Breaking News

Chandigarh Building Collapse: ਦੋ ਮੰਜ਼ਿਲਾ ਇਮਾਰਤ ਡਿੱਗੀ; ਕਈ ਜਣਿਆਂ ਦੇ ਅੰਦਰ ਫਸੇ ਹੋਣ ਦਾ ਖ਼ਦਸ਼ਾ

Chandigarh Building Collapse: ਦੋ ਮੰਜ਼ਿਲਾ ਇਮਾਰਤ ਡਿੱਗੀ; ਕਈ ਜਣਿਆਂ ਦੇ ਅੰਦਰ ਫਸੇ ਹੋਣ ਦਾ ਖ਼ਦਸ਼ਾ
ਹੁਣ ਤੱਕ ਪੰਜ ਜਣਿਆਂ ਨੂੰ ਬਾਹਰ ਕੱਢਿਆ; ਰਾਹਤ ਤੇ ਬਚਾਅ ਕਾਰਜ ਲਈ ਫੌਜ ਸੱਦੀ

 

 

 

 

 

ਚੰਡੀਗੜ੍ਹ ਵਿਚ ਅੱਜ ਦੁਪਹਿਰ ਸਮੇਂ ਪਏ ਮੀਂਹ ਤੋਂ ਬਾਅਦ ਇੰਡਸਟਰੀਅਲ ਏਰੀਆ ਫੇਜ਼-2 ਸਥਿਤ ਦੋ ਮੰਜ਼ਿਲਾ ਨਿਰਮਾਣ ਅਧੀਨ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ ਮਲਬੇ ਹੇਠਾਂ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ।

ਰਾਹਤ ਅਤੇ ਬਚਾਅ ਟੀਮਾਂ ਨੇ ਹੁਣ ਤੱਕ ਮਲਬੇ ਵਿੱਚੋਂ ਪੰਜ ਜਣਿਆਂ ਨੂੰ ਬਾਹਰ ਕੱਢ ਲਿਆ ਹੈ। ਹਾਦਸੇ ਵੇਲੇ ਇਮਾਰਤ ਦੇ ਅੰਦਰ ਦਰਜਨ ਤੋਂ ਵਧ ਜਣੇ ਮੌਜੂਦ ਸਨ।

 

 

 

 

 

 

 

 

 

 

 

ਘਟਨਾ ਤੋਂ ਬਾਅਦ ਪੁਲੀਸ, ਫਾਇਰ ਬ੍ਰਿਗੇਡ, ਐਨਡੀਆਰਐੱਫ ਅਤੇ ਹੋਰ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮਲਬਾ ਵੱਧ ਹੋਣ ਅਤੇ ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੌਜ ਨੂੰ ਵੀ ਰਾਹਤ ਅਤੇ ਬਚਾਅ ਕਾਰਜ ਵਿੱਚ ਸਹਾਇਤਾ ਲਈ ਬੁਲਾਇਆ ਗਿਆ ਹੈ।

ਭਾਰੀ ਮਸ਼ੀਨਾਂ ਅਤੇ ਆਧੁਨਿਕ ਉਪਕਰਨਾਂ ਦੀ ਮਦਦ ਨਾਲ ਮਲਬਾ ਹਟਾਇਆ ਜਾ ਰਿਹਾ ਹੈ ਤਾਂ ਕਿ ਅੰਦਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ। ਪ੍ਰਸ਼ਾਸਨ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਬਚਾਅ ਮੁਹਿੰਮ ਲਗਾਤਾਰ ਜਾਰੀ ਹੈ।

 

 

 

 

 

 

 

 

ਅਧਿਕਾਰੀਆਂ ਦਾ ਕਹਿਣਾ ਹੈ ਕਿ ਬਚਾਅ ਕਾਰਜ ਮੁਕੰਮਲ ਹੋਣ ਤੋਂ ਬਾਅਦ ਹਾਦਸੇ ਦੇ ਕਾਰਨਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਇਹ ਇਸ ਇਮਾਰਤ ਦੀ 1972 ਵਿਚ ਅਲਾਟਮੈਂਟ ਕੀਤੀ ਗਈ ਸੀ। ਇਸ ਇਮਾਰਤ ਵਿਚ ਮੀਂਹ ਕਾਰਨ ਸਲਾਬ ਵਧ ਗਈ ਸੀ।

 

 

 

 

 

 

ਚੰਡੀਗੜ੍ਹ ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਤੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਇਮਾਰਤ ਦੇ ਦੋਵੇ ਪਾਸੇ ਤੋਂ ਆਵਾਜਾਈ ਬੰਦ ਕਰਕੇ ਰੈਸਕਿਊ ਅਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੁਲੀਸ ਤੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਇਮਾਰਤ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਮੌਨਸੂਨ ਨੇ ਦਸਤਕ ਦਿੱਤੀ ਹੈ।

ਮੌਨਸੂਨ ਦੇ ਦਸਤਕ ਦੇਣ ਦੇ ਨਾਲ ਹੀ ਅੱਜ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਅਤੇ ਕਈ ਥਾਵਾਂ ’ਤੇ ਹਲਕੀ ਕਿਣਮਿਣ ਹੋਈ। ਉੱਧਰ ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ 8 ਜੁਲਾਈ ਤੱਕ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Check Also

DGP Arpit Shukla ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ: ਪੁਲੀਸ ਨੇ ਦੱਸਿਆ ਹਾਦਸਾ

DGP Arpit Shukla ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ: ਪੁਲੀਸ ਨੇ ਦੱਸਿਆ ਹਾਦਸਾ   …