Breaking News

Australia ਮੈਲਬੌਰਨ ‘ਚ ਵਾਪਰੇ ਹਾਦਸੇ ਨੇ ਬਟਾਲਾ ‘ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ

Australia ਮੈਲਬੌਰਨ ‘ਚ ਵਾਪਰੇ ਹਾਦਸੇ ਨੇ ਬਟਾਲਾ ‘ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ

ਆਸਟ੍ਰੇਲੀਆ ਦੇ ਮੈਲਬੌਰਨ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਬਟਾਲਾ ਦੇ ਅਰਬਨ ਅਸਟੇਟ ਵਾਸੀ 36 ਸਾਲਾ ਸਨੇਹ ਪਾਲ ਸਿੰਘ ਦੀ ਮੌਤ ਹੋ ਗਈ। ਸਨੇਹ ਪਾਲ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ 11 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿਚ ਆਸਟ੍ਰੇਲੀਆ ਗਿਆ ਸੀ।

ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੈਲਬੌਰਨ ਵਿਚ ਸ਼ਨੀਵਾਰ ਨੂੰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਸਨੇਹ ਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਸਨੇਹ ਪਾਲ ਸਿੰਘ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਅਤੇ ਉੱਥੇ ਰਹਿ ਕੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਉਹ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਹੋਣ ਕਾਰਨ ਪਰਿਵਾਰ ਲਈ ਬੇਹੱਦ ਖ਼ਾਸ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਬਿਹਤਰ ਭਵਿੱਖ ਦੀ ਆਸ ਨਾਲ ਵਿਦੇਸ਼ ਭੇਜਿਆ ਸੀ, ਉਹ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ। ਸਨੇਹ ਪਾਲ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਰਿਸ਼ਤੇਦਾਰ ਅਤੇ ਜਾਣਕਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।

ਇਸ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਨੇ ਘਸੀਟਪੁਰ ਵਿਖੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਪਰਿਵਾਰ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦਾ ਅੰਤਿਮ ਸਸਕਾਰ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਕੀਤਾ ਜਾ ਸਕੇ। ਸਨੇਹ ਪਾਲ ਸਿੰਘ ਦੀ ਮੌਤ ਨਾਲ ਪਰਿਵਾਰ ਅਤੇ ਉਸ ਨਾਲ ਜੁੜੇ ਰਿਸ਼ਤੇਦਾਰਾਂ ਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਹੈ।

Check Also

Breaking – ਅਮਰੀਕਾ ‘ਚ ਕਤਲ ਕਰਕੇ ਜਰਮਨੀ ਭੱਜਾ ਭਾਰਤੀ ਵਿਦਿਆਰਥੀ ਗ੍ਰਿਫਤਾਰ

Breaking – ਅਮਰੀਕਾ ‘ਚ ਕਤਲ ਕਰਕੇ ਜਰਮਨੀ ਭੱਜਾ ਭਾਰਤੀ ਵਿਦਿਆਰਥੀ ਵਰੁਣ ਬੈਚੀਗਾਰੀ ਗ੍ਰਿਫਤਾਰ ਅਮਰੀਕਾ ’ਚ …