Breaking News

Abohar ‘ਚ ਜ਼ਮੀਨੀ ਰੰਜਿਸ਼ ਨੇ ਲਿਆ ਖੂ+ਨੀ ਰੂਪ , ਨੌਜਵਾਨ ਦੇ ਗੁ+ਪਤ ਅੰ+ਗ ‘ਚ ਮਾ+ਰੀ ਗੋ+ਲੀ

Abohar ‘ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ ‘ਚ ਮਾਰੀ ਗੋਲੀ

Abohar Firing Case : ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।

Abohar Firing Case : ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ 25 ਸਾਲਾ ਜਸ਼ਨਦੀਪ ਸਿੰਘ ਵਜੋਂ ਹੋਈ ਹੈ। ਆਰੋਪ ਹੈ ਕਿ ਉਸਦੇ ਗੁਆਂਢੀ ਖੇਤ ਮਾਲਕ ਨੇ .32 ਬੋਰ ਦੀ ਪਿਸਤੌਲ ਨਾਲ ਉਸ ‘ਤੇ ਗੋਲੀ ਚਲਾਈ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਲਾਜ ਅਧੀਨ ਜਸ਼ਨਦੀਪ ਸਿੰਘ ਪੁੱਤਰ ਨਿਰਮਲਜੀਤ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਗੁਆਂਢੀ ਖੇਤ ਮਾਲਕ ਨਾਲ 3 ਕਿਲ੍ਹੇ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਸਬੰਧੀ ਮਾਮਲਾ ਅਦਾਲਤ ਵਿੱਚ ਵੀ ਵਿਚਾਰ ਅਧੀਨ ਹੈ। ਜਸ਼ਨਦੀਪ ਦਾ ਆਰੋਪ ਹੈ ਕਿ ਗੁਆਂਢੀ ਖੇਤ ਮਾਲਕ ਕੁਝ ਪ੍ਰਭਾਵਸ਼ਾਲੀ ਲੋਕਾਂ ਦੀ ਮਦਦ ਨਾਲ ਉਨ੍ਹਾਂ ਦੀ ਜ਼ਮੀਨ ‘ਤੇ ਜ਼ਬਰਦਸਤੀ ਕਬਜ਼ਾ ਕਰਨਾ ਚਾਹੁੰਦਾ ਹੈ।

ਜਸ਼ਨਦੀਪ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਉਹ ਆਪਣੇ ਭਰਾ ਨਾਲ ਖੇਤ ਵਿੱਚ ਗਿਆ ਹੋਇਆ ਸੀ। ਇਸ ਦੌਰਾਨ ਗੁਆਂਢੀ ਖੇਤ ਮਾਲਕ ਜ਼ਬਰਦਸਤੀ ਉਨ੍ਹਾਂ ਦੇ ਖੇਤ ਵਿੱਚ ਦਾਖਲ ਹੋ ਗਿਆ ਅਤੇ ਧੱਕਾ-ਮੁੱਕੀ ਕਰਨ ਲੱਗ ਪਿਆ। ਜਦੋਂ ਜਸ਼ਨਦੀਪ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਆਪਣੀ .32 ਬੋਰ ਦੀ ਪਿਸਤੌਲ ਨਾਲ ਉਸ ਦੇ ਗੁਪਤ ਅੰਗ ‘ਤੇ ਗੋਲੀ ਚਲਾ ਦਿੱਤੀ। ਗੋਲੀ ਚੱਲਣ ਤੋਂ ਬਾਅਦ ਜਸ਼ਨਦੀਪ ਦਾ ਭਰਾ ਮੌਕੇ ਤੋਂ ਭੱਜ ਗਿਆ।

ਪੁਲਿਸ ਜਾਂਚ ਵਿੱਚ ਜੁਟੀ

ਜਸ਼ਨਦੀਪ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਉਹ ਕਿਸੇ ਤਰ੍ਹਾਂ ਉੱਥੋਂ ਨਿਕਲਣ ਵਿੱਚ ਕਾਮਯਾਬ ਹੋਇਆ ਅਤੇ ਆਪਣੇ ਦੋਸਤ ਪਰਮਜੀਤ ਨੂੰ ਫੋਨ ਕੀਤਾ। ਪਰਮਜੀਤ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਜਸ਼ਨਦੀਪ ਨੂੰ ਸਿਵਲ ਹਸਪਤਾਲ ਲੈ ਗਿਆ। ਡਾਕਟਰਾਂ ਮੁਤਾਬਕ ਜਸ਼ਨਦੀਪ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਸ ਸਬੰਧੀ ਐਸਪੀ ਆਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਮਾਮਲੇ ਦੀ ਜਾਂਚ ਲਈ ਡੀਐਸਪੀ ਹਰੀਸ਼ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਕਿੰਨੇ ਲੋਕ ਸ਼ਾਮਲ ਸਨ ਅਤੇ ਕਿੰਨੇ ਜ਼ਖ਼ਮੀ ਹੋਏ ਹਨ, ਇਸ ਦੀ ਅਜੇ ਪੁਸ਼ਟੀ ਨਹੀਂ ਹੋਈ। ਐਸਪੀ ਨੇ ਭਰੋਸਾ ਦਿੱਤਾ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

Influencer Manjit Kaur Dies ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਦੀ ਹੋਈ ਮੌਤ

Influencer Manjit Kaur Dies Weeks After Horrific Burn Incident Breaking: ਸੋਸ਼ਲ ਮੀਡੀਆ Influencer ਮਨਪ੍ਰੀਤ ਕੌਰ …