵੱਡਾ ਅੰਤਰ ਮਿਲਿਆ

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਦੋਵਾਂ ਫੋਰੈਂਸਿਕ ਰਿਪੋਰਟਾਂ ਵਿੱਚ ਪਛਾਣ ਦਾ ਕੋਈ ਮੇਲ ਨਹੀਂ ਮਿਲਿਆ
ਰਿਪੋਰਟ ਵਿੱਚ ਸਾਫ਼ ਹੋਇਆ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਡੀਓ ਦੀ ਜਾਂਚ ਕਰਵਾਉਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਕਰਾਰਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਫਰਮਾਨ ਤੋਂ ਬਾਅਦ ਤੋਂ ਹੀ ਪੰਜਾਬ ਵਿੱਚ ਸਿਆਸਤ ਭਖੀ ਹੋਈ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਘੇਰਾਬੰਦੀ ਕੀਤੀ ਜਾ ਰਹੀ ਹੈ ਜਦੋਂ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਉਸ ਵੀਡੀਓ ਵਿੱਚ ਜੋ ਵਿਅਕਤੀ ਹੈ ਉਹ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ।

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਬਹੁਤ ਵੱਡਾ ਭੂਚਾਲ ਆ ਗਿਆ, ਜਦੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਆਪ ਦੇ ਜਨਰਲ ਸਕੱਤਰ ਬਲਤੇਜ ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਦੋ ਵੱਡੀਆਂ ਫੋਰੈਂਸਿਕ ਰਿਪੋਰਟਾਂ ਜਨਤਕ ਕੀਤੀਆਂ ਗਈਆਂ। ਪ੍ਰੈੱਸ ਕਾਨਫਰੰਸ ਕਰਦਿਆਂ ਹਰਪਾਲ ਚੀਮਾ ਨੇ ਅਕਾਲੀ ਦਲ (ਬਾਦਲ) ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਲਈ ਅਕਾਲੀ ਦਲ ਵੱਲੋਂ ਇੱਕ ਨਕਲੀ ਅਤੇ ਫਰਜ਼ੀ ਵੀਡੀਓ ਤਿਆਰ ਕਰਵਾਈ ਗਈ ਸੀ, ਜੋ ਕਿ ਜਾਂਚ ਰਿਪੋਰਟਾਂ ਵਿੱਚ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਮੀਡੀਆ ਸਾਹਮਣੇ ਖੁਲਾਸਾ ਕਰਦਿਆਂ ਹਰਪਾਲ ਚੀਮਾ ਵੱਲੋਂ ਦੱਸਿਆ ਗਿਆ ਕਿ ਇਸ ਫਰਜ਼ੀ ਵੀਡੀਓ ਦੀ ਸੱਚਾਈ ਸਾਹਮਣੇ ਲਿਆਉਣ ਲਈ ਪੰਜਾਬ ਤੋਂ ਬਾਹਰ ਦੀਆਂ ਦੋ ਸੁਤੰਤਰ (Independent) ਲੈਬਾਰਟਰੀਆਂ ਤੋਂ ਜਾਂਚ ਕਰਵਾਈ ਗਈ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹਨ। ਇਨ੍ਹਾਂ ਰਿਪੋਰਟਾਂ ਵਿੱਚ ਬਾਰੀਕੀ ਨਾਲ ਵਿਸ਼ਲੇਸ਼ਣ ਕਰਦੇ ਹੋਏ ਕੁੱਲ 1191 ਡਿਫਰੈਂਟ ਐਂਗਲ (ਵੱਖ-ਵੱਖ ਕੋਣ) ਲਏ ਗਏ ਹਨ। ਜਾਂਚ ਦੌਰਾਨ ਮੁੱਖ ਮੰਤਰੀ ਦੇ ਫੇਸ ਐਂਗਲ (ਚਿਹਰੇ ਦੇ ਹਾਵ-ਭਾਵ), ਹਾਈਟ (ਲੰਬਾਈ), ਬੋਡੀ ਪੋਸਚਰ (ਸਰੀਰਕ ਬਣਤਰ), ਫਰੇਮ ਐਕਸਟਰੈਕਸ਼ਨ, ਫੇਸ਼ੀਅਲ ਰਿਕੋਗਨੀਸ਼ਨ ਅਤੇ ਉਨ੍ਹਾਂ ਦੇ ਤੁਰਨ-ਖੜ੍ਹਨ ਦੇ ਸਟਾਈਲ ਦਾ ਮਿਲਾਨ ਕੀਤਾ ਗਿਆ।

ਰਿਪੋਰਟਾਂ ਮੁਤਾਬਕ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਿਲਕੁਲ ਵੀ ਮੈਚ ਨਹੀਂ ਕਰਦਾ। ਇਹ ਵੀਡੀਓ ਕਿਸੇ ਹੋਰ ਐਕਟਰ ਨੂੰ ਖੜ੍ਹਾ ਕਰਕੇ ਸਿਰਫ਼ ਤੇ ਸਿਰਫ਼ ਸੀਐਮ ਮਾਨ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਫਰਜ਼ੀ ਤਰੀਕੇ ਨਾਲ ਬਣਾਈ ਗਈ ਸੀ। ਅਕਾਲੀ ਦਲ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਆਗੂ ਨੇ ਕਿਹਾ ਕਿ ਅਕਾਲੀ ਦਲ ਲਗਾਤਾਰ ਸਾਜ਼ਿਸ਼ ਦਰ ਸਾਜ਼ਿਸ਼ ਰਚਣ ਦਾ ਮਾਹਰ ਹੈ। ਜਦੋਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਨਜਾਕਤ ਦੀ ਗੱਲ ਚੱਲੀ ਹੈ, ਉਸੇ ਸਮੇਂ ਤੋਂ ਇਹ ਲੋਕ ਭਗਵੰਤ ਸਿੰਘ ਮਾਨ ਦੇ ਪਿੱਛੇ ਪਏ ਹੋਏ ਹਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਪਹਿਲਾਂ ਅਕਾਲੀ ਦਲ ਨੇ ਉਸੇ ਫਰਜ਼ੀ ਵੀਡੀਓ ਦੇ ਆਧਾਰ ‘ਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਅੱਜ ਦੇਸ਼ ਦੀਆਂ ਚੋਟੀ ਦੀਆਂ ਲੈਬਾਂ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਬਿਆਨ ਵਿੱਚ ਚੀਮਾ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਸਮੁੱਚੀ ਪਾਰਟੀ ਨੂੰ ਪੰਥ ਵਿਰੋਧੀ ਅਤੇ ਪੰਥ ਦਾ ਦੋਖੀ ਗਰਦਾਨਦਿਆਂ ਕਿਹਾ ਗਿਆ ਕਿ ਅੱਜ ਪੰਜਾਬ ਦੀ ਜਨਤਾ ਅਤੇ ਸਿੱਖ ਨਾਮ ਲੇਵਾ ਸੰਗਤ ਦੇ ਸਾਹਮਣੇ ਅਕਾਲੀ ਦਲ ਦਾ ਅਸਲ ਚਿਹਰਾ ਨੰਗਾ ਹੋ ਚੁੱਕਾ ਹੈ। ਇਨ੍ਹਾਂ ਨੇ ਹਮੇਸ਼ਾ ਧਰਮ ਅਤੇ ਪੰਥ ਦੇ ਨਾਂ ‘ਤੇ ਵੋਟਾਂ ਬਟੋਰੀਆਂ, ਪਰ ਅਸਲ ਵਿੱਚ ਸਾਡੇ ਪੰਥ ਨੂੰ ਬਦਨਾਮ ਕਰਨ ਅਤੇ ਧਰਮ ਨੂੰ ਖੰਡਿਤ ਕਰਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਜਜ਼ਬਾਤਾਂ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦੇ ਅੰਦਰ ਅਸ਼ਾਂਤੀ ਦਾ ਮਾਹੌਲ ਪੈਦਾ ਕਰਨਾ ਚਾਹੁੰਦਾ ਹੈ, ਜਿਸ ਨੂੰ ਪੰਜਾਬ ਦੇ ਸੂਝਵਾਨ ਲੋਕ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

 

 

 

 

 

 

 

 

 

 

 

 

 

 

 

 

 

 

 

 

 

 

 

 

ਉਨ੍ਹਾਂ ਕਿਹਾ ਕਿ ਬਹੁਤ ਵੱਡੀ ਸਾਜਸ਼ ਰਚੀ ਗਈ ਸੀ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਅਜਿਹਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ, ਜਿਸ ਨੂੰ ਕਿ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਅਕਾਲੀ ਦਲ ਦੀ ਸਰਕਾਰ ਸਮੇਂ 1986 ਵਿੱਚ ਨਕੋਦਰ ਅਤੇ 2015 ਵਿੱਚ ਬਰਗਾੜੀ ਤੇ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਬੇਦੋਸ਼ੇ ਨੌਜਵਾਨਾਂ ਨੂੰ ਗੋਲੀਆਂ ਮਰਾਉਣ ਦੇ ਦੋਸ਼ ਵੀ ਲਾਏ ਅਤੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਅਜਿਹੀਆਂ ਸਾਜਸ਼ਾਂ ਰਚਦਾ ਆਇਆ ਹੈ ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬੀਆਂ ਲਈ ਕੰਮ ਕਰਨ ਨੂੰ ਤਰਜੀਹ ਦੇ ਰਹੇ ਹਨ, ਜਿਸ ਤੋਂ ਅਕਾਲੀ ਦਲ ਅਤੇ ਉਨਾਂ ਦੇ ਚਹੇਤਿਆਂ ਨੂੰ ਤਕਲੀਫ ਹੋ ਰਹੀ ਹੈ।

Check Also

Binnu Dhillon – “ਏਅਰ ਇੰਡੀਆ ਦਾ ਬਾਈਕਾਟ ਕਰੋ!” ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ ਢਿੱਲੋਂ

Binnu Dhillon – “ਏਅਰ ਇੰਡੀਆ ਦਾ ਬਾਈਕਾਟ ਕਰੋ!” ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ …