ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ – ਭਾਰੀ ਪੁਲਿਸ ਤਾਇਨਾਤ, ਵੀਡੀਉ ਵਿਚ ਦਰਸ਼ਨ ਕਰੋ ਟਾਸਕ ਫੋਰਸ ਦੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਬਾਅਦ ਦੁਪਹਿਰ ਇੱਕ ਵਜੇ ਆਰੰਭ ਹੋਵੇਗਾ, ਜਿਸ ‘ਚ ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਸਮੂਹ ਅਦਾਰਿਆਂ ਦਾ ਸਾਲਾਨਾ ਅਨੁਮਾਨਿਤ ਬਜਟ ਪਾਸ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਸ ਤੋਂ ਪਹਿਲਾਂ 28 ਮਾਰਚ ਨੂੰ ਰੱਖਿਆ ਗਿਆ ਸੀ ਪਰ ਕੋਰੋਨਾ ਮ ਹਾਂ ਮਾ ਰੀ ਫੈਲਣ ਕਰਕੇ ਇਹ ਮੁਲਤਵੀ ਕਰ ਦਿੱਤਾ ਗਿਆ ਸੀ।

ਇਸੇ ਦੌਰਾਨ ਕੁਝ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਜ਼ਮੀਰ ਨੂੰ ਹਲੂਣਾ ਦੇਣ ਲਈ ਦਿੱਤੇ ਸੱਦੇ ਕਾਰਨ ਸ਼੍ਰੋਮਣੀ ਕਮੇਟੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹਨ।

ਬੀਤੇ ਦਿਨੀਂ ਲਾਪਤਾ ਪਾਵਨ ਸਰੂਪ ਮਾਮਲੇ ‘ਚ ਸਿੱਖ ਜਥੇਬੰਦੀਆਂ ਵਲੋਂ ਗੁਰੂ ਰਾਮਦਾਸ ਸਰਾਂ ਨੇੜੇ ਦਿੱਤੇ ਗਏ ਰੋਸ ਧਰਨੇ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਕੁਝ ਕਰਮਚਾਰੀਆਂ ਵਲੋਂ ਇਸ ਮੌਕੇ ਕਵਰੇਜ ਕਰ ਰਹੀ ‘ਅਜੀਤ’ ਵੈੱਬ ਟੀ.ਵੀ. ਦੀ ਟੀਮ ਸਮੇਤ ਕੁਝ ਮੀਡੀਆ ਕਰਮੀਆਂ ‘ਤੇ ਹ ਮ ਲਾ ਕਰਕੇ ਉਨ੍ਹਾਂ ਦੇ ਕੈਮਰੇ ਖੋ ਹ ਣ ਦਾ ਯਤਨ ਕਰਨ ਦੇ ਮਾਮਲੇ ‘ਚ ਸ਼ੋ੍ਰਮਣੀ ਕਮੇਟੀ ਨੇ ਸ ਖ਼ ਤ ਕਾਰਵਾਈ ਕਰਦਿਆਂ ਦੋ ਦੋ ਸ਼ੀ ਮੁ ਲਾ ਜ਼ ਮਾਂ ਨੂੰ ਮੁਅੱਤਲ ਅਤੇ ਦੋ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੇ ਜਾਣ ਦੀ ਸੂਚਨਾ ਮਿਲੀ ਹੈ |

ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਵੀ ਇਸ ਵਾਪਰੀ ਘ ਟ ਨਾ ‘ਤੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਮੀਡੀਆ ਕਰਮੀਆਂ ਦਾ ਹਮੇਸ਼ਾ ਸਤਿਕਾਰ ਕਰਦੀ ਆਈ ਹੈ ਅਤੇ ਸ਼ੋ੍ਰਮਣੀ ਕਮੇਟੀ ਦੇ ਕਿਸੇ ਮੁਲਾਜ਼ਮ ਵਲੋਂ ਮੀਡੀਆ ਨਾਲ ਬਦਸਲੂਕੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਮੁੜ ਕਦੇ ਨਾ ਵਾਪਰੇ ਇਸ ਲਈ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ | ਇਸੇ ਦੌਰਾਨ ਦੇਰ ਸ਼ਾਮ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਤੇ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਮੀਡੀਆ ਨਾਲ ਬ ਦ ਸ ਲੂ ਕੀ ਕਰਨ ਵਾਲੇ 4 ਦੋਸ਼ੀ ਪਾਏ ਗਏ ਮੁਲਾਜ਼ਮਾਂ ‘ਚੋਂ ਤਲਵਿੰਦਰ ਸਿੰਘ ਕਲਰਕ ਤੇ ਸਵਿੰਦਰ ਸਿੰਘ ਹੈਲਪਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਗੁਰਦੁਆਰਾ ਇੰਸਪੈਕਟਰ ਕਰਮਜੀਤ ਸਿੰਘ ਦੀ ਗੁ: ਮੰਜੀ ਸਾਹਿਬ ਕੋਟਾਂ ਲੁਧਿਆਣਾ ਅਤੇ ਹੈਲਪਰ ਜਗਰੂਪ ਸਿੰਘ ਨੂੰ ਰਮਦਾਸ ਵਿਖੇ ਬਦਲੀ ਕਰ ਦਿੱਤੀ ਗਈ ਹੈ | ਸ: ਆਹਲੀ ਨੇ ਵੀ ਬੀਤੀ 15 ਸਤੰਬਰ ਨੂੰ ਵਾਪਰੀ ਘਟਨਾ ਲਈ ਅਫ਼ਸੋਸ ਜ਼ਾਹਿਰ ਕੀਤਾ |