Breaking News

Moga – ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ ‘ਤੇ ਭਈਆਂ ਨੇ ਕੀਤਾ ਹਮਲਾ

Moga – ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ ‘ਤੇ ਭਈਆਂ ਨੇ ਕੀਤਾ ਹਮਲਾ

ਮੋਗਾ ਦੇ ਕੋਟਕਪੂਰਾ ਬਾਈਪਾਸ ਇਲਾਕੇ ਵਿਚ ਦੇਰ ਰਾਤ ਉੱਚੀ ਆਵਾਜ਼ ਵਿਚ ਚੱਲ ਰਹੇ ਡੀਜੇ ਨੂੰ ਬੰਦ ਕਰਵਾਉਣ ਗਈ ਪੁਲਸ ਪਾਰਟੀ ‘ਤੇ ਕੁਝ ਪ੍ਰਵਾਸੀ ਵਿਅਕਤੀਆਂ ਵੱਲੋਂ ਕਥਿਤ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਇਕ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਚ ਦਾਖ਼ਲ ਕਰਵਾਇਆ ਗਿਆ ਹੈ।

 

 

 

 

 

 

 

 

 

 

 

 

 

 

ਜ਼ਖ਼ਮੀ ਪੁਲਸ ਕਰਮਚਾਰੀ ਹੈੱਡ ਕਾਂਸਟੇਬਲ ਸੂਬਾ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਪੁਲਸ ਵਿਚ ਤਾਇਨਾਤ ਹਨ ਅਤੇ ਬੀਤੀ ਰਾਤ ਉਨ੍ਹਾਂ ਦੀ ਡਿਊਟੀ ਪੀਸੀਆਰ ਗੱਡੀ ‘ਤੇ ਕੋਟਕਪੂਰਾ ਬਾਈਪਾਸ ਇਲਾਕੇ ਵਿਚ ਲੱਗੀ ਹੋਈ ਸੀ। ਇਸ ਦੌਰਾਨ 112 ਨੰਬਰ ‘ਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਿਕਾਇਤ ਮਿਲੀ ਕਿ ਉਨ੍ਹਾਂ ਦੇ ਮੁਹੱਲੇ ਵਿਚ ਦੇਰ ਰਾਤ ਉੱਚੀ ਆਵਾਜ਼ ਵਿਚ ਡੀਜੇ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।

 

 

 

 

 

 

 

 

 

 

 

 

 

 

ਸ਼ਿਕਾਇਤ ਮਿਲਣ ਤੋਂ ਬਾਅਦ ਉਹ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਡੀਜੇ ਬੰਦ ਕਰਵਾਉਣ ਦੀ ਕਾਰਵਾਈ ਸ਼ੁਰੂ ਕੀਤੀ। ਦੋਸ਼ ਹੈ ਕਿ ਇਸ ਦੌਰਾਨ ਡੀਜੇ ਚਲਾ ਰਹੇ ਕੁਝ ਵਿਅਕਤੀਆਂ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਬਾਅਦ ਵਿਚ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਜ਼ਖ਼ਮੀ ਹੈੱਡ ਕਾਂਸਟੇਬਲ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

 

 

 

 

 

 

 

 

 

 

 

ਸੂਬਾ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਉਨ੍ਹਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪੁਲਸ ਮਹਿਕਮੇ ਵਿਚ ਰੋਸ ਪਾਇਆ ਜਾ ਰਿਹਾ ਹੈ।

Check Also

Yuvraj Singh Manchanda – ਯੁਵਰਾਜ ਸਿੰਘ ਦਾ ਗੋ*ਲੀਆਂ ਮਾਰ ਕੇ ਕਤ*ਲ…ਪੁਲਿਸ ‘ਤੇ ਉੱਠੇ 6 ਵੱਡੇ ਸਵਾਲ !

Yuvraj Singh Manchanda was a 31-year-old Human Resources professional working at Adani Realty and living …