Breaking News

GMCH-32 ਦੇ ਡਾਕਟਰ ਕਰਨ ਸਿੰਘ ਸੰਧੂ ਨੇ ਛੇਵੀਂ ਮੰਜ਼ਲ ਤੋਂ ਛਾਲ ਮਾਰ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

GMCH-32 ਦੇ ਡਾਕਟਰ ਕਰਨ ਸਿੰਘ ਸੰਧੂ ਨੇ ਛੇਵੀਂ ਮੰਜ਼ਲ ਤੋਂ ਛਾਲ ਮਾਰ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਸਥਾਨਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH)-32 ਵਿੱਚ ਤਾਇਨਾਤ ਡਾ. ਕਰਨ ਸਿੰਘ ਸੰਧੂ ਨੇ ਕਥਿਤ ਤੌਰ ’ਤੇ ਈ-ਬਲਾਕ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ।

ਸਥਾਨਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH)-32 ਵਿੱਚ ਤਾਇਨਾਤ ਡਾ. ਕਰਨ ਸਿੰਘ ਸੰਧੂ ਨੇ ਕਥਿਤ ਤੌਰ ’ਤੇ ਈ-ਬਲਾਕ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਟਰੌਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜੀਐਮਸੀਐਚ-32 ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਰਵਨੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵੀ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਵੀ ਇਕ ਡਾਕਟਰ ਨੇ ਹਸਪਤਾਲ ਵਿਚ ਆਤਮਹੱਤਿਆ ਕਰ ਲਈ ਸੀ।

ਮ੍ਰਿਤਕ ਦੀ ਪਛਾਣ ਡਾ. ਕਰਨ ਸਿੰਘ ਸੰਧੂ ਵਜੋਂ ਹੋਈ ਹੈ, ਉਹ ਹਸਪਤਾਲ ਵਿੱਚ ਬਤੌਰ ਰੈਜ਼ੀਡੈਂਟ ਡਾਕਟਰ ਕੰਮ ਕਰਦਾ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਨੂੰ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਕੋਲੋਂ ਕੋਈ ਖ਼ੁਦਕੁਸ਼ੀ ਪੱਤਰ ਨਹੀਂ ਮਿਲਿਆ ਹੈ।

ਪੁਲੀਸ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ ਸੀ ਟੀ ਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਪੁਲੀਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Check Also

Abohar ‘ਚ ਜ਼ਮੀਨੀ ਰੰਜਿਸ਼ ਨੇ ਲਿਆ ਖੂ+ਨੀ ਰੂਪ , ਨੌਜਵਾਨ ਦੇ ਗੁ+ਪਤ ਅੰ+ਗ ‘ਚ ਮਾ+ਰੀ ਗੋ+ਲੀ

Abohar ‘ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ ‘ਚ ਮਾਰੀ …