Breaking News

Hoshiarpur ‘ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ

Hoshiarpur ‘ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ

Hoshiarpur News : ਹੁਸ਼ਿਆਰਪੁਰ ਦੇ ਕਸਬਾ ਦਸੂਹਾ ਵਿੱਚ ਪ੍ਰਵਾਸੀ ਕਿਰਾਏਦਾਰਾਂ ਵੱਲੋਂ ਮਕਾਨ ਮਾਲਕ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ

 

 

 

 

 

 

 

 

 

 

 

 

 

 

Hoshiarpur News : ਹੁਸ਼ਿਆਰਪੁਰ ਦੇ ਕਸਬਾ ਦਸੂਹਾ ਵਿੱਚ ਪ੍ਰਵਾਸੀ ਕਿਰਾਏਦਾਰਾਂ ਵੱਲੋਂ ਮਕਾਨ ਮਾਲਕ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਮਕਾਨ ਮਾਲਕ ਨਰੇਸ਼ ਕੁਮਾਰ ਨੇ 4 ਦਿਨ ਤੱਕ ਜ਼ਿੰਦਗੀ ਅਤੇ ਮੌਤ ਨਾਲ ਸੰਘਰਸ਼ ਕਰਨ ਤੋਂ ਬਾਅਦ ਆਖ਼ਰਕਾਰ ਸਿਵਲ ਹਸਪਤਾਲ ਦਸੂਹਾ ਵਿੱਚ ਦਮ ਤੋੜ ਦਿੱਤਾ।

 

 

 

 

ਸ਼ੁੱਕਰਵਾਰ ਨੂੰ ਗਮਗੀਨ ਮਾਹੌਲ ਵਿੱਚ ਪਰਿਵਾਰ ਵੱਲੋਂ ਧਾਰਮਿਕ ਰਸਮਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

 

 

 

 

ਕਿਰਾਇਆ ਮੰਗਣ ਗਏ ਪਿਉ-ਪੁੱਤ ‘ਤੇ ਕੀਤਾ ਗਿਆ ਹਮਲਾ

ਇਹ ਖੂਨੀ ਝਗੜਾ ਕਿਰਾਇਆ ਮੰਗਣ ਨੂੰ ਲੈ ਕੇ ਸ਼ੁਰੂ ਹੋਇਆ ਸੀ। ਮ੍ਰਿਤਕ ਨਰੇਸ਼ ਕੁਮਾਰ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਮਕਾਨ ਵਿੱਚ ਰਹਿ ਰਿਹਾ ਪ੍ਰਵਾਸੀ ਦੰਪਤੀ ਕਾਫ਼ੀ ਸਮੇਂ ਤੋਂ ਕਿਰਾਇਆ ਨਹੀਂ ਦੇ ਰਿਹਾ ਸੀ। ਘਟਨਾ ਵਾਲੇ ਦਿਨ ਉਹ ਆਪਣੇ ਪਿਤਾ ਨਾਲ ਬਕਾਇਆ ਕਿਰਾਇਆ ਮੰਗਣ ਲਈ ਕਿਰਾਏ ਦੇ ਮਕਾਨ ‘ਤੇ ਗਏ ਸਨ।

 

 

 

 

 

 

 

 

 

 

 

 

 

ਉੱਥੇ ਗੱਲ ਇੰਨੀ ਵੱਧ ਗਈ ਕਿ ਪ੍ਰਵਾਸੀ ਦੰਪਤੀ ਅਤੇ ਉਨ੍ਹਾਂ ਨਾਲ ਮੌਜੂਦ ਇੱਕ ਹੋਰ ਅਣਪਛਾਤੇ ਵਿਅਕਤੀ ਨੇ ਨਰੇਸ਼ ਕੁਮਾਰ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਸਿਰ ‘ਤੇ ਲੋਹੇ ਦੀ ਰਾਡ ਜਾਂ ਕਿਸੇ ਭਾਰੀ ਚੀਜ਼ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਖ਼ੂਨ ਨਾਲ ਲਥਪਥ ਜ਼ਮੀਨ ‘ਤੇ ਡਿੱਗ ਪਏ।

 

 

 

 

 

 

 

 

 

 

 

 

 

 

 

 

 

 

 

 

 

ਜਲੰਧਰ ਦੇ ਡਾਕਟਰਾਂ ਨੇ ਕੀਤਾ ਰੈਫਰ, ਦਸੂਹਾ ਹਸਪਤਾਲ ਵਿੱਚ ਹੋਈ ਮੌਤ

ਗੰਭੀਰ ਜ਼ਖ਼ਮੀ ਨਰੇਸ਼ ਕੁਮਾਰ ਨੂੰ ਜਲੰਧਰ ਦੇ ਕਈ ਨਾਮੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦੋ ਦਿਨ ਤੱਕ ਚੱਲੇ ਇਲਾਜ ਦੇ ਬਾਵਜੂਦ ਜਦੋਂ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਆਇਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਜਵਾਬ ਦੇ ਦਿੱਤਾ। ਇਸ ਤੋਂ ਬਾਅਦ ਪਰਿਵਾਰ ਉਨ੍ਹਾਂ ਨੂੰ ਵਾਪਸ ਦਸੂਹਾ ਦੇ ਸਰਕਾਰੀ ਹਸਪਤਾਲ ਲੈ ਆਇਆ, ਜਿੱਥੇ ਦੋ ਦਿਨ ਦੀ ਕੋਸ਼ਿਸ਼ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ7

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਆਰੋਪੀ ਜੋੜਾ ਹਿਰਾਸਤ ਵਿੱਚ

ਥਾਣਾ ਮੁਖੀ (SHO) ਦਲਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁੱਖ ਆਰੋਪੀ ਜੋੜੇ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਵਾਰਦਾਤ ਵਿੱਚ ਸ਼ਾਮਲ ਤੀਜੇ ਆਰੋਪੀ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

 

 

 

 

 

 

 

 

ਉਨ੍ਹਾਂ ਦੱਸਿਆ ਕਿ ਪਹਿਲਾਂ ਦੋਸ਼ੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਹੁਣ ਨਰੇਸ਼ ਕੁਮਾਰ ਦੀ ਮੌਤ ਹੋ ਜਾਣ ਤੋਂ ਬਾਅਦ ਕੇਸ ਵਿੱਚ ਕਤਲ ਨਾਲ ਸੰਬੰਧਿਤ ਸਖ਼ਤ ਧਾਰਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਮ੍ਰਿਤਕ ਦੇ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਰੋਪੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

 

 

Check Also

Elderly People Made to Dance as Knee-Replacement Patients? ਮੁਫ਼ਤ ਸਿਹਤ ਬੀਮੇ ਤਹਿਤ ਗੋਡੇ ਬਦਲਵਾਉਣ ਵਾਲੇ ਬਜ਼ੁਰਗਾਂ ਨੂੰ ਆਜ਼ਾਦੀ ਦਿਹਾੜੇ ’ਤੇ ਨਚਾਇਆ ਗਿਆ ?

Elderly People Made to Dance as Knee-Replacement Patients? ਮੁਫ਼ਤ ਸਿਹਤ ਬੀਮੇ ਤਹਿਤ ਗੋਡੇ ਬਦਲਵਾਉਣ ਵਾਲੇ …