Breaking News

Ludhiana ਲੁਧਿਆਣਾ ‘ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼;

Ludhiana

ਲੁਧਿਆਣਾ ‘ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Ludhiana News: ਪੰਜਾਬ ਪੁਲਿਸ ‘ਚ ਤਾਇਨਾਤ ਇੱਕ ਮਹਿਲਾ ਇੰਸਪੈਕਟਰ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਲੁਧਿਆਣਾ ਪੁਲਿਸ ਥਾਣਾ ਸੁਧਾਰ ‘ਚ ਤਾਇਨਾਤ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ।

 

 

 

 

 

 

 

 

Ludhiana News: ਪੰਜਾਬ ਪੁਲਿਸ ‘ਚ ਤਾਇਨਾਤ ਇੱਕ ਮਹਿਲਾ ਇੰਸਪੈਕਟਰ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਲੁਧਿਆਣਾ ਪੁਲਿਸ ਥਾਣਾ ਸੁਧਾਰ ‘ਚ ਤਾਇਨਾਤ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਐੱਸਐੱਸਪੀ ਜਗਰਾਓ ਨੇ ਦੋਸ਼ੀ ਸਬ-ਇੰਸਪੈਕਟਰ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ।

 

 

 

 

 

 

 

 

 

ਸੂਤਰਾਂ ਅਨੁਸਾਰ ਇਸ ਸਬੰਧੀ ਥਾਣਾ ਦਾਖਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਕਮਿਸ਼ਨਰੇਟ ‘ਚ ਤਾਇਨਾਤ ਇਕ ਮਹਿਲਾ ਇੰਸਪੈਕਟਰ ਨੇ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਖਿਲਾਫ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ‘ਚ ਗੰਭੀਰ ਦੋਸ਼ ਲਗਾਏ ਗਏ ਸਨ।

 

 

 

 

 

 

 

 

 

 

 

 

ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਐਸ.ਐਸ.ਪੀ ਜਗਰਾਉਂ ਨੇ ਦੋਸ਼ੀ ਸਬ-ਇੰਸਪੈਕਟਰ ਖਿਲਾਫ ਵਿਭਾਗੀ ਕਾਰਵਾਈ ਕਰਦਿਆਂ ਹੋਇਆਂ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ।

 

 

 

 

 

 

 

 

 

 

ਦੱਸ ਦਈਏ ਕਿ ਲੁਧਿਆਣਾ ਦੀ ਇੱਕ ਮਹਿਲਾ ਇੰਸਪੈਕਟਰ ਨੇ ਸਬ-ਇੰਸਪੈਕਟਰ (SI) ਸਾਹਿਬਮੀਤ ਸਿੰਘ ‘ਤੇ ਦੋਸ਼ ਲਗਾਇਆ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਉਸਨੇ ਕਿਹਾ, “ਉਹ 2023 ਵਿੱਚ ਇੰਸਟਾਗ੍ਰਾਮ ‘ਤੇ ਦੋਸਤ ਬਣੇ ਸਨ। ਜਦੋਂ ਗੱਲ ਅੱਗੇ ਵਧੀ, ਤਾਂ ਦੋਸ਼ੀ ਸਬ-ਇੰਸਪੈਕਟਰ ਨੇ ਉਸਨੂੰ ਮੁੱਲਾਂਪੁਰ ਵਿੱਚ ਮਿਲਣ ਲਈ ਬੁਲਾਇਆ।”

 

 

 

 

 

 

 

 

 

 

 

 

 

ਇੱਥੇ, ਉਸਨੇ ਉਸਨੂੰ ਇੱਕ ਹੋਟਲ ਵਿੱਚ ਨਸ਼ੀਲਾ ਪਦਾਰਥ ਪਿਲਾਇਆ ਅਤੇ ਪਹਿਲੀ ਵਾਰ ਉਸ ਨਾਲ ਬੇਹੋਸ਼ੀ ਦੀ ਹਾਲਤ ਵਿੱਚ ਰੇਪ ਕੀਤਾ। ਫਿਰ ਉਸਨੇ ਅਸ਼ਲੀਲ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਧਮਕੀ ਦਿੱਤੀ, ਲੰਬੇ ਸਮੇਂ ਤੱਕ ਉਸਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ।

 

 

 

 

 

 

 

 

 

 

 

 

 

 

 

 

 

 

 

ਮਹਿਲਾ ਇੰਸਪੈਕਟਰ ਨੇ ਕਿਹਾ ਕਿ ਉਹ ਦੋਸ਼ੀ ਦੀਆਂ ਹਰਕਤਾਂ ਤੋਂ ਪੂਰੀ ਤਰ੍ਹਾਂ ਟੁੱਟ ਗਈ ਸੀ। ਬਾਅਦ ਵਿੱਚ, ਉਸਨੇ ਰੋਂਦਿਆਂ ਹੋਇਆਂ ਦੋਸ਼ੀ ਸਬ-ਇੰਸਪੈਕਟਰ ਦੀ ਮਾਂ ਨੂੰ ਦੱਸਿਆ, ਜਿਸਨੇ ਆਪਣੇ ਪੁੱਤ ਦਾ ਸਾਥ ਦਿੰਦਿਆਂ ਹੋਇਆਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਕਿਹਾ, “ਹੰਗਾਮਾ ਕਰਨ ਜਾਂ ਪੁਲਿਸ ਕੋਲ ਜਾਣ ਦੀ ਕੋਈ ਲੋੜ ਨਹੀਂ ਹੈ; ਮੈਂ ਤੁਹਾਡਾ ਦੋਵਾਂ ਦਾ ਵਿਆਹ ਕਰਵਾ ਦੇਵਾਂਗੀ।” ਮਹਿਲਾ ਇੰਸਪੈਕਟਰ ਨੇ ਕਿਹਾ, “ਦੋਸ਼ੀ ਨੇ ਉਸਦੇ ਪਤੀ ਨੂੰ ਅਸ਼ਲੀਲ ਵੀਡੀਓ ਭੇਜਣ ਦੀ ਧਮਕੀ ਦਿੱਤੀ ਅਤੇ ਉਸ ‘ਤੇ ਤਲਾਕ ਲੈਣ ਲਈ ਦਬਾਅ ਪਾਇਆ।”

 

 

 

 

 

 

 

 

 

 

 

 

 

 

 

ਇਸ ਦੇ ਨਾਲ ਹੀ ਸਬ-ਇੰਸਪੈਕਟਰ ਮਹਿਲਾ ਇੰਸਪੈਕਟਰ ਨੂੰ ਵੀਡੀਓ ਦਾ ਦਬਾਅ ਪਾ ਕੇ ਪਰੇਸ਼ਾਨ ਕਰਦਾ ਰਿਹਾ। ਇੱਥੋ ਤੱਕ ਕਿ ਉਸ ਨੂੰ ਧਮਕੀਆਂ ਦੇ-ਦੇ ਕੇ ਮਹਿਲਾ ਦਾ ਤਲਾਕ ਵੀ ਕਰਵਾ ਦਿੱਤਾ। ਉਸ ਨੂੰ ਕਹਿੰਦਾ ਸੀ ਕਿ ਜੇਕਰ ਤੁਸੀਂ ਤਲਾਕ ਨਾ ਦਿੱਤਾ ਤਾਂ ਇਹ ਵੀਡੀਓ ਉਸ ਦੇ ਸਹੁਰਿਆਂ ਤੱਕ ਪਹੁੰਚ ਜਾਵੇਗੀ।

 

 

 

 

 

 

 

 

 

 

 

 

 

 

ਇਸ ਤੋਂ ਬਾਅਦ ਮਹਿਲਾ ਇੰਸਪੈਕਟਰ ਦਾ ਉਸ ਨੇ ਧੋਖੇ ਨਾਲ ਅਬਾਰਸ਼ਨ ਵੀ ਕਰਵਾਇਆ। ਉਸ ਨੇ ਦੁਖੀ ਕੇ ਸਾਹਿਬਮੀਤ ਦੀ ਮਾਂ ਨੂੰ ਵੀ ਦੱਸਿਆ ਪਰ ਉਸ ਨੇ ਪੂਰੀ ਘਟਨਾ ਵਿੱਚ ਆਪਣੇ ਪੁੱਤ ਦਾ ਸਾਥ ਦਿੱਤਾ ਅਤੇ ਉਸ ਨੂੰ ਤੰਗ ਪਰੇਸ਼ਾਨ ਕੀਤਾ। ਫਿਰ ਜਦੋਂ ਮਹਿਲਾ ਇੰਸਪੈਕਟਰ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਹੋ ਗਈ ਤਾਂ ਉਸ ਨੇ ਅਖੀਰ ਵਿੱਚ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਹੁਣ ਕਾਰਵਾਈ ਕੀਤੀ ਗਈ।

Check Also

Ravneet Bittu Resigns: ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ

The President of India, on the advice of the Prime Minister, has accepted the resignation …