Breaking News

Phagwara , Punjab : ਪਤਨੀ ਨੇ ਚਾਹ ਪਿਆ ….

Phagwara , Punjab : ਫਗਵਾੜਾ ਦੇ ਨੇੜਲੇ ਪਿੰਡ ਰਾਣੀਪੁਰ ਦੇ ਮੁਹੱਲਾ ਕਲੇਰਾਂ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਵੱਲੋਂ ਕਥਿਤ ਤੌਰ ‘ਤੇ ਆਪਣੇ ਹੀ ਪਤੀ ਨੂੰ ਚਾਹ ਵਿੱਚ ਜ਼ਹਿਰੀਲਾ ਪਦਾਰਥ ਦੇ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਹਾਲਾਂਕਿ ਮਾਮਲੇ ਦੀ ਜਾਂਚ ਕਰ ਰਹੀ ਫਗਵਾੜਾ ਪੁਲਸ ਦਾ ਦਾਅਵਾ ਹੈ ਕਿ ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਜਾ ਰਹੇ ਗੰਭੀਰ ਦੋਸ਼ਾਂ ਦੇ ਆਧਾਰ ‘ਤੇ ਆਰੋਪੀ ਮਹਿਲਾ ਖਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਜਿਸ ਦੀ ਪਛਾਣ ਭਿੰਦਰਪਾਲ ਪੁੱਤਰ ਧੰਨਾ ਰਾਮ, ਵਾਸੀ ਪਿੰਡ ਰਾਣੀਪੁਰ ਮਹੱਲਾ ਕਲੇਰਾਂ ਦੇ ਰੂਪ ਵਿੱਚ ਹੋਈ ਹੈ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਉਕਤ ਮਾਮਲਾ ਸੋਸ਼ਲ ਮੀਡੀਆ ‘ਤੇ ਵੀ ਖਾਸਾ ਵਾਇਰਲ ਹੋ ਰਿਹਾ ਹੈ।

 

 

 

 

 

 

 

 

 

 

ਇਸ ਦੌਰਾਨ ਇਸ ਸਨਸਨੀਖੇਜ਼ ਮਾਮਲੇ ਦਾ ਖੁਲਾਸਾ ਕਰਦਿਆਂ ਮ੍ਰਿਤਕ ਦੇ ਭਾਂਜੇ ਰਿੰਕੂ ਵਾਸੀ ਹੁਸ਼ਿਆਰਪੁਰ, ਮ੍ਰਿਤਕ ਦੇ ਭਰਾ ਹਰਬੰਸ ਲਾਲ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਭਿੰਦਰਪਾਲ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਚੰਡੀਗੜ੍ਹ ਸਥਿਤ ਪੀ.ਜੀ.ਆਈ. ਹਸਪਤਾਲ ਵਿੱਚ ਕੈਂਸਰ ਦਾ ਇਲਾਜ ਚੱਲ ਰਹਾ ਸੀ। ਸਰੀਰਕ ਕਮਜ਼ੋਰੀ ਦੇ ਕਾਰਨ ਉਹ ਜ਼ਿਆਦਾਤਰ ਘਰ ਵਿੱਚ ਹੀ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸਦੀ ਪਤਨੀ ਦੇ ਕਿਸੇ ਬਾਹਰੀ ਵਿਅਕਤੀ ਨਾਲ ਨਜਾਇਜ਼ ਸੰਬੰਧ ਸਨ? ਭਿੰਦਰਪਾਲ ਇਸ ਨਾਜਾਇਜ਼ ਸੰਬੰਧਾਂ ਵਿੱਚ ਅੜਿੱਕਾ ਬਣ ਰਿਹਾ ਸੀ, ਜਿਸ ਦੇ ਚੱਲਦਿਆਂ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਹੀ ਇਹ ਸਾਰੀ ਸਾਜ਼ਿਸ਼ ਰਚੀ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਉਨ੍ਹਾਂ ਵੱਲੋਂ ਪੁਲਸ ਨੂੰ ਦਿੱਤੀ ਗਈ ਸੂਚਨਾ ਅਨੁਸਾਰ ਘਟਨਾ ਵਾਲੇ ਦਿਨ ਸਵੇਰੇ ਲਗਭਗ 5:45 ਵਜੇ ਆਰੋਪੀ ਮਹਿਲਾ ਨੇ ਆਪਣੇ ਪਤੀ ਭਿੰਦਰਪਾਲ ਨੂੰ ਚਾਹ ਵਿੱਚ ਜ਼ਹਿਰੀਲਾ ਪਦਾਰਥ ਮਿਲਾ ਕੇ ਪਿਲਾ ਦਿੱਤਾ। ਚਾਹ ਪੀਣ ਦੇ ਤੁਰੰਤ ਬਾਅਦ ਹੀ ਭਿੰਦਰਪਾਲ ਦੀ ਤਬੀਅਤ ਵਿਗੜਨ ਲੱਗੀ। ਹਾਲਤ ਗੰਭੀਰ ਹੁੰਦੀ ਦੇਖ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵੱਲੋਂ ਉਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਾਇਮਰੀ ਇਲਾਜ ਤੋਂ ਬਾਅਦ ਤੁਰੰਤ ਜਲੰਧਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ। ਪਰ ਇਲਾਜ ਦੌਰਾਨ ਅਗਲੀ ਸਵੇਰ ਭਿੰਦਰਪਾਲ ਨੇ ਦਮ ਤੋੜ ਦਿੱਤਾ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਮ੍ਰਿਤਕ ਦੇ ਭਾਂਜੇ ਰਿੰਕੂ ਨੇ ਪੁਲਸ ਅਤੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਵੱਡੀ ਮਾਮੀ ਨੇ ਉਨ੍ਹਾਂ ਨੂੰ ਫੋਨ ਕਰ ਕੇ ਇਸ ਦੁਖਦ ਘਟਨਾ ਦੀ ਸੂਚਨਾ ਦਿੱਤੀ ਸੀ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਆਰੋਪੀ ਮਹਿਲਾ ਦੀ ਫੋਨ ਰਿਕਾਰਡਿੰਗ ਅਤੇ ਕੁਝ ਕਾਲ ਸਬੂਤ ਮੌਜੂਦ ਹਨ, ਜਿਨ੍ਹਾਂ ਵਿੱਚ ਉਹ ਆਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਭਿੰਦਰਪਾਲ ”ਤੇ ਹਮਲਾ ਕਰਵਾਉਣ ਅਤੇ ਉਸ ਨੂੰ ਜਾਨੋਂ ਮਾਰਨ ਦੀ ਯੋਜਨਾ ਬਣਾ ਰਹੀ ਸੀ।

 

 

 

 

 

 

 

 

 

 

 

 

 

 

 

 

 

 

 

 

 

 

 

 

 

 

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫਗਵਾੜਾ ਪੁਲਸ ਨੇ ਮ੍ਰਿਤਕ ਦੇ ਭਰਾ ਹਰਬੰਸ ਲਾਲ ਦੀ ਸ਼ਿਕਾਇਤ ”ਤੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਭਿੰਦਰਪਾਲ ਦੀ ਪਤਨੀ ਖਿਲਾਫ਼ ਭਾਰਤੀ ਨਿਆਇਕ ਸੰਹਿਤਾ (ਬੀਐੱਨਐੱਸ) ਦੀ ਧਾਰਾ 105, 123 ਅਤੇ 3(5) ਤਹਿਤ ਐੱਫ.ਆਈ.ਆਰ. ਨੰਬਰ 81 ਦਰਜ ਕਰ ਲਈ ਗਈ ਹੈ।

 

 

 

 

 

 

 

 

 

 

 

 

 

 

 

 

 

 

 

 

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਆਰੋਪੀ ਮਹਿਲਾ ਨੂੰ ਵੀ ਹਿਰਾਸਤ ਵਿੱਚ ਲੈ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਭੇਜ ਦਿੱਤਾ ਗਿਆ ਹੈ ਤਾਂ ਜੋ ਵਿਸਰਾ ਰਿਪੋਰਟ ਰਾਹੀਂ ਜ਼ਹਿਰ ਦੀ ਸਹੀ ਕਿਸਮ ਅਤੇ ਜ਼ਹਿਰ ਦੇਣ ਦੇ ਸਹੀ ਸਮੇਂ ਦਾ ਤਕਨੀਕੀ ਤੇ ਕਾਨੂੰਨੀ ਸਬੂਤ ਜੁਟਾਇਆ ਜਾ ਸਕੇ। ਅਧਿਕਾਰੀਆਂ ਅਨੁਸਾਰ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕੀਤੀ ਜਾਵੇਗੀ। ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੋਸ਼ੀ ਮਹਿਲਾ ਤੋਂ ਗੰਭੀਰਤਾ ਨਾਲ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਪੂਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ। ਇਹ ਮਾਮਲਾ ਲੋਕਾਂ ਵਿੱਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਜਾਂਚ ਦਾ ਦੌਰ ਜਾਰੀ ਹੈ

 

 

 

 

 

 

 

 

 

 

ਆਰੋਪੀ ਪਤਨੀ ਨਾਲ ਉਸਦਾ ਪੱਖ ਜਾਣਨ ਲਈ ਨਹੀਂ ਹੋ ਸਕਿਆ ਸੰਪਰਕ
ਮਾਮਲੇ ”ਚ ਸ਼ਾਮਲ ਅਤੇ ਆਪਣੇ ਹੀ ਸਹੁਰੇ ਪਰਿਵਾਰ ਦੇ ਗੰਭੀਰ ਦੋਸ਼ਾਂ ਨਾਲ ਘਿਰੀ ਮ੍ਰਿਤਕ ਭਿੰਦਰਪਾਲ ਦੀ ਦੋਸ਼ੀ ਪਤਨੀ ਨਾਲ ਉਸ ਦਾ ਪੱਖ ਜਾਣਨ ਲਈ ਕੀਤੇ ਗਏ ਭਰਪੂਰ ਯਤਨਾਂ ਦੇ ਬਾਅਦ ਵੀ ਸੰਪਰਕ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਹਾ ਹੈ ਕਿ ਪੁਲਸ ਨੇ ਆਰੋਪੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਉਸ ਦੇ ਨਜ਼ਦੀਕੀ ਸੂਤਰਾਂ ਨੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਗਲਤ ਅਤੇ ਝੂਠਾ ਕਰਾਰ ਦਿੱਤਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਫਗਵਾੜਾ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਦਬਾਅ ਹੇਠ ਆ ਕੇ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

Check Also

SHOCKING! ਯੂਕਰੇਨ ’ਚ Lakshmi Mittal ਦੇ Steel Plant ’ਤੇ ਰੂਸ ਦਾ Missile Attack, ਮੌਤਾਂ ਮਗਰੋਂ Production ਠੱਪ!

SHOCKING! ਯੂਕਰੇਨ ’ਚ Lakshmi Mittal ਦੇ Steel Plant ’ਤੇ ਰੂਸ ਦਾ Missile Attack, ਮੌਤਾਂ ਮਗਰੋਂ …