Breaking News

Punjab ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ

Punjab     ਬਟਾਲਾ     ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ

ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੇਰ ਰਾਤ ਇਕ ਭਿਆਨਕ ਘਟਨਾ ਵਾਪਰੀ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ।

 

 

 

ਮੁੱਢਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਮਨਜੋਤ ਸਿੰਘ ਵੱਲੋਂ ਆਪਣੀ ਸਕੀ ਚਾਚੀ ਹਰਜੀਤ ਕੌਰ ਅਤੇ ਨਾਬਾਲਗ ਚਚੇਰੇ ਭਰਾ 12 ਸਾਲਾਂ ਹਰੀ ਅੰਮ੍ਰਿਤਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

 

 

 

 

ਇਸ ਤੋਂ ਮਗਰੋਂ ਜਦੋਂ ਉਸਦਾ ਦੋਸਤ ਪ੍ਰਗਟ ਸਿੰਘ (ਜੋ ਫੌਜੀ ਦੱਸਿਆ ਜਾ ਰਿਹਾ ਹੈ) ਉਸਨੂੰ ਰੋਕਣ ਲਈ ਅੱਗੇ ਆਇਆ ਤਾਂ ਉਸਨੂੰ ਵੀ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਵੀ ਮੌਤ ਹੋ ਗਈ।

 

 

ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ਵਿਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਇਕੋ ਪਰਿਵਾਰ ਦੇ 3 ਮੈਂਬਰਾਂ ਸਮੇਤ ਇਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ।

 

 

 

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਸ ਅਤੇ ਬਟਾਲਾ ਦੇ ਡੀਐੱਸਪੀ ਸਿਟੀ ਸੁਖਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 

ਪੁਲਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਤੱਥਾਂ ਦੀ ਪੁਸ਼ਟੀ ਜਾਰੀ ਹੈ। ਪੁਲਸ ਨੇ ਚਾਰ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਮੋਰਚਰੀ ਹਾਊਸ ਵਿਖੇ ਪੋਸਟਮਾਰਟਮ ਲਈ ਭੇਜਿਆ ਹੈ।

Check Also

Elderly People Made to Dance as Knee-Replacement Patients? ਮੁਫ਼ਤ ਸਿਹਤ ਬੀਮੇ ਤਹਿਤ ਗੋਡੇ ਬਦਲਵਾਉਣ ਵਾਲੇ ਬਜ਼ੁਰਗਾਂ ਨੂੰ ਆਜ਼ਾਦੀ ਦਿਹਾੜੇ ’ਤੇ ਨਚਾਇਆ ਗਿਆ ?

Elderly People Made to Dance as Knee-Replacement Patients? ਮੁਫ਼ਤ ਸਿਹਤ ਬੀਮੇ ਤਹਿਤ ਗੋਡੇ ਬਦਲਵਾਉਣ ਵਾਲੇ …