Breaking News

Punjab ਪੰਜਾਬ : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ ਜਾਵੇ ਰੂਹ

Punjab : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ ਜਾਵੇ ਰੂਹ

ਫ਼ਰੀਦਕੋਟ

ਐੱਸ.ਪੀ. ਇਨਵੈਸਟੀਗੇਸ਼ਨ ਨਰਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਪੁਲਸ ਵੱਲੋਂ ‘ਕਰਾਈਮ ਜ਼ੀਰੋ ਟੋਲਰੈਂਸ’ ਦੀ ਨੀਤੀ ਤਹਿਤ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

 

 

 

ਇਸੇ ਤਹਿਤ ਗੁਰਬੰਸ ਸਿੰਘ ਬੈਸ, ਪੀ.ਪੀ.ਐੱਸ., ਐੱਸ.ਐੱਸ.ਪੀ. ਫ਼ਰੀਦਕੋਟ ਦੀ ਰਹਿਨੁਮਾਈ ਹੇਠ ਡੀ.ਐੱਸ.ਪੀ. ਤਰਲੋਚਨ ਸਿੰਘ (ਸ.ਡ.) ਫ਼ਰੀਦਕੋਟ ਦੀ ਅਗਵਾਈ ਵਿਚ ਥਾਣਾ ਸਿਟੀ ਫ਼ਰੀਦਕੋਟ-2 ਦੀ ਪੁਲਸ ਟੀਮ ਨੇ 27 ਅਗਸਤ ਨੂੰ ਸਾਹਮਣੇ ਆਏ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਕਰੀਬ 24 ਘੰਟਿਆਂ ਦੇ ਅੰਦਰ ਸੁਲਝਾ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

 

 

 

 

 

 

 

 

 

 

 

ਉਨ੍ਹਾਂ ਦੱਸਿਆ ਕਿ 27 ਅਗਸਤ ਨੂੰ ਕਰੀਬ 60 ਸਾਲ ਦੀ ਇਕ ਅਣਪਛਾਤੀ ਔਰਤ ਦੀ ਅਰਧ-ਨਗਨ ਹਾਲਤ ਵਿਚ ਲਾਸ਼ ਮਿਲਣ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ। ਸੂਚਨਾ ਮਿਲਦੇ ਹੀ ਮੁੱਖ ਅਫ਼ਸਰ ਥਾਣਾ ਸਿਟੀ-2 ਫ਼ਰੀਦਕੋਟ ਅਕਲਪਰੀਤ ਸਿੰਘ ਅਤੇ ਡੀ.ਐੱਸ.ਪੀ. ਤਰਲੋਚਨ ਸਿੰਘ ਫ਼ਰੀਦਕੋਟ ਮੌਕੇ ’ਤੇ ਪਹੁੰਚੇ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ।

 

 

 

ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਐੱਸ.ਐੱਸ.ਪੀ. ਫ਼ਰੀਦਕੋਟ ਵੱਲੋਂ ਵੱਖ-ਵੱਖ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ। ਪੁਲਸ ਪਾਰਟੀ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਟੈਕਨੀਕਲ ਡਾਟਾ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਉਂਦਿਆਂ ਕਰੀਬ 24 ਘੰਟਿਆਂ ਦੇ ਅੰਦਰ ਹੀ ਕਤਲ ਦੀ ਵਾਰਦਾਤ ਨੂੰ ਟਰੇਸ ਕਰ ਲਿਆ ਗਿਆ।

 

 

 

 

 

 

 

 

 

 

 

 

 

 

ਜਾਂਚ ਦੌਰਾਨ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਪਛਾਣ ਰਾਜੂ ਪੁੱਤਰ ਬਿਹਾਰੀ ਲਾਲ ਵਾਸੀ ਭੋਲੂਵਾਲਾ ਰੋਡ, ਜੋਤ ਰਾਮ ਕਲੋਨੀ, ਫ਼ਰੀਦਕੋਟ, ਉਮਰ ਕਰੀਬ 50 ਸਾਲ ਵਜੋਂ ਹੋਈ। ਪੁਲਸ ਨੇ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ।

 

 

 

 

 

 

 

 

 

 

 

 

 

 

 

 

 

 

 

 

 

 

 

 

ਪੁਲਸ ਅਨੁਸਾਰ ਮੁਲਜ਼ਮ ਵੱਲੋਂ ਉਕਤ ਔਰਤ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਅੰਗਾਂ ’ਤੇ ਇੱਟ ਨਾਲ ਵਾਰ ਕਰਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਪੁਲਸ ਵੱਲੋਂ ਯਤਨ ਕੀਤੇ ਜਾ ਰਹੇ ਹਨ।

Check Also

Shocking: Harpic ਪਿਲਾਉਣ ਦੇ ਦੋਸ਼ਾਂ ਮਗਰੋਂ Lecturer ਨੇ ਤੋੜਿਆ ਦਮ

Shocking: Jalandhar ਪਤੀ ਤੇ ਸੱਸ ਨੇ ਮਿਲ ਕੇ ਮਾ*ਰ ਦਿੱਤੀ ਨੂੰਹ, Harpic ਪਿਲਾ ਕੇ ਉਤਾਰਿਆ …